Scam Of Akali will be under Scan : Amrinder Singh

ਅਕਾਲੀਆਂ ਵੱਲੋਂ 10 ਸਾਲਾਂ ਦੌਰਾਨ ਕੀਤੇ ਘਪਲਿਆਂ ਦੀ ਹੋਵੇਗੀ ਮੁਕੰਮਲ ਜਾਂਚ: ਮੁੱਖ ਮੰਤਰੀ
ਲਾਲ ਸਿੰਘ ਨੇ ਮੰਡੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਐਸ. ਏ. ਐਸ. ਨਗਰ, 1 ਅਪ੍ਰੈਲ  (ਸ.ਬ.) ਮੰਡੀ ਬੋਰਡ ਦੇ ਦਫਤਰ ਵਿਖੇ ਮੰਡੀ ਬੋਰਡ ਦੇ ਨਵਨਿਯੁਕਤ ਚੇਅਰਮੈਨ  ਸ.ਲਾਲ ਸਿੰਘ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ|
ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਰੇਤ ਮਾਫੀਆ ਵਿਰੁੱਧ ਕੀਤੀ ਕਾਰਵਾਈ ਦਾ ਅਸਰ ਵਿੱਖਣ ਲੱਗ ਪਿਆ ਹੈ| ਉਹਨਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆ ਵਿਰੁੱਧ ਜਿਹੜੀ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ, ਉਸ ਉਪਰ ਹਰ ਦਿਨ ਹੀ ਸੈਂਕੜਿਆਂ ਦੇ ਹਿਸਾਬ ਨਾਲ  ਕਾਲਾਂ ਆ ਰਹੀਆਂ ਹਨ| ਉਨ੍ਹਾਂ ਕਿਹਾ ਕਿ ਉਹਨਾਂ ਦੀ ਸਰਕਾਰ ਆਉਣ ਤੋਂ ਬਾਅਦ ਰੇਤ ਮਾਫੀਆ ਅਤੇ ਗੈਂਗਸਟਰਾਂ ਦੀਆਂ ਕਾਰਵਾਈਆਂ ਨੂੰ ਠੱਲ ਪਈ ਹੈ ਅਤੇ ਲੋਕਾਂ ਦੇ ਮਨਾਂ ਵਿੱਚੋਂ ਅਕਾਲੀ ਦਲ ਦਾ ਡਰ ਦੂਰ ਹੋਇਆ ਹੈ| ਉਹਨਾਂ ਕਿਹਾ ਕਿ ਅਕਾਲੀਆਂ ਵੱਲੋਂ 10 ਸਾਲਾਂ ਦੌਰਾਨ ਕੀਤੇ ਗਏ ਹਰ ਘਪਲੇ ਦੀ ਮੁਕੰਮਲ ਜਾਂਚ ਕੀਤੀ ਜਾਵੇਗੀ ਅਤੇ ਜਿੰਮੇਵਾਰ ਵਿਅਕਤੀਆਂ ਦੇ ਖਿਲਾਫ ਕਾਰਵਾਈ ਕਰਕੇ ਜਨਤਾ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦਿੱਤਾ ਜਾਵੇਗਾ| ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ|
ਇਸ ਮੌਕੇ ਸੰਬੋਧਨ ਕਰਦਿਆਂ ਸ. ਲਾਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾ ਦੀ ਭਲਾਈ ਲਈ ਸਰਕਾਰ ਵੱਲੋਂ ਅਹਿਮ ਉਪਰਾਲੇ ਕੀਤੇ ਜਾਣਗੇ, ਉਹਨਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਮੰਡੀ ਕਰਨ ਕੀਤਾ  ਜਾਵੇਗਾ ਉਹਨਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾ ਨੁੰ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ  ਆਏਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਹਰ ਸਹੂਲਤ ਦਿੱਤੀ ਜਾਵੇਗੀ| ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾ ਦੀ ਫਸਲ  ਦੂਜੇ ਸੂਬਿਆਂ ਵਿੱਚ ਵੇਚਣ ਲਈ ਵੀ ਸਰਕਾਰ ਵੱਲੋਂ ਉਪਰਾਲੇ  ਕੀਤੇ ਜਾਣਗੇ|
ਇਸ ਮੌਕੇ ਸੁਰੱਖਿਆ ਦੇ ਸਖਤ ਪ੍ਰਬੰਧ ਸਨ, ਵੀ.ਆਈ.ਪੀ ਕਲਚਰ ਖਤਮ ਕਰਨ ਵਾਲੀ ਇੱਥੇ ਕੋਈ ਗਲ ਨਜਰ ਨਹੀਂ ਸੀ ਆ ਰਹੀ| ਮੁੱਖ ਮੰਤਰੀ ਦੀ ਉਚ ਪੱਧਰੀ ਸੁਰੱਖਿਆ ਦੇ ਪੂਰੇ ਪ੍ਰਬੰਧ ਸਨ ਅਤੇ ਹਰ ਵਿਅਕਤੀ ਦੀ ਤਲਾਸ਼ੀ ਲੈ ਕੇ ਹੀ ਉਸਨੂੰ ਅੱਗੇ ਜਾਣ ਦਿੱਤਾ ਜਾ ਰਿਹਾ ਸੀ|

Leave a Reply

Your email address will not be published. Required fields are marked *