ਭਾਰਤੀ ਕਿਸਾਨ ਸੰਘ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਵਚਨਬੱਧ : ਬੌਬੀ ਕੰਬੋਜ

ਚੰਡੀਗੜ੍ਹ, 6 ਸਤੰਬਰ (ਸ.ਬ.) ਭਾਰਤੀ ਜਨਤਾ ਪਾਰਟੀ ਦੇ ਭਾਰਤੀ ਕਿਸਾਨ ਸੰਘ ਦੀ ਚੰਡੀਗੜ੍ਹ ਇਕਾਈ ਦੇ ਸੂਬਾ ਪ੍ਰਧਾਨ ਸ੍ਰੀ ਸ਼ਿੰਦਰਪਾਲ ਸਿੰਘ ਬੌਬੀ ਕੰਬੋਜ ਵਲੋਂ ਅੱਜ ਇੱਥੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਝਾਂਸੀ ਸ਼ਰਮਾ ਨੂੰ ਚੰਡੀਗੜ੍ਹ ਇਕਾਈ ਦਾ ਮੀਡੀਆ ਇੰਚਾਰਜ ਅਤੇ ਸ੍ਰ. ਬਲਬੀਰ ਕੁਮਾਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਹੈ| ਇਸ ਮੌਕੇ ਸੰਘ ਦੇ ਚੰਡੀਗੜ੍ਹ ਦੇ ਇੰਚਾਰਜ ਹਰਜੀਤ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ| 
ਇਸ ਮੌਕੇ ਬੌਬੀ ਕੰਬੋਜ ਨੇ ਦੱਸਿਆ ਕਿ ਭਾਰਤੀ ਕਿਸਾਨ ਸੰਘ ਵਲੋਂ ਕਿਸਾਨਾਂ ਦੀਆਂ ਸੱਮਸਿਆਵਾਂ ਦੇ ਹੱਲ ਲਈ ਸੂਬਾ ਅਤੇ ਕੇਂਦਰ ਸਰਕਾਰ ਤਕ ਪਹੁੰਚ ਕੀਤੀ ਜਾਵੇਗੀ ਅਤੇ ਕਿਸਾਨਾਂ ਦੀ ਹਾਲਤ ਵਿੱਚ ਸੁਧਾਰ ਲਈ ਯਤਨ ਕੀਤੇ ਜਾਣਗੇ| ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਜਿਹੜਾ ਟੀਚਾ ਮਿਥਿਆ ਗਿਆ ਹੈ ਉਸਨੂੰ ਪਹਿਲਾਂ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਖੇਤੀ ਖੇਤਰ ਵਿੱਚ ਸੁਧਾਰ ਲਈ ਸਰਕਾਰ ਵਲੋਂ ਨਵੀਆਂ ਯੋਜਨਾਵਾਂ ਲਿਆਂਦੀਆਂ ਜਾਣਗੀਆਂ| 
ਉਹਨਾਂ ਕਿਹਾ ਕਿ ਉਹਨਾਂ ਵਲੋਂ ਆਪਣੀ ਟੀਮ ਰਾਹੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰਆਰਗੇਨਿਕ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਰਸਾਇਣਿਕ ਖਾਦਾਂ ਦੀ ਵਰਤੋਂ ਤੇ ਰੋਕ ਲੱਗ ਸਕੇ| ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਜੋਗਿੰਦਰ ਗੁੱਜਰ, ਪ੍ਰਧਾਨ ਮੁਹਾਲੀ, ਸ਼ਾਮ ਰਾਮ ਪੰਚ, ਮੰਗਤ, ਮਨਿੰਦਰ, ਨਰੇਸ਼, ਕਮਲ ਅਤੇ ਸੇਖੋਂ ਹਾਜਿਰ ਸਨ|  

Leave a Reply

Your email address will not be published. Required fields are marked *