ਤਹਿਸੀਲਦਾਰ ਜਸਵਿੰਦਰ ਸਿੰਘ ਗੋਲਡੀ ਸਨਮਾਨਿਤ

ਚੰਡੀਗੜ੍ਹ, 19 ਅਕਤੂਬਰ (ਸ.ਬ.) ਚੰਡੀਗੜ੍ਹ ਗੁਰਦੁਆਰਾ ਅਸਥਾਪਨ   ਕਮੇਟੀ, ਪੰਜਾਬ ਸਕੱਤਰੇਤ ਇੰਪਲਾਈਜ਼ ਕਲੱਬ ਅਤੇ ਡਿਸਏਬਲਡ ਪਰਸਨਜ ਵੈਲਫੇਅਰ ਆਰਗੇਨਾਈਜੇਸ਼ਨ  ਵੱਲੋਂ ਧਾਰਮਿਕ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੇ ਜਸਵਿੰਦਰ ਸਿੰਘ ਗੋਲਡੀ ਨੂੰ ਉਨ੍ਹਾਂ ਵੱਲੋਂ ਧਾਰਮਿਕ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਬਦਲੇ ਸਨਮਾਨਿਤ ਕੀਤਾ ਗਿਆ|
ਕਮੇਟੀ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸਾਹਨੀ ਅਤੇ ਕਲੱਬ ਦੇ ਚੇਅਰਮੈਨ ਪਰਮਦੀਪ ਸਿੰਘ ਭਬਾਤ (ਸਟੇਟ ਅਵਾਰਡੀ) ਨੇ ਇਸ ਮੌਕੇ ਕਿਹਾ ਕਿ ਸ੍ਰੀ ਜਸਵਿੰਦਰ ਸਿੰਘ ਗੋਲਡੀ (ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਤਰੱਕੀ ਦੇ ਕੇ ਤਹਿਸੀਲਦਾਰ ਪਦਉਨਤ ਕੀਤਾ ਹੈ) ਪਿਛਲੇ ਲੰਬੇ ਸਮੇਂ ਤੋਂ ਬੱਚਿਆਂ ਨੂੰ ਗੁਰਬਾਣੀ ਕੀਰਤਨ ਦੀ ਸਿਖਲਾਈ  ਦੇਣ ਦੇ ਕਾਰਜ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ| ਇਸ ਤੋਂ ਇਲਾਵਾ ਗਰੀਬ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਵਿੱਚ ਵੀ ਹਰ ਤਰ੍ਹਾਂ ਦੀ ਮੱਦਦ ਕਰਨ ਲਈ ਹਮੇਸ਼ਾਂ ਤੱਤਪਰ ਰਹਿੰਦੇ ਹਨ| ਇਸ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘਬੀਰ ਸਿੰਘ ਰਾਮਪੁਰ ਚੂੰਨੀ, ਸਕੱਤਰੇਤ ਇੰਪਲਾਈਜ਼ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ, ਜਨਰਲ ਸਕੱਤਰ ਭੁਪਿੰਦਰ ਸਿੰਘ ਝੱਜ, ਦਲਜੀਤ ਸਿੰਘ ਰਾਮਪੁਰ, ਹਰਜਿੰਦਰ ਸਿੰਘ ਘੜੂੰਆਂ, ਗੁਰਿੰਦਰ ਸਿੰਘ ਓਬਰਾਏ, ਗੁਰਵਿੰਦਰ ਸਿੰਘ ਸਰਨਾ, ਅਜੀਤ ਸਿੰਘ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ|

Leave a Reply

Your email address will not be published. Required fields are marked *