PUSU leaders gave unconditional support to MLA Sidhu in Mohali, conducted road-show

ਪੁਸੂ ਦੇ ਨੇਤਾਵਾਂ ਨੇ ਦਿੱਤਾ ਵਿਧਾਇਕ ਸਿੱਧੂ ਨੂੰ ਬਿਨਾਂ ਸ਼ਰਤ ਸਮਰਥਨ
ਐਡਵੋਕਟ ਕੰਵਰਬੀਰ ਸਿੰਘ ਸਿੱਧੁ ਦੀ ਅਗਵਾਈ ਹੇਠ ਕੱਢਿਆ ਮੁਹਾਲੀ ਵਿੱਚ ਰੋਡ ਸ਼ੋਅ

ਐਸ ਏ ਐਸ ਨਗਰ, 6 ਅਕਤੂਬਰ : ਵਿਧਾਨ ਸਭਾ ਹਲਕਾ ਮੁਹਾਲੀ ਅੰਦਰ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਜ਼ਬਦਸਤ ਮਜ਼ਬੂਤੀ ਮਿਲੀ ਜਦੋਂ ਪੁਸੂ ਦੇ ਨੇਤਾਵਾਂ ਨੇ ਹਲਕਾ ਮੁਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੂੰ ਆਪਣਾ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ | ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਫੇਜ਼-ਇੱਕ ਦੇ ਮੁੱਖ ਦਫਤਰ ਵਿਖੇ ਪੁਸੂ ਸਮਰਥਕ ਨੌਜਵਾਨਾਂ ਨੇ ਇੱਕ ਭਰਵੀਂ ਮੀਟਿੰਗ ਕੀਤੀ ਜਿਸ ਦੌਰਾਨ ਸੈਂਕੜੇ ਨੌਜਵਾਨਾਂ ਨੇ ਹਿੱਸਾ ਲਿਆ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਵਿਧਾਇਕ ਸ੍ਰੀ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਅੱਗੇ ਹੋ ਕੇ ਸੰਭਾਲਣ ਦਾ ਐਲਾਨ ਕੀਤਾ | ਇਸ ਮੀਟਿੰਗ ਦੌਰਾਨ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਵੀ ਵਿਸੇਸ਼ ਤੌਰ ਤੇ ਪਹੁੰਚੇ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਮਿਲ ਕੇ ਸਾਂਝੇ ਤੌਰ ਤੇ ਪੁਸੂ ਦੇ ਨੌਜਵਾਨ ਆਗੂ ਸੁਖਪ੍ਰੀਤ ਸਿੰਘ ਜੌਨੀ ਦਾ ਪਾਰਟੀ ਅੰਦਰ ਸੈਂਕੜੇ ਨੌਜਵਾਨਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ | ਇਸ ਮੌਕੇ ਹਲਕਾ ਵਿਧਾਇਕ ਸ੍ਰੀ ਸਿੱਧੂ ਨੇ ਸੁਖਪ੍ਰੀਤ ਸਿੰਘ ਜੌਨੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਜਨ. ਸਕੱਤਰ ਵੀ ਨਿਯੁਕਤ ਕੀਤਾ | ਨੌਜਵਾਨਾਂ ਦੀ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਲਾਜ਼ਮੀ ਹੈ ਕਿਉਂਕਿ ਪੰਜਾਬ ਦੇ ਲੋਕ ਅਤੇ ਖਾਸ ਕਰਕੇ ਨੌਜਵਾਨ ਵਰਗ ਕਾਂਗਰਸ ਪਾਰਟੀ ਨੂੰ ਆਪਣਾ ਪੂਰਾ ਸਮਰਥਨ ਦੇ ਰਹੇ ਹਨ ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਰਾਤਾਂ ਦੀ ਨੀਂਦ ਹਰਾਮ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਨੌਜਵਾਨਾਂ ਦੇ  ਭਲੇ ਲਈ ਵਿਸੇਸ਼ ਸਕੀਮਾਂ ਬਣਾਈਆਂ ਜਾਣਗੀਆਂ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾਣਗੇ, ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਧੰਦਿਆਂ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਟਰਾਂਸਪੋਰਟ ਦੇ ਪਰਮਟ ਵੀ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਨੋਜਵਾਨ ਵਰਗ ਰੁਜ਼ਗਾਰ ਦੇ ਹੀਲੇ ਲਗ ਕੇ ਆਪਣਾਂ ਭਵਿੱਖ ਸੁੰਵਾਰ ਸਕੇ | ਉਨ੍ਹਾਂ ਅੱਜ ਨਸ਼ਿਆਂ ਵਿੱਚ ਡੁੱਬਦੀ ਜਾ ਰਹੀ ਨੌਜਵਾਨ ਪੀੜ੍ਹੀ ਦੀ ਚਿੰਤਾ ਜਾਹਿਰ ਕਰਦਿਆਂ ਦੋਸ਼ ਲਗਾਇਆ ਕਿ ਪੰਜਾਬ ਦੀ ਜਵਾਨੀ ਅਕਾਲੀ-ਭਾਜਪਾ ਦੀਆਂ ਗਲਤ ਨੀਤੀਆਂ ਕਾਰਨ ਗਰਕ ਹੁੰਦੀ ਜਾ ਰਹੀ ਹੈ ਅਤੇ ਸਰਕਾਰ ਨਸ਼ਿਆਂ ਨੂੰ ਰੋਕਣ ਦੀ ਬਜਾਏ ਨਸ਼ਿਆਂ ਦੇ ਤਸਕਰਾਂ ਨੂੰ ਆਪਣੀ ਸਰਪ੍ਰਸਤੀ ਮੁਹੱਈਆ ਕਰਵਾ ਕੇ ਪੰਜਾਬ ਦੀ ਨੌਜਵਾਨੀ ਨਾਲ ਧ੍ਰੋਹ ਕਮਾ ਰਹੀ ਹੈ ਜਿਸ ਨੂੰ ਪੰਜਾਬ ਦੇ ਨੌਜਵਾਨ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਬੋਲਦਿਆਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਨੌਜਵਾਨ ਆਗੂ ਸੁਖਪ੍ਰੀਤ ਸਿੰਘ ਜੌਨੀ ਨੇ ਕਿਹਾ ਕਿ ਪੰਜਾਬ ਦੀ ਡੁੱਬਦੀ ਹੋਈ ਬੇੜੀ ਨੂੰ ਸਿਰਫ ਤੇ ਸਿਰਫ ਕੈਪਟਨ ਅਮਰਿੰਦਰ ਸਿੰਘ ਵਰਗਾ ਜੁਝਾਰੂ ਆਗੂ ਹੀ ਬਚਾ ਸਕਦਾ ਹੈ ਅੱਜ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦੀ ਬਹੁਪੱਖੀ ਸਖਸ਼ੀਅਤ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਬਿਨਾਂ ਸ਼ਰਤ ਸ਼ਾਮਿਲ ਹੋਏ ਹਨ | ਮੀਟਿੰਗ ਉਪਰੰਤ ਨੌਜਵਾਨਾਂ ਵੱਲੋਂ ਸ਼ਹਿਰ ਅੰਦਰ ਮੋਟਰਸਾਇਕਲ, ਜੀਪਾਂ ਅਤੇ ਕਾਰਾਂ ਰਾਹੀਂ ਇੱਕ ਰੋਡ ਸ਼ੋਅ ਵੀ ਕੀਤਾ ਗਿਆ ਜਿਸ ਦੀ ਅਗਵਾਈ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਕੀਤੀ | ਇਸ ਮੌਕੇ ਹੋਰਨਾ ਤੋਂ ਇਲਾਵਾ ਸੂਬਾ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸੂਬਾ ਸਕੱਤਰ ਚੌਧਰੀ ਹਰੀਪਾਲ ਚੋਲਟਾ ਕਲਾਂ, ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਗੁਰਚਰਨ ਸਿੰਘ, ਜੋਗਿੰਦਰ ਸਿੰਘ ਧਾਲੀਵਾਲ, ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਇੰਦਰਜੀਤ ਸਿੰਘ ਖੋਖਰ, ਮਨਵੀਰ ਸਿੰਘ ਧਾਲੀਵਾਲ, ਪੁਸੂ ਆਗੂ ਨਵਲਦੀਪ ਸਿੰਘ, ਐਡਵੋਕੇਟ ਮਨਦੀਪ ਸਿੰਘ ਗਿੱਲ, ਅਨਮੋਲ ਰਤਨ ਸਿੰਘ ਭਾਟੀ, ਰਮਨਦੀਪ ਸਿੰਘ ਸਫੀਪੁਰ, ਅਵਨੀਤ ਸਿੰਘ, ਰਣਜੀਤ ਸਿੰਘ,  ਹਰਭਜਨ ਸਿੰਘ ਰਾਏਪੁਰ ਕਲਾਂ,ਪਰਵਿੰਦਰ ਸਿੰਘ ਗੋਲਡੀ, ਕਾਲਾ ਮਾਣਕਪੁਰ ਕੱਲਰ, ਸਤੀਸ਼ ਸੈਣੀ, ਸੁਨੀਲ ਕੁਮਾਰ ਪਿੰਕਾ, ਅਰੁਨ ਗਰਗ, ਸੁਨੀਲ ਚੋਪੜਾ,  ਮਨਮੋਹਨ ਸਿੰਘ ਬੈਦਵਾਣ, ਅਜੇ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਹਾਜਰ ਸਨ |

Leave a Reply

Your email address will not be published. Required fields are marked *