Villagers at the borders are told to go to safe places after India’s surgical attack

ਭਾਰਤ ਦੀ ਕਾਰਵਾਈ ਤੋਂ ਬਾਅਦ ਪੰਜਾਬ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਲਈ ਕਿਹਾ
ਅੰਮ੍ਰਿਤਸਰ 29 ਸਤੰਬਰ : ਭਾਰਤ ਵੱਲੋਂ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ਵਿੱਚ ਲਾਈਨ ਆਫ ਕੰਟਰੋਲ ਤੋਂ ਅੰਦਰ ਜਾ ਕੇ  ਕੀਤੇ ਅੱਤਵਾਦੀ ਟਿਕਾਣਿਆਂ ਤੇ ਹਮਲੇ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਭਾਰਤ-ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ| ਇਨ੍ਹਾਂ ਹੁਕਮਾਂ ਨਾਲ ਪੰਜਾਬ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਵਿਚ ਦਹਿਸ਼ਤ ਫੈਲ ਗਈ ਹੈ|
ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿੱਚ ਅਨਾਉਂਸਮੈਂਟ ਕਰਵਾ ਕੇ ਲੋਕਾਂ ਨੂੰ ਸੁਰੱਿਖਅਤ ਥਾਵਾਂ ਤੇ ਜਾਣ ਲਈ ਕਿਹਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਵਿੱਚ ਹਫੜਾ ਦਫੜੀ ਫੈਲ ਗਈ ਹੈ|
ਕੰਿਡਆਲੀ ਤਾਰ ਤੋਂ ਪਾਰ ਆਪਣੀਆਂ ਜਮੀਨਾਂ ਵਿੱਚ ਕੰਮਕਾਰ ਕਰਨ ਗਏ ਕਿਸਾਨਾਂ ਨੂੰ ਬੀ.ਐਸ.ਐਫ ਵੱਲੋਂ ਵਾਪਸ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਤੁਰੰਤ ਆਪਣੇ ਘਰਾਂ ਨੂੰ ਜਾਣ ਲਈ ਕਿਹਾ ਗਿਆ ਹੈ|

Leave a Reply

Your email address will not be published. Required fields are marked *