Shaheed Bhagat Singh Birthday Celebrated by YAD Distt. Prez Satinder Gill

satinder

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ‘ਤੇ ਉਨ੍ਹਾਂ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ
ਸ਼ਹੀਦਾਂ ਦੀ ਬਦੌਲਤ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਪ੍ਰਧਾਨ ਸਤਿੰਦਰ ਸਿੰਘ ਗਿੱਲ

ਐਸ ਏ ਐਸ ਨਗਰ, 28 ਸਤੰਬਰ : ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਆਜ਼ਾਦ ਜੀਵਣ ਬਤੀਤ ਕਰ ਰਹੇ ਹਾਂ| ਇਸ ਕਰਕੇ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀ ਆਪਣੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਨ ਕਰਨ ‘ਚ ਆਪਣਾ ਯੋਗਦਾਨ ਪਾਈਏ ਅਤੇ ਸਮਾਜਿਕ ਅਲਾਮਤਾਂ ਨੂੰ ਖਤਮ ਕਰਨ ‘ਚ ਸਹਿਯੋਗ ਕਰੀਏ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਜ਼ਿਲ੍ਹਾ ਮੁਹਾਲੀ ਦੇ ਦਿਹਾਤੀ ਪ੍ਰਧਾਨ ਸਤਿੰਦਰ ਸਿੰਘ ਗਿੱਲ ਨੇ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ‘ਤੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਕੀਤਾ| ਇਸ ਮੌਕੇ ਉਨ੍ਹਾਂ ਨਾਲ ਮੰਨਾ ਸੰਧੂ ਯੂਥ ਆਗੂ, ਮਨਦੀਪ ਸਿੰਘ ਮਾਨ, ਲਾਡੀ ਬੱਲੋਮਾਜਰਾ, ਕਲਸੀ ਬਲੌਂਗੀ, ਯੁਵਰਾਜ ਸਿੰਘ, ਸਨੀ 3 ਬੀ 1, ਸੈਮੀ ਤੋਂ ਇਲਾਵਾ ਹੋਰ ਵੀ ਨੌਜਵਾਨ ਆਗੂ ਹਾਜਰ ਹੋਏ|

Leave a Reply

Your email address will not be published. Required fields are marked *