72 ਸਾਲ ਬਾਅਦ ਪੂਰੀ ਹੋਈ ਸਿੱਖ ਸੰਗਤਾਂ ਦੀ ਮੁਰਾਦ, ਖੁੱਲ੍ਹ ਗਿਆ ਕਰਤਾਰਪੁਰ ਸਾਹਿਬ ਦਾ ਦੁਆਰ

ਡੇਰਾ ਬਾਬਾ ਨਾਨਕ, 9 ਨਵੰਬਰ (ਸ.ਬ.) 72 ਸਾਲਾ ਤੋਂ ਸੰਗਤਾਂ ਵਲੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਅੱਜ ਪੂਰੀਆਂ ਹੋ ਗਈਆਂ ਹਨ ਅਤੇ ਸ੍ਰੀ ਕਰਤਾਪੁਰ ਸਾਹਿਬ ਦਾ ਦੁਆਰ ਅੱਜ ਖੁੱਲ੍ਹ ਗਿਆ ਹੈ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਇੱਥੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਗਿਆ ਜਿਸਤੋਂ ਬਾਅਦ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਪਾਕਿਸਤਾਨ ਰਵਾਨਾ ਹੋ ਗਿਆ ਜਿਸਦਾ ਪਾਕਿਸਤਾਨ ਪਹੁੰਚਣ ਤੇ ਸ਼ਾਨਦਾਰ ਸੁਆਗਤ ਕੀਤਾ ਗਿਆ|  ਪਾਕਿਸਤਾਨ ਪਹੁੰਚੇ ਪਹਿਲੇ ਜਥੇ ਵਿਚ ਕੈਪਟਨ ਅਮਰਿੰਦਰ ਸਿੰਘ, ਡਾਕਟਰ ਮਨਮੋਹਨ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਨਵਜੋਤ ਸਿੰਘ ਸਿੱਧੂ,  ਐਮ.ਪੀ. ਹਰਸਿਮਰਤ ਕੌਰ ਬਾਦਲ, ਸੀਨੀਅਰ ਐਡਵੋਕੇਟ ਐਚ. ਐਸ. ਫੂਲਕਾ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਹਨ| ਕਰਤਾਰਪੁਰ ਪਹੁੰਚੇ ਪਹਿਲੇ ਜਥੇ ਦਾ ਨਿੱਘਾ ਸਵਾਗਤ ਕੀਤਾ ਗਿਆ|  ਲਾਂਘਾ ਖੁੱਲ੍ਹ ਜਾਣ ਨਾਲ ਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ|
ਲਾਂਘਾ ਖੋਲਣ ਮੌਕੇ ਡੇਰਾ ਬਾਬਾ ਨਾਨਕ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ| ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀ. ਪੀ. ਬਦਨੌਰ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਸੋਮ ਪ੍ਰਕਾਸ਼ ਅਤੇ ਹਰਸਿਮਰਤ ਕੌਰ ਬਾਦਲ, ਸੰਸਦ ਮੈਂਬਰ ਸੰਨੀ ਦਿਓਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਹਨ|

Leave a Reply

Your email address will not be published. Required fields are marked *