SAD burnt Effigy of Kejriwal in Saneta under the leadership of Baljit Singh Kumbra

ਸ਼੍ਰੋਮਣੀ ਅਕਾਲੀ ਦਲ ਨੇ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਹੇਠ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕਿਆ
– ਦਿੱਲੀ ਦੀ ਸਿਆਸਤ ਵਿੱਚ ਫੇਲ੍ਹ ਹੋ ਚੁੱਕੀ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ਲਾਉਣਗੇ: ਜਥੇਦਾਰ ਕੁੰਭੜਾ

ਐੱਸ.ਏ.ਐੱਸ ਨਗਰ, 13 ਸਤੰਬਰ : ਦਿੱਲੀ ਦੀ ਸਿਆਸਤ ਵਿੱਚ ਆਪਣੀ ਸਰਕਾਰ ਬਣਾਉਣ ਤੋਂ ਬਾਅਦ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਆਮ ਆਦਮੀ ਪਾਰਟੀ ਦੀਆਂ ਲਲਚਾਈਆਂ ਨਜਰਾਂ ਭਾਵੇਂ ਹੁਣ ਪੰਜਾਬ ਵੱਲ ਵੀ ਪੈ ਰਹੀਆ ਹਨ, ਪ੍ਰੰਤੂ ਪੰਜਾਬ ਦੇ ਲੋਕ ਭ੍ਰਿਸਟਾਚਾਰ, ਸੈਕਸ ਸਕੈਂਡਲ ਅਤੇ ਸ਼ਰਾਬ ਦੇ ਦੋਸ਼ਾਂ ਤਹਿਤ ਘਿਰੀ ਇਸ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ| ਇਹ ਵਿਚਾਰ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਪਿੰਡ ਸਨੇਟਾ ਵਿਖੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ| ਇਸ ਮੌਕੇ ਅਕਾਲੀ ਆਗੁਆਂ ਅਤੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ ਗਈ ਅਤੇ ਅਕਾਲੀ ਭਾਜਪਾ ਸਰਕਾਰ ਵਿੱਚ ਵਿਸ਼ਵਾਸ਼ ਜਤਾਇਆ ਗਿਆ|
ਜਥੇਦਾਰ ਕੁੰਭੜਾ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਵਿੱਚ ਅਕਾਲੀ ਭਾਜਪਾ ਸਰਕਾਰ ਵੱਲੋਂ ਵੱਡੇ ਪੱਧਰ ਤੇ ਕੀਤਾ ਗਿਆ ਹੈ| ਪੰਜਾਬ ਵਿੱਚ ਲਿਸ਼-ਲਿਸ਼ ਕਰਦੀਆਂ ਸੜਕਾਂ, ਵੱਡੇ ਵੱਡੇ ਸਾਪਿੰਗ ਮਾਲਜ, ਰੇਲਵੇ ਲਾਈਨਾਂ ਦੇ ਜਾਲ ਵਿੱਚ ਵਾਧਾ, ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੀ ਸੰਖਿਆ ਵਿੱਚ ਬਣਾਏ ਗਏ ਖੇਡ ਸਟੇਡੀਅਮ ਅਤੇ ਲੱਖਾਂ ਦੀ ਤਦਾਦ ਵਿੱਚ ਨੌਜਵਾਨਾਂ ਲਈ ਕੱਢੀਆਂ ਪੋਸਟਾਂ ਸਰਕਾਰ ਦੇ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਪੇਸ ਕਰਦੇ ਹਨ| ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਤੀਸਰੀ ਵਾਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ| ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਧਾੜ੍ਹਵੀ ਬਣ ਕੇ ਆ ਰਹੀ ਆਮ ਆਦਮੀ ਪਾਰਟੀ ਨੂੰ ਲੋਕੀ ਮੂੰਹ ਨਾ ਲਗਾਉਣ ਅਤੇ ਅਕਾਲੀ-ਭਾਜਪਾ ਗੱਠਜੋੜ ਦੇ ਪੱਖ ਵਿੱਚ ਫਤਵਾ ਦਿੰਦੇ ਹੋਏ ਤੀਜੀ ਵਾਰ ਸਰਕਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ|
ਇਸ ਮੌਕੇ ਪਰਮਿੰਦਰ ਸਿੰਘ ਸੋਹਾਣਾ ਐਮ.ਡੀ. ਲੇਬਰਫੈਡ, ਗੁਰਮੀਤ ਸਿੰਘ ਬਾਕਰਪੁਰ, ਰੇਸ਼ਮ ਸਿੰਘ ਚੇਅਰਮੈਨ ਬਲਾਕ ਸੰਮਤੀ ਖਰੜ, ਸਤਿੰਦਰ ਸਿੰਘ ਗਿੱਲ ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ), ਜਸਵੀਰ ਸਿੰਘ ਕੁਰੜਾ ਸਰਕਾਲ ਪ੍ਰਧਾਨ ਦਿਹਾਤੀ, ਭਗਤ ਰਾਮ ਸਨੇਟਾ ਸਰਕਲ ਪਧਾਨ ਬੀ. ਸੀ. ਸੈੱਲ, ਕੇਸਰ ਸਿੰਘ ਸਨੇਟਾ, ਬਹਾਦਰ ਸਿੰਘ ਬੜੀ, ਮੰਗਲ ਸਿੰਘ ਸਿਆਊ, ਪ੍ਰਿਤਪਾਲ ਸਿੰਘ ਸਾਬਕਾ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ, ਗੁਰਪਾਲ ਸਿੰਘ ਮੋਟੇਮਾਜਰਾ, ਪਾਲ ਸਿੰਘ ਬਠਲਾਣਾ, ਬਖਸ਼ੀਸ਼ ਸਿੰਘ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਅਰਮੀਕ ਸਿੰਘ ਕੁੰਭੜਾ, ਹਰਮਿੰਦਰ ਸਿੰਘ ਕੁੰਭੜਾ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *