Vਚੋਣ ਕਮਿਸ਼ਨ ਵਲੋਂ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ, 11 ਦਸੰਬਰ ਨੂੰ ਆਉਣਗੇ ਨਤੀਜੇ

ਨਵੀਂ ਦਿੱਲੀ, 6 ਅਕਤੂਬਰ (ਸ.ਬ.) ਚੋਣ ਕਮਿਸ਼ਨ ਵਲੋਂ ਅੱਜ ਪੰਜ ਰਾਜਾਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਮਿਜ਼ੋਰਮ ਅਤੇ ਤੇਲੰਗਾਨਾ ਦੀਆਂ ਵਿਧਾਨਸਭਾਵਾ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ| ਇਹਨਾਂ ਰਾਜਾਂ ਵਿੱਚ 12 ਨਵੰਬਰ ਤੋਂ 7 ਦਸੰਬਰ ਤਕ ਵੋਟਾਂ ਪਾਏ ਜਾਣ ਦਾ ਪ੍ਰੋਗਰਾਮ ਜਾਰੀ ਕੀਤੀ ਗਿਆ ਹੈ ਜਦੋਂਕਿ ਚੋਣਾਂ ਦੇ ਨਤੀਜਿਆਂ ਦਾ ਐਲਾਨ 11 ਦਸੰਬਰ ਨੂੰ ਕੀਤਾ ਜਾਵੇਗਾ|
ਅੱਜ ਇਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਓਮ ਪ੍ਰਕਾਸ਼ ਰਾਵਤ ਨੇ ਕਿਹਾ ਕਿ 15 ਦਸੰਬਰ ਤੋਂ ਪਹਿਲਾਂ ਚੋਣ ਪ੍ਰਕਿਰਿਆ ਪੂਰੀ ਹੋ ਜਾਵੇਗੀ| ਪੰਜ ਸੂਬਿਆਂ ਵਿੱਚ ਇਕੱਠਿਆਂ ਚੋਣਾਂ ਹੋਣਗੀਆਂ ਅਤੇ 11 ਦਸੰਬਰ ਨੂੰ ਸਾਰੇ ਸੂਬਿਆਂ ਵਿੱਚ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨ ਦਿੱਤੇ ਜਾਣਗੇ| ਚੋਣ ਕਮਿਸ਼ਨ ਅਨੁਸਾਰ ਛੱਤੀਸਗੜ੍ਹ ਵਿੱਚ ਦੋ ਪੜਾਵਾਂ ਵਿੱਚ ਵੋਟਾਂ ਪੈਣਗੀਆਂ ਜਦੋਂਕਿ ਬਾਕੀ ਚਾਰ ਰਾਜਾਂ ਵਿੱਚ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ|
Tਹਨਾਂ ਦੱਸਿਆ ਕਿ ਛੱਤੀਸਗੜ੍ਹ ਵਿੱਚ 12 ਅਤੇ 20 ਨਵੰਬਰ ਨੂੰ ਵੋਟਿੰਗ ਹੋਵੇਗੀ ਜਦੋਂਕਿ ਮੱਧ ਪ੍ਰਦੇਸ਼ ਅਤੇ ਮਿਜ਼ੋਰਮ ਵਿੱਚ 28 ਨਵੰਬਰ ਨੂੰ ਵੋਟਿੰਗ ਹੋਵੇਗੀ| ਰਾਜਸਥਾਨ ਅਤੇ ਤੇਲੰਗਾਨਾ ਵਿੱਚ 7 ਦਸੰਬਰ ਨੂੰ ਵੋਟਿੰਗ ਹੋਵੇਗੀ| ਜਿਕਰਯੋਗ ਹੈ ਕਿ ਇਨ੍ਹਾਂ ਪੰਜਾਂ ਸੂਬਿਆਂ ਵਿੱਚ ਇਸੇ ਸਾਲ ਵਿਧਾਨ ਸਭਾਵਾਂ ਦਾ ਕਾਰਜਕਾਲ ਪੂਰਾ ਹੋ ਰਿਹਾ ਹੈ|

Leave a Reply

Your email address will not be published. Required fields are marked *