Vineet Verma wrote letter to DC for taking action against food adulteration

vineet

ਵਿਨੀਤ ਵਰਮਾ ਨੇ ਮਿਲਾਵਟ ਕਰਨ ਵਾਲੇ ਲੋਕਾਂ ਦੇ ਖਿਲਾਫ ਕਾਰਵਾਈ ਲਈ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ
ਐਸ. ਏ .ਐਸ ਨਗਰ, 30 ਸਤੰਬਰ : ਤਿਉਹਾਰਾਂ ਨੇੜੇ ਸ਼ਹਿਰ ਵਿੱਚ ਮਿਲਾਵਟੀ ਮਿਠਾਈਆਂ ਅਤੇ ਦੁੱਧ ਨਾਲ ਬਣੀਆਂ ਵਸਤੂਆਂ ਵਿਚ ਮਿਲਾਵਟ ਦੇ ਖਤਰੇ ਨੂੰ ਮੁੱਖ ਰੱਖਦਿਆਂ ਮੁਹਾਲੀ ਵਿਕਾਸ ਮੰਚ ਦੇ ਪ੍ਰਧਾਨ ਸ੍ਰੀ ਵਿਨੀਤ ਵਰਮਾ ਨੇ ਦਿੱਤਾ ਐਸ. ਏ. ਐਸ ਨਗਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜਿਲ੍ਹੇ ਵਿੱਚ ਵਿਕਦੇ ਖਾਣ ਪੀਣ ਦੇ ਹਰ ਤਰ੍ਹਾਂ ਦੇ ਸਾਮਾਨ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਮਿਲਾਵਟ ਕਰਨ ਵਾਲੇ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ| ਆਪਣੇ ਪੱਤਰ ਵਿਚ ਸ੍ਰੀ ਵਰਮਾ ਨੇਕਿਹਾ ਹੈ ਕਿ ਮਿਠਾਈਆਂ ਬਣਾਉਣ ਲਈ ਵਰਤੇ ਜਾਂਦੇ ਨਕਲੀ ਖੋਏ ਅਤੇ ਮਿਠਾਈਆਂ ਵਿੱਚ ਕਈ ਤਰ੍ਹਾਂ ਦੀ ਮਿਲਾਵਟ ਦੀਆਂ ਸ਼ਿਕਾਇਤਾਂ ਆਮ ਹਨ ਅਤੇ ਹਰ ਸਾਲ ਤਿਉਹਾਰੀ ਸੀਜਨ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਟਨਾ ਦੇ ਹਿਸਾਬ ਨਾਲ ਅਜਿਹਾ ਮਿਲਾਵਟੀ ਅਤੇ ਨਕਲੀ ਸਾਮਾਨ ਜਬਤ ਕੀਤਾ ਜਾਂਦਾ ਹੈ ਜਿਹੜਾ ਮਨੁੱਖੀ ਸਿਹਤ ਲਈ ਨੁਕਸਾਨਦਾਇਕ ਹੁੰਦਾ ਹੈ| ਉਹਨਾ ਕਿਹਾ ਕਿ ਅਕਸਰ ਇਹ ਗੱਲ ਸਾਮਣੇ ਆਉਂਦੀ ਹੈ ਕਿ ਕੁੱਝ ਦੁਕਾਨਦਾਰ ਅਤੇ ਹਲਵਾਈ ਖੁੱਦ ਇਸ ਕੰਮ ਵਿੱਚ ਸ਼ਾਮਿਲ ਹੁੰਦੇ ਹਨ ਅਤੇ ਆਪਣੇ ਮੁਨਾਫੇ ਦੇ ਲਾਲਚ ਵਿਚ ਨਕਲੀ ਅਤੇ ਮਿਲਾਵਟੀ ਮਿਠਾਈਆਂ ਤਿਆਰ ਕਰਕੇ ਬਾਜਾਰ ਵਿਚ ਵੇਚਦੇ ਹਨ|
ਉਹਨਾਂ ਲਿਖਿਆ ਹੈ ਕਿ ਤਿਉਹਾਰੀ ਸੀਜਨ ਦੀ ਸੁਰੂਆਤ ਭਲਕੇ ਤੋਂ ਹੋ ਰਹੀ ਹੈ ਪਰੰਤੂ ਇਸ ਸਾਲ ਸਿਹਤ ਵਿਭਾਗ ਵੱਲੋਂ ਹੁਣ ਤਕ ਬਾਜਾਰ ਵਿਚ ਵਿਕਦੀਆਂ ਮਿਠਾਈਆਂ ਅਤੇ ਹੋਰ ਸਾਮਾਨ ਦੀ ਜਾਂਚ ਲਈ ਕੁਝ ਨਹੀਂ ਕੀਤਾ ਗਿਆ ਹੈ|
ਉਹਨਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਉਹ ਇਸ ਸੰਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸੰਬੰਧੀ ਕਾਰਵਾਈ ਕਰਨ ਦੀਆਂ ਹਿਦਾਇਤਾਂ ਜਾਰੀ ਕਰਨ ਅਤੇ ਮਿਲਾਵਟੀ ਸਾਮਾਨ ਵੇਚਣ ਵਾਲੇ ਵਿਅਕਤੀਆਂ ਦੇ ਖਿਲਾਫ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ|

Leave a Reply

Your email address will not be published. Required fields are marked *