Youth should make there votes for their constitutional right : Mangat

ਆਪਣੇ ਸੰਵਿਧਾਨਕ ਹੱਕ, ਵੋਟ ਦੀ ਵਰਤੋਂ ਲਈ ਵੋਟ ਜ਼ਰੂਰ ਬਣਾਉਣ ਨੌਜਵਾਨ: ਮਾਂਗਟ
ਐਸ.ਏ.ਐਸ.ਨਗਰ , 13 ਦਸੰਬਰ (ਸ.ਬ.) ਨੌਜਵਾਨ ਆਪਣੇ ਸੰਵਿਧਾਨਿਕ ਹੱਕ, ਵੋਟ ਦੀ ਵਰਤੋਂ ਲਈ ਆਪਣੀ ਵੋਟ ਬਣਾਉਣ ਨੂੰ ਯਕੀਨੀ ਬਣਾਉਣ ਅਤੇ ਉਹ ਆਉਂਦੀਆਂ ਵਿਧਾਨ ਸਭਾ ਚੋਣਾ ਵਿੱਚ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ| ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦਾ ਇੱਕ ਸੁਨਹਿਰੀ ਮੌਕਾ ਹੋਰ ਦਿੱਤਾ ਗਿਆ ਹੈ| ਕੋਈ ਵੀ ਨੌਜਵਾਨ ਜਿਸ ਦੀ ਉਮਰ 01 ਜਨਵਰੀ 2017 ਨੂੰ 18 ਸਾਲ ਜਾਂ ਇਸ ਤੋ ਵੱਧ ਹੈ| ਆਪਣੀ ਵੋਟ ਬਣਾ ਸਕਦਾ ਹੈ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨ ਸ੍ਰੀ ਡੀ.ਐਸ.ਮਾਂਗਟ ਨੇ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਤੋਂ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਅਤੇ ਵੋਟਰਾਂ ਨੂੰ ਆਪਣੀ ਵੋਟ ਦੇ ਇਸਤੇਮਾਲ ਸੰਬੰਧੀ ਗੱਡੀਆ ਤੇ ਸਟੀਕਰ ਲਗਾ ਕੇ, ਟੀ-ਸ਼ਰਟਾਂ ਅਤੇ ਕੈਪਸ ਵੰਡ ਕੇ ਜਾਗ੍ਰਤੀ ਮੁਹਿੰਮ ਦਾ ਅਗਾਜ ਕਰਨ ਉਪਰੰਤ ਕੀਤਾ|
ਸ੍ਰੀ ਮਾਂਗਟ ਨੇ ਦੱਸਿਆ ਕਿ ਵੋਟ ਦੇ ਇਸਤੇਮਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਗੱਡੀਆ ਤੇ ਸਟੀਕਰ , ਕੈਪਸ ਅਤੇ ਟੀ-ਸ਼ਰਟਾਂ ਵੰਡਣ ਦਾ ਮੁੱਖ ਮੰਤਵ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਬਿਨ੍ਹਾਂ ਕਿਸੇ ਡਰ ਭੇ ਅਤੇ ਬਿਨ੍ਹਾਂ ਕਿਸੇ ਲਾਲਚ ਤੋਂ ਕਰਨ ਲਈ ਪ੍ਰੇਰਤ ਕਰਨਾ ਹੈ ਅਤੇ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਨੂੰ ਯਕੀਨੀ ਬਣਾਉਣਾਂ ਵੀ ਹੈ| ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪ੍ਰਾਪਤ ਕੀਤੇ ਫਾਰਮ 2 ਜਨਫਰੀ 2017 ਤੋਂ ਬਾਅਦ ਛਾਪਣ ਵਾਲੀ ਵੋਟਰ ਸੂਚੀ ਦੇ ਸਪਲੀਮੈਟ ਵਿੱਚ ਸ਼ਾਮਲ ਕੀਤੇ ਜਾਣਗੇ| ਉਨ੍ਹਾਂ ਦੱਸਿਆ ਕਿ ਵੋਟ ਬਣਾਉਣ ਸੰਬੰਧੀ ਹੋਰ ਜਾਣਕਾਰੀ ਲੈਣ ਲਈ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਕਿਸੇ ਵੀ ਦਫ਼ਤਰੀ ਕੰਮਕਾਰਜ ਵਾਲੇ ਦਿਨ ਟੋਲ ਫ੍ਰੀ ਹੈਲਪਲਾਈਨ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ|
ਇਸ ਮੌਕੇ  ਸਵੀਪ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਨਯਨ ਭੁੱਲਰ ਨੇ ਦੱਸਿਆ ਕਿ ਜ਼ਿਲ੍ਹੇ ‘ਚ ਸਵੀਪ ਪ੍ਰੋਗਰਾਮ ਤਹਿਤ ਜਿਥੇ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉਥੇ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ| ਇਸ ਮੌਕੇ ਯੂਥ ਆਈਕਨ ਆਰ.ਜੇ ਗੋਲਮਾਲ ਗਗਨ (ਗਗਨ ਭਾਟੀਆ)  ਨੇ ਨੌਜਵਾਨਾਂ ਨੂੰ ਵੋਟ ਬਣਾਉਣ ਅਤੇ ਵੋਟ ਦਾ            ਇਸਤੇਮਾਲ ਕਰਨ ਦਾ ਸੱਦਾ ਦਿੱਤਾ|
ਇਸ ਮੌਕੇ ਤਹਿਸੀਲਦਾਰ (ਚੋਣਾਂ) ਸ੍ਰੀ ਹਰਦੀਪ ਸਿੰਘ , ਤਹਿਸੀਲਦਾਰ ਮੋਹਾਲੀ ਸ੍ਰੀ ਨਵਦੀਪ ਸਿੰਘ, ਜਗਤਾਰ ਸਿੰਘ, ਮਨਜੀਤ ਸਿੰਘ, ਭੁਪਿੰਦਰ ਸਿੰਘ, ਰਾਜਪਾਲ  ਸਮੇਤ ਹੋਰ ਕਰਮਚਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *