ਸਾਂਝ ਕੇਂਦਰ ਥਾਣਾ ਫੇਜ਼ 1 ਵਿੱਚ ਮਹੀਨਾਵਾਰ ਮੀਟਿੰਗ ਕੀਤੀ


ਐਸ.ਏ.ਐਸ ਨਗਰ, 9 ਨਵੰਬਰ (ਸ.ਬ.) ਸਾਂਝ ਕੇਂਦਰ ਥਾਣਾ ਫੇਜ਼ 1 ਵਿਖੇ ਥਾਣੇਦਾਰ ਸੁਰਿੰਦਰ ਕੁਮਾਰ ਅਤੇ ਥਾਣੇਦਾਰ ਸਤਨਾਮ ਸਿੰਘ  ਦੀ ਅਗਵਾਈ ਵਿੱਚ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਾਂਝ ਕੇਂਦਰ ਦੀਆਂ ਸਹੂਲਤਾਂ ਅਤੇ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਕਰਵਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ|
ਇਸ ਤੋਂ ਇਲਾਵਾ ਸੀਨੀਅਰ ਅਫਸਰਾਂ ਦੀਆਂ ਹਦਾਇਤਾਂ ਮੁਤਾਬਿਕ ਡਰੱਗ ਟ੍ਰੇਫਿਕਿੰਗ ਨੂੰ ਠੱਲ ਪਾਉਣ ਲਈ ਸਮੂਹ ਸਾਂਝ ਕਮੇਟੀ ਦੇ ਮੈਂਬਰਾਂ ਵਲੋਂ ਵਿਚਾਰ ਵਟਾਂਦਰਾ ਕੀਤਾ ਗਿਆ| ਇਸ ਮੀਟਿੰਗ ਵਿੱਚ ਐਸ.ਪੀ.ਐਸ. ਵਿਰਦੀ, ਅਮਰਜੀਤ ਸਿੰਘ ਪਟਿਆਲਵੀ, ਗਿਆਨ ਸਿੰਘ, ਜਸਵੀਰ ਸਿੰਘ, ਆਰ.ਪੀ.ਵਾਲੀਆ, ਪਰਵੀਨ ਕਪੂਰ, ਗੁਰਚਰਨ ਸਿੰਘ, ਸਵਰਨ ਸਿੰਘ ਬੈਦਵਾਣ, ਮਨਜੀਤ ਕੌਰ, ਐਮ.ਪੀ. ਸਿੰਘ, ਗੁਰਨਾਮ ਸਿੰਘ ਸੋਹਲ, ਸਵਿੰਦਰ ਸਿੰਘ ਖੋਖਰ ਅਤੇ ਹੋਰ ਮੈਂਬਰ ਸ਼ਾਮਿਲ ਸਨ|

Leave a Reply

Your email address will not be published. Required fields are marked *