Sacrilege of “Gutka Sahib” is highly condemnable: Gurpreet Singh Waraich (Ghuggi)

ਜਲੰਧਰ ਵਿਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਅਤਿ ਨਿੰਦਣਯੋਗ-ਗੁਰਪ੍ਰੀਤ ਵੜੈਚ (ਘੁੱਗੀ)
-ਲਗਾਤਾਰ ਹੋ ਰਹੀਆਂ ਅਜਿਹਾਂ ਘਟਨਾਵਾਂ ਪੰਜਾਬ ਵਿਚ ਅਮਨ ਕਾਨੂੰਨ ਭੰਗ ਕਰਨ ਦੀ ਡੂੰਘੀ ਸਾਜਿਸ਼
-ਅਜਿਹੇ ਘਿਨੌਣੇ ਕਾਰਜਾਂ ਲਈ ਜਿੰਮੇਵਾਰ ਦੋਸ਼ੀ ਜਲਦ ਹੋਣ ਗਿਰਫਤਾਰ
ਚੰਡੀਗੜ, 2 ਅਕਤੂਬਰ : ਐਤਵਾਰ ਨੂੰ ਜਲੰਧਰ ਵਿਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਉਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਇਸਨੂੰ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਖਰਾਬ ਕਰਨ ਦੀ ਡੂੰਘੀ ਸਾਜਿਸ਼ ਕਰਾਰ ਦਿੱਤਾ। ਉਨਾਂ ਨੇ ਸੂਬਾ ਸਰਕਾਰ ਤੋਂ ਦੋਸ਼ੀਆਂ ਨੂੰ ਜਲਦ ਫੜਨ ਦੀ ਵੀ ਅਪੀਲ ਕੀਤੀ।
ਵੜੈਚ ਨੇ ਕਿਹਾ ਕਿ ‘‘ਇਹ ਅਤਿ ਮੰਦਭਾਗੀ ਅਤੇ ਨਿੰਦਣਯੋਗ ਘਟਨਾ ਹੈ ਕਿ ਕੁਝ ਲੋਕ ਬੇਅਦਬੀ ਵਰਗੀਆਂ ਅਤਿ ਨਿੰਦਣਯੋਗ ਘਟਨਾਵਾਂ ਨੂੰ ਅੰਜਾਮ ਦੇ ਕੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ।’’ ਉਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਇਹ ਡਿੳੂਟੀ ਬਣਦੀ ਹੈ ਕਿ ਅਜਿਹੇ ਕਾਰਜਾਂ ਲਈ ਜਿੰਮੇਵਾਰ ਦੋਸ਼ੀਆਂ ਨੂੰ ਪਕੜ ਕੇ ਸਖਤ ਸਜਾਵਾਂ ਦਿੱਤੀਆਂ ਜਾਣ ਤਾਂ ਜੋ ਭਵਿੱਖ ਵਿਚ ਕੋਈ ਅਜਿਹਾ ਕਾਰਜ ਕਰਨ ਦੀ ਹਿੰਮਤ ਨਾ ਕਰੇ।
ਵੜੈਚ ਨੇ ਕਿਹਾ ਕਿ ਬੇਅਦਬੀ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਬਲਕਿ ਕੁਝ ਮਹੀਨੇ ਪਹਿਲਾਂ ਪੰਜਾਬ ਭਰ ਦੇ ਵੱਖ -ਵੱਖ ਸਥਾਨਾਂ ਤੋਂ ਅਜਿਹੀਆਂ ਘਟਨਾਵਾਂ ਦੀਆਂ ਖਬਰਾਂ ਆਉਦਿਆਂ ਰਹੀਆਂ ਹਨ। ਉਨਾਂ ਕਿਹਾ ਕਿ ਜੇਕਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਸ ਨੂੰ ਗੰਭੀਰਤਾ ਨਾਲ ਲੈਂਦਾ ਤਾਂ ਅਜਿਹੀਆਂ ਘਟਨਾਵਾਂ ਨੂੰ ਮੁੜ ਵਾਪਰਨ ਤੋਂ ਰੋਕਿਆ ਜਾ ਸਕਦਾ ਸੀ। ਵੜੈਚ ਨੇ ਪੁੱਛਿਆ ਕਿ ਕਿਉ ਹੁਣ ਤੱਕ ਸਰਕਾਰ ਬਰਗਾੜੀ ਕਾਂਡ ਦੇ ਦੋਸ਼ੀਆਂ ਫੜਨ ਵਿਚ ਨਾਕਾਮ ਰਹੀ ਹੈ ਅਤੇ ਕਿਉ ਹੁਣ ਤੱਕ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋਏ ਦੋ ਸਿੱਖਾਂ ਦੇ ਪਰਿਵਾਰਾਂ ਨੂੰ ਇਨਸਾਫ ਨਹੀਂ ਮਿਲਿਆਂ।
ਵੜੈਚ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਵਿਚ ਗੁਰੂ ਘਰਾਂ ਦੀ ਸੁਰੱਖਿਆ ਲਈ ਜਿੰਮੇਵਾਰ ਹੈ ਅਤੇ ਉਨਾਂ ਨੂੰ ਗੁਰਦੁਆਰਿਆਂ ਦੀ ਸੁਰੱਖਿਆ ਲਈ ਪੁਖਤਾ ਕਦਮ ਚੁਕਣੇ ਚਾਹੀਦੇ ਹਨ। ਉਨਾਂ ਕਿਹਾ ਕਿ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਨਹੀਂ ਬਲਿਕ ਸ੍ਰੀਮਦ ਭਾਗਵਤ ਗੀਤਾ ਅਤੇ ਪਵਿੱਤਰ ਕੁਰਾਨ-ਏ-ਸ਼ਰੀਫ ਦੀ ਬੇਅਦਬੀ ਦੀਆਂ ਵੀ ਅਨੇਕਾ ਘਟਨਾਵਾਂ ਵਾਪਰੀਆਂ ਹਨ, ਪਰੰਤੂ ਅਜੇ ਤੱਕ ਕੋਈ ਵੀ ਦੋਸ਼ੀ ਪੁਲਿਸ ਦੀ ਪਕੜ ਵਿਚ ਨਹੀਂ ਆਇਆ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਵੜੈਚ ਨੇ ਕਿਹਾ ਕਿ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਦਾ ਸਖਤ ਨੋਟਿਸ ਲੈਣਾ ਚਾਹੀਦਾ ਹੈ। ਪੰਜਾਬ ਵਿਚ ਸ਼ਾਂਤੀ ਕਾਇਮ ਕਰਨ ਲਈ ਲੱਖਾਂ ਲੋਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਮੁੜ ਅਜਿਹੀ ਕੋਈ ਘਟਨਾ ਨਹੀਂ ਵਾਪਰਨੀ ਚਾਹੀਦੀ ਜਿਸ ਨਾਲ ਕੀ ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲੱਗ ਸਕੇ।

 

Leave a Reply

Your email address will not be published. Required fields are marked *