Prince appointed President of Distt. YAD Mohali urban for consecutive 2nd term

ਪ੍ਰਿੰਸ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਨੇ ਐਸ ਏ ਐਸ ਨਗਰ ਵਿੱਚ ਪਾਰਟੀ ਦੀ ਰੀੜ੍ਹ ਦੀ ਹੱਡੀ ਬਣ ਕੇ ਕੰਮ ਕੀਤਾ : ਡਾ. ਚੀਮਾ
ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਉਪਰਾਲੇ ਕਰਦਾ ਰਹਾਂਗਾ : ਪ੍ਰਿੰਸ

ਐਸ ਏ ਐਸ ਨਗਰ, 29 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਵੱਲੋਂ ਲਗਾਤਾਰ ਦੂਜੀ ਵਾਰ ਥਾਪੇ ਗਏ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਦਾ ਅੱਜ ਮੁਹਾਲੀ ਵਿਖੇ ਸਿੱਖਿਆ ਮੰਤਰੀ ਪੰਜਾਬ ਡਾ: ਦਲਜੀਤ ਸਿੰਘ ਚੀਮਾ ਵੱਲੋਂ ਮੂੰਹ ਮਿੱਠਾ ਕਰਵਾਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ| ਇਸ ਮੌਕੇ ਬੀਬੀ ਕੁਲਦੀਪ ਕੌਰ ਕੰਗ ਜਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਸਿਮਰਨ ਹੁੰਦਲ ਜਿਲ੍ਹਾ ਪ੍ਰਧਾਨ ਐਸ ਓ ਆਈ, ਅਰੁਣ ਸ਼ਰਮਾ ਅਤੇ ਅਸ਼ੋਕ ਝਾਅ (ਦੋਵੇਂ ਭਾਜਪਾ ਕੌਂਸਲਰ), ਸੀ. ਅਕਾਲੀ ਆਗੂ ਸ੍ਰ. ਪ੍ਰਦੀਪ ਸਿੰਘ ਭਾਰਜ, ਜਸਵਿੰਦਰ ਸਿੰਘ ਵਿਰਕ, ਬਲਜਿੰਦਰ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਹਾਜਿਰ ਸਨ|

ਇਸ ਮੌਕੇ ਡਾ: ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਅਤੇ ਵਫਾਦਾਰ ਵਰਕਰਾਂ ਦਾ ਸਨਮਾਨ ਕੀਤਾ ਹੈ ਅਤੇ ਉਨ੍ਹਾਂ ਨੂੰ ਅਹੁਦੇਦਾਰੀਆਂ ਬਖਸ਼ੀਆਂ ਹਨ| ਉਨ੍ਹਾਂ ਕਿਹਾ ਕਿ ਵਰਕਰਾਂ ਦੀ ਮਿਹਨਤ ਸਦਕਾ ਹੀ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਸਭ ਤੋਂ ਵੱਧ ਤਾਕਤਵਰ ਪਾਰਟੀ ਬਣ ਸਕੀ ਹੈ| ਉਨ੍ਹਾਂ ਪ੍ਰਿੰਸ ਨੂੰ ਆਪਣਾ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਉਹ ਹੋਰ ਵੀ ਤਕੜੇ ਹੋ ਕੇ ਪਾਰਟੀ ਲਈ ਕੰਮ ਕਰਨ ਤਾਂ ਜੋ ਪੰਜਾਬ ਵਿੱਚ ਤੀਜੀ ਵਾਰ ਵੀ ਪੂਰਨ ਬਹੁਮਤ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ|

ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਸਿੰਘ ਪ੍ਰਿੰਸ ਵੱਲੋਂ ਪਾਰਟੀ ਦੀ ਚੜ੍ਹਦੀ ਕਲਾ ਲਈ ਕੀਤੀ ਗਈ ਸਖਤ ਮਿਹਨਤ ਸਦਕਾ ਹੀ ਪਾਰਟੀ ਵੱਲੋਂ ਉਹਨਾਂ ਨੂੰ ਦੂਜੀ ਵਾਰ ਪ੍ਰਧਾਨਗੀ ਦਾ ਅਹੁਦਾ ਦੇ ਕੇ ਮਾਣ ਬਖਸ਼ਿਆ ਗਿਆ ਹੈ| ਉਨ੍ਹਾਂ ਕਿਹਾ ਕਿ ਪ੍ਰਿੰਸ ਨੇ ਯੂਥ ਅਕਾਲੀ ਦਲ ਦੀ ਭਰਤੀ ਦੌਰਾਨ ਰਿਕਾਰਡਤੋੜ ਭਰਤੀ ਕਰਵਾਕੇ ਵੱਡੀ ਗਿਣਤੀ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਹੈ|

ਐਡਵੋਕੇਟ ਪ੍ਰਿੰਸ ਨੇ ਡਾ: ਦਲਜੀਤ ਸਿੰਘ ਚੀਮਾ ਦਾ ਮੁਹਾਲੀ ਪਹੁੰਚਣ ‘ਤੇ ਉਚੇਚੇ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨੇ ਬਹੁਤ ਮਾਣ ਦਿੱਤਾ ਹੈ ਜਿਸ ਲਈ ਉਹ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ, ਉਪ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ, ਕੈਬਨਿਟ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਦੇ ਬਹੁਤ ਧੰਨਵਾਦੀ ਹਨ| ਉਨ੍ਹਾਂ ਇਸ ਮੌਕੇ ਕਿਹਾ ਕਿ ਉਹ ਅਕਾਲੀ ਦਲ ਦੀ ਮਜਬੂਤੀ ਲਈ ਦਿਨ ਰਾਤ ਉਪਰਾਲੇ ਕਰਦੇ ਰਹਿਣਗੇ|
ਇਸ ਮੌਕੇ ਸਤਨਾਮ ਸਿੰਘ ਮਲਹੋਤਰਾ, ਭੁਪਿੰਦਰ ਸਿੰਘ ਕਾਕਾ, ਹਮੀਦ ਖਾਨ, ਹਰਪ੍ਰੀਤ ਸਿੰਘ ਲਾਲਾ, ਚਰਨਜੀਤ ਸਿੰਘ ਚੰਨੀ ਸਮੇਤ ਵੱਡੀ ਗਿਣਤੀ ‘ਚ ਨੌਜਵਾਨ ਹਾਜ਼ਰ ਸਨ|

Leave a Reply

Your email address will not be published. Required fields are marked *