ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ


ਐਸ.ਏ.ਐਸ ਨਗਰ, 9 ਨਵੰਬਰ (ਸ.ਬ.) ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ  ਨਗਰ ਕੀਰਤਨ ਗੁਰਦੁਆਰਾ ਗੋਬਿੰਦਸਰ ਫੇਜ਼ 1 ਮੁਹਾਲੀ ਤੋਂ ਆਰੰਭ ਕੀਤਾ ਗਿਆ ਜਿਹੜਾ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਫੇਜ਼ 11 ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪਹੁੰਚ ਕੇ ਸਮਾਪਤ ਹੋਇਆ| 
ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਅਤੇ ਉਨਾਂ ਦੇ ਪਿੱਛੇ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਸਨ| ਜੈਕਾਰਿਆਂ ਦੀ ਗੂੰਝ ਵਿੱਚ ਇਹ ਨਗਰ ਕੀਰਤਨ ਰਵਾਨਾ ਹੋਇਆ| ਪਾਲਕੀ ਸਾਹਿਬ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਗਿਆ| ਇਸ ਮੌਕੇ ਇਲਾਕੇ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ|
ਨਗਰ ਕੀਰਤਨ ਵਿੱਚ ਕਈ ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ| ਇਸਦੇ ਨਾਲ ਹੀ ਸਿੱਖ ਅਜਾਇਬਘਰ ਬਲੌਂਗੀ ਵਲੋਂ ਦੋ ਗੱਡੀਆਂ ਵਿੱਚ ਇਤਿਹਾਸਕ ਜੋਧਿਆਂ ਦੇ ਬੁੱਤਾਂ ਦੀ ਪ੍ਰਦਰਸ਼ਨੀ ਨਗਰ ਕੀਰਤਨ ਵਿੱਚ ਸ਼ਾਮਿਲ ਕੀਤੀ ਗਈ ਹੈ| ਨਗਰ ਕੀਰਤਨ ਦੀ ਸ਼ੁਰੂਆਤ ਵੇਲੇ ਥਾਣਾ ਫੇਜ਼ 1 ਦੇ ਐਸ ਐਚ ਓ  ਸ੍ਰ. ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਫੋਰਸ ਵਲੋਂ ਲੋੜੀਂਦੇ ਸੁਰਖਿਆ ਪ੍ਰਬੰਧ ਕੀਤੇ ਗਏ ਸਨ| 
ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਨਗਰ ਕੀਰਤਨ ਦਾ ਥਾਂ ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ| ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ ਅਤੇ ਸੰਗਤਾਂ ਵੱਲੋਂ ਥਾਂ ਥਾਂ ਤੇ ਚਾਹ, ਬ੍ਰੈਡ ਪਕੌੜੇ, ਮਠਿਆਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ|
ਇਹ ਨਗਰ ਕੀਰਤਨ ਗੁਰਦੁਆਰਾ ਗੋਬਿੰਦਸਰ ਪਿੰਡ ਮੁਹਾਲੀ ਤੋਂ ਸਵੇਰੇ 10 ਵਜੇ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 1, ਫਰੈਂਕੋ ਹੋਟਲ, ਡਿਪਲਾਸਟ ਚੌਂਕ, ਮਦਨਪੁਰ ਚੌਂਕ, ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼ 3ਬੀ1, ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਹੁੰਦਾ ਹੋਇਆ ਫੇਜ਼ 11 ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਪੂਰਨ ਹੋਵੇਗਾ| ਨਗਰ ਕੀਰਤਨ ਦੌਰਾਨ ਵੱਖ ਵੱਖ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ|
ਨਗਰ ਕੀਰਤਨ ਵਿੱਚ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ, ਸੰਤ ਮਹਿੰਦਰ ਸਿੰਘ ਲੰਬਿਆਂ ਵਾਲੇ, ਭਾਈ ਅਮਰਾਓ ਸਿੰਘ, ਬਾਬਾ ਸੁਰਿੰਦਰ ਸਿੰਘ ਧੰਨਾ ਭਗਤ ਵਾਲੇ, ਜੋਗਿੰਦਰ ਸਿੰਘ ਸੌਂਧੀ, ਪਰਮਜੀਤ ਸਿੰਘ ਗਿੱਲ, ਬਲਜੀਤ ਸਿੰਘ ਖਾਲਸਾ,ਹਰਪਾਲ ਸਿੰਘ ਸੋਢੀ, ਕਰਮ ਸਿੰਘ ਬਬਰਾ, ਅਮਰਜੀਤ ਸਿੰਘ ਪਾਹਵਾ, ਮਨਜੀਤ ਸਿੰਘ ਮਾਨ, ਹਰਦਿਆਲ ਸਿੰਘ ਮਾਨ, ਜਤਿੰਦਰਪਾਲ ਸਿੰਘ ਜੇਪੀ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਮਠਾਰੂ, ਅਮਨਦੀਪ ਸਿੰਘ ਅਬਿਆਨਾ, ਗੁਰਮੇਲ ਸਿੰਘ ਪਿੰਡ ਮੁਹਾਲੀ, ਸੁਰਿੰਦਰ ਸਿੰਘ ਕਲੇਰ, ਸਵਰਨ ਸਿੰਘ ਭੁੱਲਰ, ਮਨਜੀਤ ਸਿੰਘ ਭੱਲਾ, ਸਤਪਾਲ ਸਿੰਘ ਬਾਗੀ, ਨਿਰਮਲ ਸਿੰਘ ਭੁਰਜੀ, ਗੁਰਸ਼ਰਨ ਸਿੰਘ ਧੂਲਕੋਟ, ਬਲਬੀਰ ਸਿੰਘ, ਗੁਰਚਰਨ ਸਿੰਘ ਨੰਨੜਾ, ਪ੍ਰੀਤ ਸਿੰਘ, ਬਲਦੇਵ ਸਿੰਘ, ਜੀਤ ਸਿੰਘ, ਦਿਆਲ ਸਿੰਘ, ਕਰਨੈਲ ਸਿੰਘ, ਰਜਿੰਦਰ ਸਿੰਘ, ਸਵਰਨ ਸਿੰਘ ਪਿੰਡ ਮੁਹਾਲੀ, ਗੁਰਮੇਲ ਸਿੰਘ ਅਤੇ ਨਿਸ਼ਾਨ ਸਿੰਘ ਤੋਂ ਇਲਾਵਾ ਹੋਰ ਵੀ ਸੰਗਤਾਂ ਹਾਜਿਰ ਸਨ|

Leave a Reply

Your email address will not be published. Required fields are marked *