Punjabis eagerly waiting to see Captain as CM : Sidhu

jhampur1

ਪੰਜਾਬ ਦੇ ਲੋਕ ਕੈਪਟਨ ਨੂੰ ਪੰਜਾਬ ਦਾ ਮੁੱਖ ਮੰਤਰੀ ਦੇਖਣ ਲਈ ਉਤਾਵਲੇ : ਸਿੱਧੂ

ਐਸ ਏ ਐਸ ਨਗਰ, 4 ਸਤੰਬਰ :  ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦਾ ਮੁੱਖ ਮੰਤਰੀ ਦੇਖਣ ਲਈ ਬਹੁਤ ਉਤਾਵਲੇ ਹਨ ਅਤੇ ਉਹ ਬੜੀ ਬੇਸਬਰੀ ਨਾਲ ਵਿਧਾਨ ਸਭਾ ਚੋਣਾਂ ਦਾ ਇੰਤਜਾਰ ਕਰ ਰਹੇ ਹਨ ਤਾਂ ਕਿ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਇੱਕ ਸਾਫ ਸੁਥਰੀ ਤੇ ਲੋਕ ਹਿਤੈਸ਼ੀ ਸਰਕਾਰ ਕਾਇਮ ਕੀਤੀ ਜਾ ਸਕੇ| ਇਹ ਵਿਚਾਰ ਅੱਜ ਨਜਦੀਕੀ ਪੈਂਦੇ ਪਿੰਡ ਝਾਮਪੁਰ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਹਾਜਰੀ ਲਗਵਾਉਣ ਤੋਂ ਬਾਅਦ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਆਖੇ| ਇਸ ਮੌਕੇ ਪਿੰਡ ਪਹੁੰਚਣ ਤੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਸ੍ਰੀ ਸਿੱਧੂ ਦਾ ਜੋਰਦਾਰ ਸਵਾਗਤ ਕੀਤਾ ਅਤੇ ਉਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਆਪਣਾ ਪੂਰ ਸਮਰਥਨ ਦੇਣ ਦਾ ਐਲਾਨ ਵੀ ਕੀਤਾ| ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ  ਸ੍ਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਚੜ੍ਹਤ ਨੂੰ ਵੇਖ ਕੇ ਅਕਾਲੀ-ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਹੱਥਾ ਪੈਰਾਂ ਦੇ ਪੈ ਚੁੱਕੀ ਅਤੇ ਇਨ੍ਹਾਂ ਦੋਵੇਂ ਪਾਰਟੀਆਂ ਨੂੰ ਆਪਣੀ ਹਾਰ ਹੁਣ ਤੋਂ ਸਪਸ਼ਟ ਦਿਖਾਈ ਦੇਣ ਲੱਗ ਪਈ ਹੈ| ਲੋਕ ਅਕਾਲੀ ਸਰਕਾਰ ਦੇ ਮਾੜੇ ਸਾਸ਼ਨ ਤੋਂ ਬਹੁਤ ਜਿਆਦਾ ਦੁਖੀ ਹਨ ਅਤੇ ਆਮ ਆਦਮੀ ਪਾਰਟੀ ਦੀਆਂ ਲੂੰਬੜ ਚਾਲਾਂ ਨੂੰ ਚੰਗੀ ਤਰ੍ਹਾਂ ਜਾਣ ਚੁੱਕੇ ਹਨ ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਹਲਕਾ ਮੁਹਾਲੀ ਦੇ ਸਮੁੱਚੇ ਪਿੰਡਾ ਨੂੰ ਮੁਹਾਲੀ ਸ਼ਹਿਰ ਵਾਂਗ ਵਿਕਸਤ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਛੇ ਮਹੀਨੇ ਦੇ ਅੰਦਰ-ਅੰਦਰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਕੇ ਵਿਰੋਧੀ ਪਾਰਟੀਆਂ ਨੰੂੰ ਵਿਕਾਸ ਦੀ ਅਸਲ ਤਸਵੀਰ ਦਿਖਾਈ ਜਾਵੇਗੀ| ਇਸ ਮੌਕੇ ਹੋਰਨਾ ਤੋਂ ਇਲਾਵਾ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਚੌਧਰੀ ਹਰੀਪਾਲ ਚੋਲ੍ਹਟਾ ਕਲਾ, ਜੱਟ ਮਹਾਂਸਭਾ ਮੁਹਾਲੀ ਦੇ ਪ੍ਰਧਾਨ ਦਲਜੀਤ ਸਿੰਘ ਮਨਾਣਾਂ, ਮੀਤ ਪ੍ਰਧਾਨ ਰਜਿੰਦਰ ਸਿੰਘ ਧਰਮਗੜ੍ਹ, ਮੀਤ ਪ੍ਰਧਾਨ ਬਲਜੀਤ ਸਿੰਘ ਠਸਕਾ, ਪਿੰਡ ਝਾਮਪੁਰ ਕਲੱਬ ਦੇ ਪ੍ਰਧਾਨ ਗੁਰਮੁੱਖ ਸਿੰਘ, ਗੁਰਬਚਨ ਸਿੰਘ, ਸੁਖਵੀਰ ਸਿੰਘ, ਗੁਰਪ੍ਰੀਤ ਸਿੰਘ, ਜੋਤੂ ਵੀ ਹਾਜਰ ਸਨ|

Leave a Reply

Your email address will not be published. Required fields are marked *