Youth would play major role in bringing AAP Govt. in Punjab : Shergil

ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀ ਸਰਕਾਰ ਬਣਾਉਣ ਵਿੱਚ ਨੌਜਵਾਨਾਂ ਦਾ ਅਹਿਮ ਯੋਗਦਾਨ ਹੋਵੇਗਾ : ਸ਼ੇਰਗਿੱਲ
– ਉੱਤਰੀ ਕਸ਼ਮੀਰ ਦੇ ਉੜੀ ਖੇਤਰ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਕੈਂਡਲ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ

ਐਸ ਏ ਐਸ ਨਗਰ, 19 ਅਗਸਤ : ਨੌਜਵਾਨ ਕਿਸੇ ਵੀ ਮੁਲਕ ਦੀ ਰਾਜਨੀਤਕ ਤਬਦੀਲੀ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ| ਇਸ ਲਈ ਜਿਹੜੀਆਂ ਰਾਜਨੀਤਕ ਪਾਰਟੀਆਂ ਨੌਜਵਾਨ ਪੀੜ੍ਹੀ ਦਾ ਖਿਆਲ ਨਹੀਂ ਰੱਖਦੀ ਉਸ ਪਾਰਟੀ ਦਾ ਹਮੇਸ਼ਾਂ ਸਫ਼ਾਇਆ ਹੀ ਹੁੰਦਾ ਹੈ| ਇਹ ਵਿਚਾਰ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਨੇ ਫੇਜ਼ 3ਬੀ2 ਦੀ ਮਾਰਕੀਟ ਵਿੱਚ ਨੌਜਵਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ| ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਰਾਜ ਵਿੱਚ ਨਸ਼ਾਖੋਰੀ ਅਤੇ ਫੈਲੀ ਬੇਰੋਜ਼ਗਾਰੀ ਤੋਂ ਤੰਗ ਹੋਇਆ ਨੌਜਵਾਨ ਇਸ ਵਾਰ ਇਸ ਗਠਜੋੜ ਦਾ ਸਫ਼ਾਇਆ ਕਰਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਵੇਗਾ| ਇਸ ਮੌਕੇ ਇਕੱਠੇ ਹੋਏ ਭਾਰੀ ਗਿਣਤੀ ਵਿੱਚ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ| ਇਸ ਮੌਕੇ ਦੂਸਰੀਆਂ ਰਵਾਇਤੀ ਰਾਜਨੀਤਕ ਪਾਰਟੀਆਂ ਛੱਡ ਕੇ ਆਏ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ| ਇਸ ਮੌਕੇ ‘ਆਪ’ ਦੇ ਵਿਦਿਆਰਥੀ ਵਿੰਗ ਸੀ.ਵਾਈ.ਐਸ.ਐਸ. ਵਿੱਚ ਨਵਦੀਪ ਪਰਮਾਰ ਨੂੰ ਹਲਕਾ ਮੋਹਾਲੀ ਦਾ ਪ੍ਰਧਾਨ, ਮਨੀ ਢਿੱਲੋਂ ਨੂੰ ਸ਼ਹਿਰੀ ਪ੍ਰਧਾਨ, ਜਗਦੀਪ ਸੰਧੂ ਨੂੰ ਮੋਹਾਲੀ ਦਾ ਚੇਅਰਮੈਨ ਲਗਾਇਆ ਗਿਆ ਅਤੇ ਉਨ੍ਹਾਂ ਨੂੰ ਸਿਰੋਪਾ ਭੇਂਟ ਕਰਕੇ ਪਾਰਟੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ|
ਸ੍ਰੀ ਸ਼ੇਰਗਿੱਲ ਨੇ ਸੀ.ਵਾਈ.ਐਸ.ਐਸ. ਨਵ ਨਿਯੁਕਤ ਨੌਜਵਾਨ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ  ਉਨ੍ਹਾਂ ਵਿੱਚ ਨਵਾਂ ਜੋਸ਼ ਭਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿੱਚ ਦਿਨ ਰਾਤ ਇੱਕ ਕਰ ਦੇਣ|
ਇਸ ਤੋਂ ਪਹਿਲਾਂ ਬੀਤੇ ਦਿਨ ਉੱਤਰੀ ਕਸ਼ਮੀਰ ਦੇ ਉੜੀ ਖੇਤਰ ਵਿੱਚ ਭਾਰਤੀ ਫੌਜ ਦੇ ਸ਼ਹੀਦ ਹੋਏ ਜਵਾਨਾਂ ਨੂੰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੀ ਅਗਵਾਈ ਵਿੱਚ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਵੀ ਅਰਪਿਤ ਕੀਤੀ ਗਈ|

Leave a Reply

Your email address will not be published. Required fields are marked *