Shed for ladies in the park inaugurated by MLA Sidhu

16sidhu

ਫੇਜ਼-6 ਦੇ ਪਾਰਕ ਵਿੱਚ ਔਰਤਾਂ ਦੇ ਬੈਠਣ ਲਈ ਬਣਾਏ ਸ਼ੈਡ ਦਾ ਉਦਘਾਟਨ ਹਲਕਾ ਵਿਧਾਇਕ ਨੇ ਕੀਤਾ
ਐਸ ਏ ਐਸ ਨਗਰ, 16 ਸਤੰਬਰ :  ਸਥਾਨਕ ਫੇਜ਼-ਛੇ  ਦੀ ਪਾਰਕ ਵਿਖੇ ਨਗਰ ਨਿਗਮ ਦੁਆਰਾ ਔਰਤਾਂ ਦੇ ਬੈਠਣ ਲਈ ਬਣਾਏ ਗਏ ਸ਼ੈੱਡ ਅਤੇ ਆਮ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਪਖਾਨਿਆਂ ਦਾ ਉਦਘਾਟਨ ਹਲਕਾ ਮੁਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਵੱਲੋਂ ਕੀਤਾ ਗਿਆ | ਜਿਕਰਯੋਗ ਹੈ ਕਿ ਸਥਾਨਕ ਕੌਂਸਲਰ ਨਰੈਣ ਸਿੰਘ ਸਿੱਧੂ ਦੇ ਯਤਨਾ ਸਦਕਾ ਇਹ ਪਖਾਨੇ ਨਗਰ ਨਿਗਮ ਦੁਆਰਾ ਲੱਗਭਗ ਅੱਠ ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਹਨ | ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਮੁਹਾਲੀ ਦੇ ਲੋਕਾਂ ਨੂੰ ਪਹਿਲ ਦੇ ਅਧਾਰ ਤੇ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸ਼ਹਿਰ ਦੇ ਹੋਰਨਾਂ ਇਲਾਕਿਆਂ ਵਿੱਚ ਵੀ ਲੋਕਾਂ ਦੀ ਸਹੂਲਤ ਲਈ ਅਜਿਹੇ ਸ਼ੈੱਡ ਅਤੇ ਪਖਾਨੇ ਬਣਾਏ ਜਾਣਗੇ | ਸ੍ਰੀ ਸਿੱਧੂ ਨੇ ਕਿਹਾ ਕਿ ਸਥਾਨਕ ਕੌਂਸਲਰ ਨਰੈਣ ਸਿੰਘ ਸਿੱਧੂ ਨੇ ਇਲਾਕਾ ਨਿਵਾਸੀਆਂ ਨਾਲ ਇਹ ਸ਼ੈੱਡ ਅਤੇ ਪਖਾਨੇ ਬਣਾਉਣ ਦਾ ਜੋ ਵਾਅਦਾ ਕੀਤਾ ਸੀ, ਨੂੰ ਪੂਰਾ ਕਰ ਦਿੱਤਾ ਗਿਆ ਹੈ | ਇਸ ਮੌਕੇ ਹੋਰਨਾ ਤੋਂ ਇਲਾਵਾ ਦਲਜੀਤ ਕੌਰ ਸਿੱਧੂ, ਮਨਜੀਤ ਸਿੰਘ ਭੱਲਾ, ਗੁਰਦੀਪ ਸਿੰਘ ਗੁਲਾਟੀ, ਮਹਿੰਦਰ ਸਿੰਘ ਢਿੱਲੋਂ, ਬਲਦੇਵ ਸਿੰਘ ਸਿੱਧੂ, ਦਲਬੀਰ ਸਿੰਘ ਸਰੋਆ, ਮਲਕੀਤ ਸਿੰਘ, ਮਹਿੰਦਰ ਸਿੰਘ, ਬੀ.ਐਸ. ਪੂਨੀ, ਰਾਮ ਸਿੰਘ, ਗੁਰਨਾਮ ਸਿੰਘ, ਆਰ.ਐਸ. ਭੱਟੀ, ਰਜਿੰਦਰ ਕੌਰ, ਜਗਦੀਸ਼ ਕੌਰ ਔਜਲਾ, ਜੇ.ਪੀ.ਐਸ. ਢਿੱਲੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਵਾਰਡ ਨਿਵਾਸੀ ਹਾਜਰ ਸਨ |

Leave a Reply

Your email address will not be published. Required fields are marked *