ਬ੍ਰਿਟੇਨ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ 2 ਸਾਲ ਦਾ ਵਰਕ ਪਰਮਿਟ ਦੇਣ ਦਾ ਐਲਾਨ

ਲੰਡਨ, 12 ਸਤੰਬਰ (ਸ.ਬ.)  ਇੰਗਲੈਂਡ ਵਿੱਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਹੈ| ਬ੍ਰਿਟੇਨ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਥੇ ਪੜ੍ਹਾਈ ਤੋਂ ਬਾਅਦ ਵਿਦਿਆਰਥੀਆਂ ਨੂੰ 2 ਸਾਲ ਦਾ ਵਰਕ ਪਰਮਿਟ ਦਿੱਤਾ ਜਾਵੇਗਾ|
ਜਿਕਰਯੋਗ ਹੈ ਕਿ ਬ੍ਰਿਟੇਨ ਸਰਕਾਰ ਵਲੋਂ ਜਾਰੀ ਇਸ ਨੀਤੀ ਨਾਲ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੂੰ ਆਪਣਾ ਭਵਿੱਖ ਚਮਕਾਉਣ ਦਾ ਮੌਕਾ ਮਿਲੇਗਾ|
ਇਸ ਤੋਂ ਪਹਿਲਾਂ ਬ੍ਰਿਟਿਸ਼ ਸਰਕਾਰ ਨੇ ਇਸ ਪਾਲਿਸੀ ਉਤੇ ਰੋਕ ਲਾ ਦਿੱਤੀ ਸੀ, ਜਿਸ ਤੋਂ ਬਾਅਦ ਦੁਨੀਆ ਭਰ ਦੇ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ|
ਹੁਣ ਬ੍ਰਿਟਿਸ਼ ਸਰਕਾਰ ਨੇ ਦੁਨੀਆ ਭਰ ਦੇ ਵਿਦਿਆਰਥੀਆਂ ਨੂੰ ਆਪਣੇ ਵੱਲ ਖਿੱਚਣ ਲਈ ਇਸ ਨੀਤੀ ਦਾ ਐਲਾਨ ਕੀਤਾ ਹੈ, ਜੋ ਕਿ ਸਾਲ 2020-21 ਦੇ ਦਾਖਲੇ ਦੌਰਾਨ ਲਾਗੂ ਹੋ ਜਾਵੇਗੀ|

Leave a Reply

Your email address will not be published. Required fields are marked *