Nursing colleges would take part in Bandh by joint Action committee, Pb. Unaided Colleges Association : Walia

charnajit-walia
ਨਰਸਿੰਗ ਟ੍ਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਪੰਜਾਬ ਵਲੋਂ ਜਾਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਭਲਕੇ ਬੰਦ ਵਿੱਚ ਸ਼ਾਮਿਲ ਹੋਣ ਦਾ ਫੈਸਲਾ : ਵਾਲੀਆ
ਐਸ ਏ ਐਸ ਨਗਰ, 6 ਅਕਤੂਬਰ : ਨਰਸਿੰਗ ਟ੍ਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ, ਪੰਜਾਬ ਵਲੋਂ ਭਲਕੇ ਪੰਜਾਬ ਅਨਏਡਿਡ ਕਾਲਜਿਸ ਐਸੋਸੀਏਸ਼ਨ ਦੀ ਜਾਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਪੰਜਾਬ ਭਰ ਵਿੱਚ ਕੀਤੇ ਜਾ ਰਹੇ ਬੰਦ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ ਹੈ|
ਇਸ ਸਬੰਧੀ ਨਰਸਿੰਗ ਟ੍ਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਜਾਇੰਟ ਐਕਸ਼ਨ ਕਮੇਟੀ ਦੇ ਮੈਂਬਰ ਸ੍ਰ. ਚਰਨਜੀਤ ਸਿੰਘ ਵਾਲੀਆ ਨੇ ਮਾਤਾ ਸਾਹਿਬ ਕੌਰ ਕਾਲਜ ਆਫ ਨਰਸਿੰਗ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲਾਂਕਿ ਸਮੂਹ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਭਲਕੇ ਛੁੱਟੀ ਕੀਤੀ ਗਈ ਹੈ ਪਰ ਯੂਨੀਵਰਸਿਟੀ ਵਲੋਂ ਨਰਸਿੰਗ
ਕਾਲਜਾਂ ਵਿੱਚ ਮੌਜੂਦਾ ਸਮੇਂ ਚੱਲ ਰਹੇ ਦਾਖਲਿਆਂ ਦੇ ਮੱਦੇਨਜ਼ਰ ਕਾਲਜਾਂ ਦਾ ਦਫਤਰੀ ਸਟਾਫ ਕੰਮ ਕਰਦੇ ਹੋਏ ਇਸ ਰੋਸ ਵਿੱਚ ਸ਼ਾਮਿਲ ਹੋਵੇਗਾ|
ਸ੍ਰ. ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਜਾਇੰਟ ਐਕਸ਼ਨ ਕਮੇਟੀ ਵਲੋਂ ਪਿਛਲੇ ਦਿਨੀਂ ਕੀਤੀ ਗਈ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਸੀ ਕਿ ਵੱਖ ਵੱਖ ਕੋਰਸਾਂ ਅਧੀਨ ਐਸ ਸੀ/ਬੀ ਸੀ ਵਿਦਿਆਰਥੀਆਂ ਨੂੰ ਮਿਲਣ ਵਾਲੀ ਪੋਸਟ-ਮੈਟ੍ਰਿਕ ਸਕੀਮ ਰਾਸ਼ੀ ਹਾਸਿਲ ਕਰਨ ਲਈ ਅਤੇ ਇਸ ਸਾਲ ਤੋਂ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਰਾਹੀਂ ਸਰਕਾਰੀ ਕਾਲਜਾਂ ਵਾਲੀ ਫੀਸ ਦੇਣ ਦੇ ਫੈਸਲੇ ਦੇ ਵਿਰੋਧ ਵਿੱਚ ਭਲਕੇ ਬੰਦ ਦਾ ਸੱਦਾ ਦਿੱਤਾ ਗਿਆ ਹੈ| ਉਨ੍ਹਾਂ ਕਿਹਾ ਕਿ 7 ਅਕਤੂਬਰ ਨੂੰ ਪੰਜਾਬ ਦੇ ਸਮੂਹ ਸੈਲਫ ਫਾਇਨਾਂਸਡ ਕਾਲਜ ਜਿਨ੍ਹਾਂ ਵਿੱਚ ਨਰਸਿੰਗ, ਡੈਂਟਲ, ਟੈਕਨਿਕਲ ਕੋਰਸ, ਬੀ.ਐਡ., ਆਯੁਰਵੇਦਿਕ, ਪਾਲੀਟੈਕਨਿਕ, ਈ ਟੀ ਟੀ ਸਮੇਤ ਪੰਜਾਬ ਭਰ ਦੇ ਸਮੁੱਚੇ ਕਾਲਜ ਬੰਦ ਰੱਖੇ ਜਾਣਗੇ| ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਵਿੱਚ ਜਿਲ੍ਹਾ ਵਾਰ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਵੀ ਦਿੱਤੇ ਜਾਣਗੇ|
ਸ੍ਰ. ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਜੇਕਰ ਬੰਦ ਉਪਰੰਤ ਵੀ ਸਰਕਾਰ ਨੇ ਕੋਈ ਸਕਾਰਾਤਮਕ ਫੈਸਲਾ ਨਾ ਕੀਤਾ ਤਾਂ ਭਲਕੇ ਮੀਟਿੰਗ ਵਿੱਚ ਜਾਇੰਟ ਐਕਸ਼ਨ ਕਮੇਟੀ ਵਲੋਂ ਅਗਲੀ ਰੂਪਰੇਖਾ ਤਿਆਰ ਕੀਤੀ ਜਾਵੇਗੀ| ਉਨ੍ਹਾਂ ਇਸ ਮੌਕੇ ਸਮੂਹ ਨਰਸਿੰਗ ਕਾਲਜਾਂ ਦੇ
ਪ੍ਰਬੰਧਕਾਂ ਨੂੰ ਬੇਨਤੀ ਕੀਤੀ ਕਿ ਉਹ ਆਪੋ ਆਪਣੇ ਕਾਲਜ ਬੰਦ ਰੱਖ ਕੇ ਰੋਸ ਵਿੱਚ ਸ਼ਾਮਿਲ ਹੋਣ|

Leave a Reply

Your email address will not be published. Required fields are marked *