ਪਾਵਰਕਾਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ

ਐਸ ਏ ਐਸ ਨਗਰ, 21 ਫਰਵਰੀ  ( ਸ.ਬ.) ਪਾਵਰਕਾਮ ਐਂਡ ਟ੍ਰਾਂਸਕੋ            ਠੇਕਾ ਮੁਲਾਜ਼ਮ ਯੂਨੀਅਨ ਪੰਜਾਬ  ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ  ਵਿੱਚ ਪਿਛਲੇ ਸੰਘਰਸ਼ ਦੀ ਰਿਪੋਰਟ ਪੇਸ਼ ਕਰਦਿਆਂ ਅਗਲੇ ਸੰਘਰਸ਼ ਬਾਰੇ  ਵਿਚਾਰ-ਵਟਾਂਦਰਾ ਕੀਤਾ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ  ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵੱਲੋਂ ਨਿੱਜੀਕਰਨ ਦੇ ਹਮਲੇ ਨੂੰ ਤਿੱਖਾ ਕਰਕੇ ਪਾਵਰਕਾਮ ਸੀ ਐਚ ਬੀ ਠੇਕਾ ਕਾਮਿਆਂ ਦੀ ਆਊਟ ਸੋਰਸਿੰਗ ਰਾਹੀਂ ਭਰਤੀ ਕਰਕੇ ਸੀ ਐਚ ਬੀ ਠੇਕਾ ਕਾਮਿਆਂ ਦਾ  ਸ਼ੋਸ਼ਣ ਕੀਤਾ ਜਾ ਰਿਹਾ ਹੈ| ਸੀ. ਐਚ. ਬੀ ਠੇਕਾ ਕਾਮਿਆਂ ਦੀਆਂ ਮੰਗਾਂ ਪ੍ਰਤੀ ਜਥੇਬੰਦੀ ਵੱਲੋਂ 2016 ਤੋਂ ਲੈ ਕੇ ਪੰਜਾਬ ਸਰਕਾਰ ਪਾਵਰਕਾਮ ਮੈਨੇਜਮੈਂਟ ਤੇ ਕਿਰਤ ਵਿਭਾਗ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ| ਬੁਲਾਰਿਆਂ ਨੇ ਕਿਹਾ ਕਿ            ਜਥੇਬੰਦੀ ਦੇ ਸੰਘਰਸ਼ਾਂ ਦੇ ਦੌਰਾਨ ਪਾਵਰਕਾਮ ਮੈਨੇਜਮੈਂਟ ਪੰਜਾਬ ਸਰਕਾਰ ਅਤੇ ਕਿਰਤ ਵਿਭਾਗ ਨਾਲ ਕਈ ਵਾਰ ਮੀਟਿੰਗਾਂ ਹੋਈਆਂ ਤੇ ਕਈ ਵਾਰ ਮੰਗਾਂ ਦੇ ਸਬੰਧੀ ਸਮਝੌਤੇ ਵੀ ਹੋਏ ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ|
ਉਹਨਾਂ ਮੰਗ ਕੀਤੀ ਕਿ ਭਾਰਤ ਦੇ ਲੋਕਾਂ ਵਿੱਚ ਵੰਡੀਆਂ ਪਾਉਣ ਵਾਲੇ ਕਾਨੂੰਨ ਸੀ.ਏ.ਏ ਤੇ ਐਨ ਆਰ ਸੀ ਰੱਦ ਕੀਤੇ ਜਾਣ, ਸੀ.ਐਚ.ਬੀ ਠੇਕਾ ਕਾਮਿਆਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ| ਇਸ ਮੌਕੇ ਸੂਬਾ ਜਰਨਲ ਸਕੱਤਰ ਵਰਿੰਦਰ ਸਿੰਘ ਸੂਬਾ ਸਲਾਹਕਾਰ ਜਗਦੀਸ਼ ਕੁਮਾਰ, ਵੱਖ-ਵੱਖ ਡਵੀਜ਼ਨਾਂ/ਸਰਕਲਾਂ ਵਿੱਚੋਂ ਪ੍ਰਧਾਨ/ਸਕੱਤਰ ਹਾਜਰ ਸਨ| 

Leave a Reply

Your email address will not be published. Required fields are marked *