Youth of Punjab Organized marriages of needy girls

ਯੂਥ ਆਫ ਪੰਜਾਬ ਨੇ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ
ਐਸ.ਏ.ਐਸ.ਨਗਰ, 12 ਦਸੰਬਰ (ਸ.ਬ.) ਯੂਥ ਆਫ ਪੰਜਾਬ ਵੱਲੋਂ ਸਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ, ਸਵਾਮੀ ਜੀ ਨਦੀਪਾਰ ਵਾਲਿਆਂ ਦੇ ਆਸ਼ੀਰਵਾਦ ਸਦਕਾ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕੀਤੇ ਗਏ|
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਥ ਆਫ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਇਸ ਮੌਕੇ ਨਵੇਂ ਵਿਆਹੇ ਜੋੜਿਆਂ ਨੂੰ ਘਰੇਲੂ ਸਮਾਨ ਵੀ ਦਿੱਤਾ ਗਿਆ|
ਉਹਨਾਂ  ਕਿਹਾ ਕਿ ਸਮਾਜ ਸੇਵਾ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ| ਉਹਨਾਂ ਕਿਹਾ ਕਿ ਯੂਥ ਆਫ ਪੰਜਾਬ ਦਾ ਕਿਸੇ ਵੀ ਰਾਜਸੀ ਪਾਰਟੀ ਨਾਲ ਕੋਈ ਸੰਬੰਧ ਨਹੀਂ ਹੈ ਅਤੇ ਇਹ ਸੰਸਥਾ ਸਮਾਜ   ਸੇਵੀ ਕੰਮਾਂ ਵਿੱਚ ਮੋਹਰੀ ਰਹਿੰਦੀ ਹੈ|

Leave a Reply

Your email address will not be published. Required fields are marked *