PSEB Matric Punjabi additional paper on October 27-28

ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ 27-28 ਅਕਤੂਬਰ ਨੂੰ ਹੋਵੇਗੀ

ਐੱਸ.ਏ.ਐੱਸ ਨਗਰ 3 ਅਕਤੂਬਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2016-17 ਦੀ ਦਸਵੀਂ ਸ਼੍ਰੇਣੀ ਦੇ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ  ਤੀਜੀ ਤਿਮਾਹੀ ਦੀ ਪ੍ਰੀਖਿਆ ਲੈਣ ਲਈ ਪੰਜਾਬੀ-ਏ ਵਿਸ਼ੇ ਲਈ 27 ਅਕਤੂਬਰ ਅਤੇ ਪੰਜਾਬੀ-ਬੀ ਵਿਸ਼ੇ ਲਈ 28 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ| ਇਹ ਪਰੀਖਿਆ ਦੇਣ ਦਾ ਸਮਾਂ ਸਵੇਰੇ 11.00 ਵਜੇ ਤੋਂ ਦੁਪਹਿਰ 2.15 ਵਜੇ ਤੱਕ ਹੋਵੇਗਾ|

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਸ੍ਰੀ ਜੇ.ਆਰ.ਮਹਿਰੋਕ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ  ਪ੍ਰੀਖਿਆ ਸਬੰਧੀ ਪ੍ਰੀਖਿਆ ਫਾਰਮ 18 ਅਕਤੂਬਰ ਤੱਕ ਮੁੱਖ ਦਫਤਰ, ਪੰਜਾਬ ਸਕੂਲ ਸਿੱਖਿਆ ਬੋਰਡ ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਸਬੰਧਤ ਪਰੀਖਿਆ ਸ਼ਾਖਾ ਵਿੱਚ ਪ੍ਰਾਪਤ ਕੀਤੇ ਜਾਣਗੇ| ਪਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਪ੍ਰੀਖਿਆਰਥੀ ਆਪਣੇ ਮੈਟ੍ਰਿਕ ਪਾਸ ਦੇ ਅਸਲ ਸਰਟੀਫਿਕੇਟ, ਫੋਟੋ ਪਹਿਚਾਣ ਪੱਤਰ ਅਤੇ ਉਹਨਾਂ ਦੀਆਂ ਤਸਦੀਕਸ਼ੁਦਾ ਫੋਟੋ ਕਾਪੀਆਂ ਨਾਲ ਲੈ ਕੇ ਆਉਣ|

ਸ੍ਰੀ ਮਹਿਰੋਕ ਨੇ ਦੱਸਿਆ ਕਿ  ਦੂਜੇ ਰਾਜਾਂ ਅਤੇ ਦੂਜੇ ਬੋਰਡਾਂ ਦੇ ਪ੍ਰੀਖਿਆਰਥੀ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਕਾਦਮਿਕ ਸ਼ਾਖਾ ਤੋਂ ਸਮਾਨਤਾ ਪੱਤਰ ਪ੍ਰਾਪਤ ਕਰਕੇ ਪਰੀਖਿਆ ਫਾਰਮ ਦੇ ਨਾਲ ਨੱਥੀ ਕਰਨਗੇ| ਉਹਨਾਂ ਕਿਹਾ ਪਰੀਖਿਆ ਫਾਰਮ ਅਤੇ ਹੋਰ ਸਬੰਧਿਤ ਜਾਣਕਾਰੀ  ਬੋਰਡ ਦੀ ਵੈਬ ਸਾਈਟ ‘ਤੇ ਉਪਲਬਧ ਕਰਵਾ ਦਿੱਤੀ ਗਈ ਹੈ|

Leave a Reply

Your email address will not be published. Required fields are marked *