Youth Congress Burnt Effigy of CM Badal on Vidhan Sabha issue

ਯੂਥ ਕਾਂਗਰਸ ਨੇ ਫੂਕਿਆ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ  ਪੁਤਲਾ

ਐਸ ਏ ਐਸ ਨਗਰ, 14 ਸਤੰਬਰ : ਯੂਥ ਕਾਂਗਰਸ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਐਕਟਿੰਗ ਪ੍ਰਧਾਨ ਮਨਜੋਤ ਸਿੰਘ ਦੀ ਅਗਵਾਈ ਵਿੱਚ ਅੱਜ ਮੁਹਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪੁਤਲਾ ਫੂਕਿਆ ਗਿਆ| ਇਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ|
ਇਸ ਮੌਕੇ ਬੋਲਦਿਆਂ ਮਨਜੋਤ ਨੇ ਕਿਹਾ ਕਿ ਵਿਧਾਇਕਾਂ ਦੀ ਆਵਾਜ਼ ਨੂੰ ਤਾਨਾਸ਼ਾਹੀ ਤਰੀਕੇ ਨਾਲ ਦਬਾਉਣ ਦੀ ਨੀਤੀ ਸਰਾਸਰ ਗਲਤ ਹੈ ਅਤੇ ਲੋਕਤੰਤਰ ਦਾ ਘੋਰ ਅਪਮਾਨ ਹੈ ਜਿਸਦਾ ਯੂਥ ਕਾਂਗਸਰ ਪੁਰਜ਼ੋਰ ਵਿਰੋਧ ਕਰਦੀ ਹੈ|
ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੀ ਗੁੰਡਾਗਰਦੀ ਆਏ ਦਿਨ ਪੰਜਾਬ ਦੀਆਂ ਸੜਕਾਂ ਅਤੇ ਮੁਲਾਜ਼ਮ ਵਰਗ ਤੇ ਤਾਂ ਦੇਖਣ ਨੂੰ ਮਿਲ ਹੀ ਰਹੀ ਸੀ ਪ੍ਰੰਤੂ ਹੁਣ ਵਿਧਾਨ ਸਭਾ ਵਿਚ ਵੀ ਇਹੀ ਵਰਤਾਰਾ ਸ਼ੁਰੂ ਹੋ ਗਿਆ ਹੈ| ਇਹੀ ਨਹੀਂ ਅਕਾਲੀ ਦਲ ਦੀਆਂ ਗਲਤ ਨੀਤੀਆਂ ਦੇ ਚਲਦਿਆਂ ਪੰਜਾਬ ਦੀ ਆਰਥਿਕ ਵਿਵਸਥਾ ਦਾ ਬੁਰਾ ਹਾਲ ਹੈ|
ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਵਿਧਾਨ ਸਭਾ ਅੰਦਰ ਪੰਜਾਬ ਸਰਕਾਰ ਨੂੰ ਬੇਰੁਜ਼ਗਾਰੀ, ਕਿਸਾਨ ਖੁਦਕਸ਼ੀਆਂ, ਮਾੜੀ ਕਾਨੂੰਨ ਵਿਵਸਥਾ, ਨਸ਼ਿਆਂ ਅਤੇ ਪੰਜਾਬ ਅੰਦਰ ਵੱਖ-ਵੱਖ ਥਾਵਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਵਰਗੇ ਮੁੱਦੇ ਚੁੱਕ ਕੇ ਪੰਜਾਬ ਸਰਕਾਰ ਨੂੰ ਘੇਰ ਰਹੇ ਸਨ ਅਤੇ ਸਰਕਾਰ ਕੋਲੋਂ ਇਨ੍ਹਾਂ ਸਵਾਲਾਂ ਦਾ ਜਵਾਬ ਮੰਗ ਰਹੇ ਸਨ ਪਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਮੁੱਦਿਆਂ ਦਾ ਜਵਾਬ ਦੇਣ ਦੀ ਬਜਾਏ ਤਾਨਾਸ਼ਾਹੀ ਤਰੀਕੇ ਨਾਲ ਕਾਂਗਰਸੀ ਵਿਧਾਇਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹਿਆ ਹੈ |
ਇਸ ਮੌਕੇ ਤਜਿੰਦਰ ਬੈਨਿਪਾਲ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਸਿਮਰਨਜੀਤ ਸਿੰਘ,  ਪਿਊਸ਼ ਬੱਬੂ, ਗੋਲਡੀ ਠਾਕੁਰ, ਰਾਣਾ, ਵਿੱਕੀ, ਅਨਮੋਲ, ਦੀਪਕ, ਰਾਹੁਲ ਨੇਗੀ, ਸੱਤੀ, ਪ੍ਰਭਜੋਤ ਸਿੰਘ ਸੈਣੀ ਅਤੇ ਨਿਤੇਸ਼ ਆਦਿ ਤੋ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਮੌਜੂਦ ਸਨ|

Leave a Reply

Your email address will not be published. Required fields are marked *