Connect with us

Chandigarh

1158 ਪ੍ਰਫੈਸਰ ਯੋਗਤਾ ਵਾਲੇ ਬੱਚਿਆਂ ਨੂੰ ਸਟੇਸ਼ਨ ਅਲਾਟ ਕਰੇ ਸਰਕਾਰ : ਅਮਨਜੋਤ ਕੌਰ ਰਾਮੂੰਵਾਲੀਆ

Published

on

 

ਚੰਡੀਗੜ੍ਹ, 14 ਅਕਤੂਬਰ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਹੈ ਕਿ ਹਾਈ ਕੋਰਟ ਵੱਲੋਂ 1158 ਪ੍ਰੋਫੈਸਰਾਂ ਨੂੰ ਸਿੱਖਿਆ ਵਿਭਾਗ ਦੇ ਵਿੱਚ ਨੌਕਰੀ ਦੇਣ ਦੇ ਹੁਕਮ ਦਿੱਤੇ ਜਾਣ ਦੇ ਬਾਵਜੂਦ ਉਹਨਾਂ ਨੂੰ ਸਟੇਸ਼ਨ ਆਲਾਟ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਉਹ ਨਿਰਾਸ਼ਾ ਦੇ ਆਲਮ ਵਿੱਚ ਹਨ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸੰਘਰਸ਼ ਕਰ ਰਹੇ 1156 ਅਧਿਆਪਕਾਂ ਵਲੋਂ ਸਿੱਖਿਆ ਵਿਭਾਗ ਦੀ ਸੱਤਵੀਂ ਮੰਜ਼ਿਲ ਤੇ ਪ੍ਰਦਰਸ਼ਨ ਕੀਤੇ ਜਾਣ ਦੇ ਬਾਵਜੂਦ ਉਹਨਾਂ ਦੀ ਕਿਤੇ ਸੁਣਵਾਈ ਨਹੀਂ ਹੋ ਰਹੀ ਅਤੇ ਮੁੱਖ ਮੰਤਰੀ ਜਾਂ ਸਿੱਖਿਆ ਵਿਭਾਗ ਦੇ ਮੰਤਰੀ ਦੀ ਗੱਲ ਤਾਂ ਦੂਰ, ਕਿਸੇ ਸਰਕਾਰੀ ਅਫਸਰ ਵੱਲੋਂ ਵੀ ਉਹਨਾਂ ਨਾਲ ਗੱਲਬਾਤ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਨੌਜਵਾਨ ਆਪਣੀਆਂ ਡਿਗਰੀਆਂ ਲੈ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।

Continue Reading

Chandigarh

ਚੋਣ ਤਿਆਰੀਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜਿਲ੍ਹਾ ਪੁਲੀਸ ਮੁਖੀਆਂ ਨਾਲ ਮੀਟਿੰਗ

Published

on

By

 

ਅਧਿਕਾਰੀਆਂ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਉੱਤੇ ਸਖ਼ਤੀ ਨਾਲ ਕਾਰਵਾਈ ਕਰਨ ਦੇ ਆਦੇਸ਼

ਚੰਡੀਗੜ੍ਹ, 14 ਨਵੰਬਰ (ਸ.ਬ.) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ (ਐਸ.ਸੀ), ਗਿੱਦੜਬਾਹਾ ਅਤੇ ਬਰਨਾਲਾ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਜਿਲ੍ਹਾ ਪੁਲੀਸ ਮੁਖੀਆਂ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਉਣ ਲਈ ਨਿਗਰਾਨੀ ਹੋਰ ਵਧਾਈ ਜਾਵੇ ਅਤੇ ਵੋਟਾਂ ਦੌਰਾਨ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਨਕਦੀ ਅਤੇ ਸਮਾਨ ਵੰਡਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉੱਤੇ ਸਖਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਹਲਕਿਆਂ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ਉੱਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼ ਵੀ ਦਿੱਤੇ।

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਰੀਅਲ ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਉਣ ਅਤੇ ਕਾਊਂਟਿੰਗ ਹਾਲਾਂ ਵਿੱਚ ਢੁਕਵੇਂ ਪ੍ਰਬੰਧ ਯਕੀਨੀ ਕਰਨ ਲਈ ਕਿਹਾ। ਉਹਨਾਂ ਪੋਲਿੰਗ ਸਟਾਫ਼ ਦੀ ਸਹੂਲੀਅਤ ਲਈ ਪੋਲਿੰਗ ਸਟੇਸ਼ਨਾਂ ਤੇ ਖਾਣ-ਪੀਣ, ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਅਤੇ ਵੱਧ ਰਹੀ ਠੰਢ ਤੋਂ ਬਚਾਉਣ ਲਈ ਕੀਤੇ ਗਏ ਲੋੜੀਂਦੇ ਉਪਾਅ ਦੀ ਸਮੀਖਿਆ ਵੀ ਕੀਤੀ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਪੋਲਿੰਗ ਸਟੇਸ਼ਨਾਂ ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਕਿਹਾ।

ਮੀਟਿੰਗ ਦੌਰਾਨ ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ ਅਤੇ ਏ ਡੀ ਜੀ ਪੀ-ਕਮ-ਸਟੇਟ ਪੁਲੀਸ ਨੋਡਲ ਅਫ਼ਸਰ ਐਮ. ਐਫ. ਫਾਰੂਕੀ ਨੇ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਸੰਬੋਧਿਤ ਕੀਤਾ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

 

Continue Reading

Chandigarh

ਚੰਡੀਗੜ੍ਹ ਕਾਂਗਰਸ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਨਮਨ ਕੀਤਾ

Published

on

By

 

ਚੰਡੀਗੜ੍ਹ, 14 ਨਵੰਬਰ (ਸ.ਬ.) ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਵਲੋਂ ਅੱਜ ਕਾਂਗਰਸ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਨਹਿਰੂ ਦੀ ਭੂਮਿਕਾ ਨੂੰ ਯਾਦ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐਚ. ਐਸ. ਲੱਕੀ ਨੇ ਕਿਹਾ ਕਿ ਨਹਿਰੂ ਇੱਕ ਦੂਰਅੰਦੇਸ਼ੀ ਨੇਤਾ ਸਨ ਜਿਨ੍ਹਾਂ ਦੇ ਦੇਸ਼ ਪ੍ਰਤੀ ਸਮਰਪਣ ਅਤੇ ਪਿਆਰ ਨੇ ਆਧੁਨਿਕ ਭਾਰਤ ਦੀ ਨੀਂਹ ਰੱਖੀ। ਨਹਿਰੂ ਨਾ ਸਿਰਫ਼ ਇੱਕ ਮੋਹਰੀ ਆਜ਼ਾਦੀ ਘੁਲਾਟੀਏ ਸਨ ਸਗੋਂ ਬਸਤੀਵਾਦੀ ਸ਼ਾਸਨ ਤੋਂ ਆਜ਼ਾਦੀ ਤੱਕ ਭਾਰਤ ਦੇ ਪਰਿਵਰਤਨ ਵਿੱਚ ਇੱਕ ਪ੍ਰਮੁੱਖ ਆਰਕੀਟੈਕਟ ਵੀ ਸਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਲੇਸ਼, ਮੁਹੰਮਦ ਸਦੀਕ, ਜ਼ੈਡਪੀ ਖਾਨ, ਰਾਜਦੀਪ ਸਿੱਧੂ, ਰਜਨੀ ਤਲਵਾੜ, ਅੱਛੇ ਲਾਲ ਗੌੜ, ਆਨੰਦ ਵਾਲੀਆ, ਮਮਤਾ ਡੋਗਰਾ, ਬੀ ਐਮ ਖੰਨਾ, ਕੁਲਜੀਤ ਕੌਰ, ਸੁਭਾਸ਼ ਗਹਿਲੋਤ, ਰਾਹੁਲ, ਰਮੇਸ਼ ਆਹੂਜਾ, ਰਾਜੂ ਪਲਸੋਰਾ, ਮੈਰੀ ਸਟੈਲਾ, ਜੀ ਐਸ ਕੰਬੋਜ, ਧਰਮਬੀਰ, ਰਮੇਸ਼ ਗੁਪਤਾ, ਸੁਰਜੀਤ ਦਿਲੋਂ ਧਰਮਵੀਰ ਸਿਸੋਦੀਆ, ਮੰਜ਼ੂਰ ਖਾਨ, ਸੰਜੀਵ ਗਾਬਾ, ਜਤਿੰਦਰ ਭਾਟੀਆ, ਗੁਰ ਦਰਸ਼ਨ, ਬਲਵਿੰਦਰ ਕੌਰ, ਵਿਕਟਰ ਸਿੱਧੂ, ਪਰਵੀਨ ਸ਼ਰਮਾ ਟੀਟੂ, ਭਗਤ ਰਾਜ, ਮਨੀਸ਼ ਲਾਂਬਾ ਸਮੇਤ ਹੋਰ ਕਈ ਵਰਕਰਾਂ ਵਲੋਂ ਸ੍ਰੀ ਨਹਿਰੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

Continue Reading

Chandigarh

15 ਨਵੰਬਰ ਨੂੰ ਹੈਦਰਾਬਾਦ ਵਿੱਚ ਹੋਣ ਵਾਲੇ ਪ੍ਰੋਗਰਾਮ ਦੌਰਾਨ ਦਲਜੀਤ ਦੁਸਾਂਝ ਨਹੀਂ ਗਾ ਸਕਣਗੇ ਪਟਿਆਲਾ ਪੈਗ ਗੀਤ

Published

on

By

 

ਪੰਡਿਤਰਾਓ ਧਰੇਨਵਰ ਦੀ ਸ਼ਿਕਾਇਤ ਦੇ ਆਧਾਰ ਤੇ ਜ਼ਿਲ੍ਹਾ ਭਲਾਈ ਅਫ਼ਸਰ, ਤੇਲੰਗਾਨਾ ਵੱਲੋਂ ਦਲਜੀਤ ਦੁਸਾਂਝ ਨੂੰ ਨੋਟਿਸ ਜਾਰੀ

ਚੰਡੀਗੜ੍ਹ, 14 ਨਵੰਬਰ (ਸ.ਬ.) ਹੈਦਰਾਬਾਦ ਵਿੱਚ 15 ਨਵੰਬਰ 2024 ਨੂੰ ਲਾਈਵ ਸ਼ੋਅ ਦੌਰਾਨ ਪੰਜਾਬੀ ਦੇ ਮਸ਼ਹੂਰ ਗਾਇਕ ਪਟਿਆਲਾ ਪੈਗ ਗੀਤ ਨਹੀਂ ਗਾ ਸਕਣਗੇ। ਇਸ ਸੰਬੰਧੀ ਚੰਡੀਗੜ੍ਹ ਦੇ ਸੈਕਟਰ 46 ਦੇ ਸਰਕਾਰੀ ਕਾਲੇਜ ਦੇ ਸਹਾਇਕ ਪ੍ਰੋਫੈਸਰ ਪੰਡਿਤਰਾਓ ਧਰੇਨਵਰ ਦੀ ਸ਼ਿਕਾਇਤ ਦੇ ਆਧਾਰ ਤੇ ਜ਼ਿਲ੍ਹਾ ਭਲਾਈ ਅਫ਼ਸਰ, ਤੇਲੰਗਾਨਾ ਵੱਲੋਂ ਦਲਜੀਤ ਦੁਸਾਂਝ ਨੂੰ ਪਟਿਆਲਾ ਪੈੱਗ, ਕੇਸ ਅਤੇ ਪੰਚਤਰਾ ਠੇਕੇ ਵਰਗੇ ਗੀਤ ਨਾ ਗਾਉਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਨੋਟਿਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਬੱਚਿਆਂ ਨੂੰ ਸਟੇਜ ਤੇ ਨਾ ਲਿਜਾਇਆ ਜਾਵੇ ਕਿਉਂਕਿ ਲਾਈਵ ਸ਼ੋਅ ਦੌਰਾਨ 122 ਡੀਬੀ ਤੋਂ ਵੱਧ ਸ਼ੋਰ ਹੁੰਦਾ ਹੈ ਜੋ ਬੱਚਿਆਂ ਲਈ ਨੁਕਸਾਨਦੇਹ ਹੈ।

ਪੰਡਿਤਰਾਓ ਧਰੇਨਵਰ ਨੇ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਹਿਲਾਂ ਹੀ ਲਾਈਵ ਸ਼ੋਅ ਦੌਰਾਨ ਸ਼ਰਾਬ, ਨਸ਼ੇ ਅਤੇ ਗੰਨ ਕਲਚਰ ਨੂੰ ਪ੍ਰਫੁੱਲਤ ਕਰਨ ਵਾਲੇ ਗੀਤ ਨਾ ਗਾਉਣ ਲਈ ਨਿਰਦੇਸ਼ ਜਾਰੀ ਕੀਤੇ ਹੋਏ ਹਨ। ਉਹਨਾਂ ਕਿਹਾ ਕਿ ਜੇਕਰ ਇਸ ਤੋਂ ਬਾਅਦ ਵੀ ਦਲਜੀਤ ਦੁਸਾਂਝ ਵਲੋਂ ਅਜਿਹੇ ਗੀਤਾਂ ਦੀ ਪੇਸ਼ਕਾਰੀ ਕੀਤੀ ਗਈ ਤਾਂ ਉਹ ਮਾਣਯੋਗ ਅਦਾਲਤ ਕੋਲ ਪਹੁੰਚ ਕਰਣਗੇ।

Continue Reading

Latest News

Trending