Sukhbir announced 9 YAD Core Committee members

• ਸ. ਸੁਖਬੀਰ ਸਿੰਘ ਬਾਦਲ ਵਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਵਾਧਾ।
• 9 ਸੀਨੀਅਰ ਆਗੂਆਂ ਨੂੰ ਕੀਤਾ ਸ਼ਾਮਲ।

ਚੰਡੀਗੜ• 31 ਅਗਸਤ—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਅਤੇ ਕੈਬਨਿਟ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਨਾਲ ਸਲਾਹ ਮਸ਼ਵਰਾ ਕਰਕੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਵਾਧਾ ਕਰ ਦਿੱਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ. ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੇ 9 ਹੋਰ ਸੀਨੀਅਰ ਆਗੂਆਂ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ, ਜਿਹਨਾਂ ਵਿੱਚ ਸ. ਗੁਰਵਿੰਦਰ ਸਿੰਘ ਡੂਮਛੇੜੀ, ਕੈਪਟਨ ਪ੍ਰੀਤਇੰਦਰ ਸਿੰਘ, ਸ. ਇਕਬਾਲ ਸਿੰਘ ਸੰਧੂ, ਸ. ਅਵਤਾਰ ਸਿੰਘ ਭੂੰਗਰਨੀ, ਸ. ਸਤਵੀਰ ਸਿੰਘ ਬਿੱਟੂ ਖੀਰਾਂਵਾਲੀ, ਸ. ਭੁਪਿੰਦਰ ਸਿੰਘ ਚੀਮਾ, ਸ. ਸੁਖਜਿੰਦਰ ਸਿੰਘ ਕੌਣੀ, ਸ. ਤਜਿੰਦਰ ਸਿੰਘ ਨਿੱਝਰ ਅਤੇ ਸ. ਜਸਪਿੰਦਰ ਸਿੰਘ ਲਾਲੀ ਦੇ ਨਾਮ ਸ਼ਾਮਲ ਹਨ।

Leave a Reply

Your email address will not be published. Required fields are marked *