ਮਹਾਰਾਸ਼ਟਰ ਦੇ ਪੁਣੇ ਬੰਗਲੁਰੂ ਹਾਈਵੇਅ ਤੇ ਦਰਦਨਾਕ ਹਾਦਸਾ, 6 ਦੀ ਮੌਤ

ਪੁਣੇ,12 ਸਤੰਬਰ (ਸ.ਬ.) ਮਹਾਰਾਸ਼ਟਰ ਦੇ ਪੁਣੇ-ਬੈਂਗਲੁਰੂ ਨੈਸ਼ਨਲ ਹਾਈਵੇਅ ਤੇ ਅੱਜ ਸਵੇਰੇ ਬੱਸ ਅਤੇ ਟਰੱਕ ਦਰਮਿਆਨ ਟੱਕਰ ਵਿੱਚ 6 ਵਿਅਕਤੀਆਂ ਦੀ ਮੌਤ ਹੋ ਗਈ| ਉੱਥੇ ਹੀ 10 ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ| ਪੁਣੇ ਡਵੀਜ਼ਨ ਦੇ ਨੈਸ਼ਨਲ ਹਾਈਵੇਅ ਸੁਪਰਡੈਂਟ ਮਿਲਿੰਦ ਮੋਹਿਤੇ ਨੇ ਘਟਨਾ ਦੀ ਜਾਣਕਾਰੀ ਦਿੱਤੀ| ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ|
ਮੋਹਿਤੇ ਨੇ ਦੱਸਿਆ ਕਿ ਸਤਾਰਾ ਜ਼ਿਲੇ ਨੇੜੇ ਪੁਣੇ-ਬੈਂਗਲੁਰੂ ਨੈਸ਼ਨਲ ਹਾਈਵੇਅ ਤੇ ਬੱਸ ਨੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ| ਇਸ ਹਾਦਸੇ ਵਿੱਚ 5 ਵਿਅਕਤੀਆਂ ਦੀ ਮੌਤ ਹੋ ਗਈ| ਉੱਥੇ ਹੀ ਗੰਭੀਰ ਰੂਪ ਨਾਲ ਜ਼ਖਮੀ ਇਕ ਵਿਅਕਤੀ ਨੇ ਬਾਅਦ ਵਿੱਚ ਦਮ ਤੋੜ ਦਿੱਤਾ| ਪੁਲੀਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿੱਚ 10 ਵਿਅਕਤੀ ਜ਼ਖਮੀ ਹੋਏ ਹਨ| ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਇਨ੍ਹਾਂ ਵਿੱਚੋਂ ਕਈ ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹਨ| ਹਾਦਸੇ ਦੇ ਕਾਰਨਾਂ ਦਾ ਹਾਲੇ ਕੁਝ ਪਤਾ ਨਹੀਂ ਲੱਗਾ ਹੈ|

Leave a Reply

Your email address will not be published. Required fields are marked *