ਰਡਿਆਲਾ ਦੀ ਅਮਨਦੀਪ ਜ਼ਿਲ੍ਹੇ ਵਿਚੋਂ ਰਹੀ ਅੱਵਲ

ਐਸ.ਏ.ਐਸ ਨਗਰ, 19 ਅਕਤੂਬਰ  (ਸ.ਬ.)  ਮੁਹਾਲੀ ਦੇ ਜ਼ਿਲ੍ਹਾ ਅਥਲੈਟਿਕਸ ਮੀਟ 2019 ਦੌਰਾਨ ਹੋਏ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਰਡਿਆਲਾ ਦੀ ਅਮਨਦੀਪ ਕੌਰ ਡਿਸਕਸ ਥ੍ਰੋ ਮੁਕਾਬਲੇ ਵਿੱਚ ਜ਼ਿਲ੍ਹੇ ਵਿਚੋਂ ਅੱਵਲ ਰਹੀ ਹੈ| 
ਇਸ ਸੰਬਧੀ ਜਾਣਕਾਰੀ ਦਿੰਦਿਆਂ ਅਮਨਦੀਪ ਦੇ ਕੋਚ ਸੰਦੀਪ ਸਿੰਘ ਨੇ ਦੱਸਿਆ ਕਿ ਇੱਕ ਸਾਧਾਰਨ ਪੇਂਡੂ ਪਰਿਵਾਰ ਨਾਲ ਸਬੰਧ ਰੱਖਣ ਵਾਲੀ ਅਮਨਦੀਪ ਨੇ ਅੰਡਰ-14 ਵਰਗ ਵਿੱਚ 15.80 ਮੀਟਰ ਦੂਰ ਡਿਸਕਸ ਸੁੱਟ ਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਪਿੰਡ ਦਾ ਨਾਂ ਰੋਸ਼ਨ ਕੀਤਾ ਹੈ| ਉਹਨਾਂ ਦੱਸਿਆ ਕਿ ਅਮਨਦੀਪ ਅਗਲੇ ਮਹੀਨੇ ਰਾਜ ਪੱਧਰੀ ਟੂਰਨਾਮੈਂਟ ਦੇ ਇਵੈਂਟ ਵਿੱਚ ਮੁਹਾਲੀ ਜ਼ਿਲ੍ਹੇ ਦੀ ਅਗਵਾਈ ਕਰੇਗੀ|

Leave a Reply

Your email address will not be published. Required fields are marked *