Suvidha Center to work from new DAC from Monday : Mangat

dc

ਸੁਵਿਧਾ ਕੇਂਦਰ ਭਲਕੇ ਸੋਮਵਾਰ ਤੋਂ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਮ ਕਰੇਗਾ : ਮਾਂਗਟ
ਪੁਰਾਣੇ ਡੀ.ਸੀ. ਕੰਪਲੈਕਸ ਤੋਂ ਸੁਵਿਧਾ ਕੇਂਦਰ ਨਵੇਂ ਪ੍ਰਬੰਧਕੀ ਕੰਪਲੈਕਸ ਵਿਖੇ ਤਬਦੀਲ
ਲੋਕਾਂ ਦੀ ਸੁਵਿਧਾ ਨੂੰ ਵੇਖਦੇ ਹੋਏ ਗਰਾਉਂਡ ਫਲੋਰ ਵਿਖੇ ਸਥਾਪਿਤ ਕੀਤਾ ਗੀਆ ਸੁਵਿਧਾ ਕੇਂਦਰ

ਐਸ.ਏ.ਐਸ.ਨਗਰ, 4 ਸਤੰਬਰ : ਪੁਰਾਣੇ ਡੀ.ਸੀ. ਕੰਪਲੈਕਸ ਫੇਜ਼ -1 ਤੋਂ ਹੁਣ ਸੁਵਿਧਾ ਕੇਂਦਰ ਨਵੇਂ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਭਲਕੇ ਸੋਮਵਾਰ ਤੋਂ ਸੁਵਿਧਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਤਬਦੀਲ ਕੀਤੇ ਗਏ ਸੁਵਿਧਾ ਕੇਂਦਰ ਤੋਂ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਗੱਲ ਦੀ ਜਾਣਕਾਰੀ ਦਿੰਦਿਆ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ. ਮਾਂਗਟ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸੁਵਿਧਾ ਕੇਂਦਰ ਨਵੇਂ ਪ੍ਰਬੰਧਕੀ ਕੰਪਲੈਕਸ ਦੇ ਗਰਾਉਂਡ ਫਲੌਰ ਵਿਖੇ ਕਮਰਾ ਨੰ: 121 ਵਿੱਚ ਸਥਾਪਿਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੱਕੋ ਛੱਤ ਹੇਠ ਸਾਰੀਆਂ ਸੇਵਾਵਾਂ ਮੁਹੱਈਆ ਕਰਾਉਣ ਲਈ 110 ਕਰੋੜ 57 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਦਫ਼ਤਰੀ ਕੰਮ ਕਾਜ ਲਈ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਦੱਸਿਆ ਕਿ ਇਹ ਸਥਾਪਿਤ ਕੀਤੇ ਗਏ ਸੁਵਿਧਾ ਕੇਂਦਰ ਵਿੱਚ 13 ਕਾਉਂਟਰ ਬਣਾਏ ਗਏ ਹਨ। ਜਿਥੋ ਕਿ ਆਮ ਲੋਕਾਂ ਨੂੰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਫਰਦ ਕੇਂਦਰ ਪਹਿਲਾਂ ਹੀ ਨਵੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਚਾਲੂ ਕਰ ਦਿੱਤਾ ਗਿਆ ਹੈ। ਹੁਣ ਸੁਵਿਧਾ ਕੇਂਦਰ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਾਪਿਤ ਹੋਣ ਨਾਲ ਲੋਕਾਂ ਨੂੰ ਨਾਗਰਿਕ ਸੇਵਾਵਾਂ ਲੈਣ ਲਈ ਵਧੇਰੇ ਅਸਾਨੀ ਹੋ ਜਾਵੇਗੀ।

Leave a Reply

Your email address will not be published. Required fields are marked *