RP Singh appointed Congress Vice President of Distt. Mohali

sidhu

ਆਰ ਪੀ ਸਿੰਘ ਨੂੰ ਜਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ਬਣਾਇਆ
ਐਸ ਏ ਐਸ ਨਗਰ, 28 ਸਤੰਬਰ : ਮੁਹਾਲੀ ਸ਼ਹਿਰ ਦੇ ਵਸਨੀਕ ਅਤੇ ਕਾਂਗਰਸ ਪਾਰਟੀ ਵਿੱਚ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਆ ਰਹੇ ਕਾਂਗਰਸੀ ਆਗੂ ਆਰ.ਪੀ. ਸਿੰਘ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸ੍ਰੀ ਆਰ.ਪੀ. ਸਿੰਘ ਨੂੰ ਇਹ ਨਿਯੁਕਤੀ ਪੱਤਰ ਮੁਹਾਲੀ ਤੋਂ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਸਿੱਧੂ ਵੱਲੋਂ ਸੌਂਪਿਆ ਗਿਆ |
ਇਸ ਮੌਕੇ ਸ੍ਰੀ ਆਰ.ਪੀ. ਸਿੰਘ ਨੇ ਆਪਣੀ ਇਸ ਨਿਯੁਕਤੀ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਬਲਬੀਰ ਸਿੰਘ ਸਿੰਧੂ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਚੜਦੀ ਕਲਾ ਲਈ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ | ਇਸ ਮੌਕੇ ਹੋਰਨਾ ਤੋਂ ਇਲਾਵਾ ਸੂਬਾ ਕਾਂਗਰਸ ਦੇ ਸਕੱਤਰ ਚੌਧਰੀ ਹਰੀਪਾਲ ਚੋਲ੍ਹਟਾ ਕਲਾਂ, ਐਚ.ਐਸ. ਢਿੱਲੋਂ, ਅਮਨਪ੍ਰੀਤ ਸਿੰਘ ਵਿਕਟਰ, ਪਰਮਜੀਤ ਸਿੰਘ, ਕੇ.ਐਸ. ਮਾਹਲ, ਦਪਿੰਦਰ ਸਿੰਘ, ਸ੍ਰੀਚੰਦ, ਪ੍ਰਿੰਸ, ਅਵਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਸਨ |

Leave a Reply

Your email address will not be published. Required fields are marked *