Sukhbir Appointed Four YAD core committee members

yad

ਸੁਖਬੀਰ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਵਾਧਾ ਕਰਕੇ 4 ਹੋਰ ਨਵੇਂ ਆਗੂਆਂ ਨੂੰ ਕੀਤਾ ਸ਼ਾਮਲ

ਚੰਡੀਗੜ 1 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਅਤੇ ਕੈਬਨਿਟ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਨਾਲ ਸਲਾਹ ਮਸ਼ਵਰਾ ਕਰਕੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਵਾਧਾ ਕਰ ਦਿੱਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ. ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੇ 4 ਹੋਰ ਸੀਨੀਅਰ ਆਗੂਆਂ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ, ਜਿਹਨਾਂ ਵਿੱਚ ਸ. ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਸ. ਜਗਰੂਪ ਸਿੰਘ ਸੇਖਵਾਂ, ਸ. ਗੁਰਪ੍ਰੀਤ ਸਿੰਘ ਝੱਬਰ ਅਤੇ ਸ਼੍ਰੀ ਅਮਿਤ ਰਾਠੀ ਦੇ ਨਾਮ ਸ਼ਾਮਲ ਹਨ। ਸ.ਬਾਦਲ ਨੇ ਦੱਸਿਆ ਕਿ ਕੱਲ ਵੀ ਕੋਰ ਕਮੇਟੀ ਵਿੱਚ ਵਾਧਾ ਕੀਤਾ ਸੀ ਅਤੇ 9 ਸੀਨੀਅਰ ਆਗੂਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਗਿਆ ਸੀ।

Leave a Reply

Your email address will not be published. Required fields are marked *