Youth in full spirit for assembly elections

ਵਿਧਾਨ ਸਭਾ ਚੋਣਾਂ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ: ਸਤਿੰਦਰ ਗਿੱਲ
ਐਸ. ਏ. ਐਸ ਨਗਰ, 26 ਅਕਤੂਬਰ : ਯੂਥ ਅਕਾਲੀ ਦਲ ਦਿਹਾਤੀ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਸਤਿੰਦਰ ਸਿੰਘ ਗਿੱਲ ਨੇ ਅੱਜ ਘੜੂੰਆ ਵਿਖੇ ਯੂਥ ਅਕਾਲੀ ਦਲ ਸਰਕਲ ਘੜੂੰਆ ਦਾ ਪ੍ਰਧਾਨ ਤਜਿੰਦਰ ਸਿੰਘ ਨੂੰ ਨਿਯੁਕਤ ਕੀਤਾ| ਇਸ ਮੌਕੇ ਸੰਬੋਧਨ ਕਰਦਿਆਂ ਸਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਯੂਥ ਅਕਾਲੀ ਦਲ ਵਲੋਂ ਪਿੰਡ-ਪਿੰਡ ਜਾ ਕੇ ਨੌਜਵਾਨਾ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ| ਉਨ੍ਹਾ ਕਿਹਾ ਕਿ ਉਹਨਾਂ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਹਨ ਕਿ ਪਿੰਡਾਂ ਵਿਚ ਉਹਨਾਂ ਵਿਅਕਤੀਆਂ ਦੀਆਂ ਲਿਸਟਾਂ ਬਣਾਈਆਂ ਜਾਣ, ਜੋ ਲੰਮੇ ਸਮੇਂ ਤੋਂ ਯੂਥ ਅਕਾਲੀ ਦਲ ਨਾਲ ਜੁੜੇ ਹੋਏ ਹਨ ਤਾਂ ਕਿ ਉਹਨਾਂ ਨੂੰ ਸਨਮਾਨਿਤ ਕੀਤਾ ਜਾ ਸਕੇ| ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਵਿਚ ਥੋੜਾ ਸਮਾਂ ਹੀ ਰਹਿ ਗਿਆ ਹੈ ਅਤੇ ਇਹਨਾਂ ਚੋਣਾਂ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ੦ ਹੋਵੇਗੀ| ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਵਲੋਂ ਬਾਦਲ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ| ਇਸ ਮੌਕੇ ਘੜੂੰਆ ਸਰਕਲ ਪ੍ਰਧਾਨ ਤਜਿੰਦਰ ਸਿੰਘ, ਸਰਪੰਚ ਕੁਲਵੰਤ ਸਿੰਘ ਸੀ.ਵਾਈਸ ਪ੍ਰਧਾਨ ਮਾਲਵਾ ਜੋਨ-2, ਹਰਵਿੰਦਰ ਸਿੰਘ ਪ੍ਰਧਾਨ ਸਰਕਲ ਸੋਹਾਣਾ, ਕੁਕੂ ਵਾਰਸੀ, ਲਾਡੀ ਸੰਧੂ, ਨਿੱਕਾ ਮਟੋਰ, ਸੁਖਚੈਨ ਸਿੰਘ,ਚੰਨੀ ਤੇ ਵੱਡੀ ਗਿਣਤੀ ਨੌਜਵਾਨ ਹਾਜ਼ਰ ਸਨ|

Leave a Reply

Your email address will not be published. Required fields are marked *