National
150 ਫੁੱਟ ਡੂੰਘੀ ਖੱਡ ਵਿੱਚ ਡਿੱਗੀ ਕਾਰ, ਦੋ ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
ਸ਼ਿਮਲਾ, 24 ਜੁਲਾਈ (ਸ.ਬ.) ਸ਼ਿਮਲਾ ਜ਼ਿਲ੍ਹੇ ਦੇ ਅਧੀਨ ਪੈਂਦੇ ਰੋਹੜੂ ਥਾਣਾ ਖੇਤਰ ਵਿੱਚ ਸੁੰਗੜੀ-ਸਮਰਕੋਟ ਰੋਡ ਤੇ ਦੇਰ ਰਾਤ ਇਕ ਕਾਰ 150 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ 5 ਵਿਅਕਤੀਆਂ ਵਿੱਚੋਂ 2 ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ 3 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੋਹੜੂ ਹਸਪਤਾਲ ਤੋਂ ਆਈ. ਜੀ. ਐਮ. ਸੀ ਸ਼ਿਮਲਾ ਰੈਫਰ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕਾਰ ਵਿੱਚ ਸਵਾਰ ਸਾਰੇ ਲੋਕ ਵਿਆਹ ਸਮਾਰੋਹ ਵਿੱਚ ਕੇਟਰਿੰਗ ਦਾ ਕੰਮ ਕਰਨ ਆਏ ਸਨ। ਪੁਲੀਸ ਨੇ ਹਾਦਸੇ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਲੱਕੀ ਸ਼ਰਮਾ ਵਾਸੀ ਪਿੰਡ ਭੋਜਪੁਰ, ਡਾਕਖਾਨਾ ਸੂਈ ਸੂਰਾੜ, ਤਹਿਸੀਲ ਸਦਰ ਬਿਲਾਸਪੁਰ ਅਤੇ ਇਸ਼ਾਂਤ ਵਾਸੀ ਪਿੰਡ ਅਤੇ ਡਾਕਖਾਨਾ ਨਵਾਂਗਾਓਂ, ਤਹਿਸੀਲ ਅਰਕੀ, ਜ਼ਿਲ੍ਹਾ ਸੋਲਨ ਵਜੋਂ ਹੋਈ ਹੈ। ਜ਼ਖ਼ਮੀਆਂ ਵਿਚ ਰਾਕੇਸ਼ ਵਾਸੀ ਪਿੰਡ ਬਿਰਲ ਅਤੇ ਤਹਿਸੀਲ ਅਰਕੀ, ਭਰਤ ਉਰਫ਼ ਕਰਨ ਵਾਸੀ ਪਿੰਡ ਜੇਂਡਰ ਬਸੰਤਪੁਰ, ਤਹਿਸੀਲ ਸੁੰਨੀ ਜ਼ਿਲ੍ਹਾ ਸ਼ਿਮਲਾ ਅਤੇ ਪੰਕਜ ਵਾਸੀ ਪਿੰਡ ਮੋਹਲੀ, ਡਾਕਖਾਨਾ ਧਨਾਵਲੀ ਨਨਖੜੀ, ਜ਼ਿਲ੍ਹਾ ਸ਼ਿਮਲਾ ਸ਼ਾਮਲ ਹਨ।
National
ਪੰਜਾਬ ਭਵਨ ਵਿਖੇ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ ਲੱਗਣੀਆਂ ਆਰੰਭ
ਨਵੀਂ ਦਿੱਲੀ, 14 ਨਵੰਬਰ (ਸ.ਬ.) ਭਾਸ਼ਾ ਵਿਭਾਗ ਵੱਲੋਂ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਏ ਜਾਣ ਦੇ ਫੈਸਲੇ ਤੋਂ ਬਾਅਦ ਪੰਜਾਬ ਭਵਨ ਦੇ ਏ-ਬਲਾਕ ਦੇ ਵਰਾਂਡਿਆਂ ਅਤੇ ਗੈਲਰੀਆਂ ਵਿੱਚ ਅੱਜ 10 ਤਸਵੀਰਾਂ ਲਗਾਈਆਂ ਗਈਆਂ ਹਨ।
ਪ੍ਰਵੇਸ਼ ਮੰਜ਼ਿਲ ਤੇ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ ਸਿੰਘ ਅਤੇ ਜਗਤ ਪ੍ਰਸਿਧ ਪੰਜਾਬੀ ਲੇਖਿਕਾ ਅੰਮ੍ਰਿਤਾ ਪ੍ਰੀਤਮ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ। ਪਹਿਲੀ ਮੰਜ਼ਿਲ ਤੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰੀ ਕਮਰੇ ਨੇੜੇ ਸ਼ਿਵ ਕੁਮਾਰ ਬਟਾਲਵੀ, ਪਾਸ਼ ਅਤੇ ਸੁਰਜੀਤ ਪਾਤਰ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਇਸੇ ਤਰ੍ਹਾਂ ਦੂਜੀ ਮੰਜ਼ਿਲ ਤੇ ਪੰਜਾਬੀ ਨਾਟਕ ਦੇ ਪਿਤਾਮਾ ਈਸ਼ਵਰ ਚੰਦਰ ਨੰਦਾ ਅਤੇ ਪੰਜਾਬੀ ਕਲਾ ਦੇ ਸ਼ਾਹਜਹਾਂ ਡਾ. ਮਹਿੰਦਰ ਸਿੰਘ ਰੰਧਾਵਾ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਤੀਸਰੀ ਮੰਜ਼ਿਲ ਤੇ ਪ੍ਰਗਤੀਵਾਦੀ ਸ਼ਾਇਰਾਂ ਬਾਵਾ ਬਲਵੰਤ, ਲਾਲ ਸਿੰਘ ਦਿਲ ਦੇ ਨਾਲ ਨਾਲ ਪੰਜਾਬੀ ਬੋਲੀ ਦੇ ਸ਼ੁਦਾਈ ਕਵੀ ਫਿਰੋਜ਼ਦੀਨ ਸ਼ਰਫ਼ ਸਾਹਿਬ ਦੀਆਂ ਤਸਵੀਰਾਂ ਲੱਗ ਗਈਆਂ ਹਨ।
ਭਾਸ਼ਾ ਞਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਕੁਲ 100 ਦੇ ਕਰੀਬ ਪੰਜਾਬੀ ਦੇ ਸਵਰਗੀ ਕਵੀਆਂ, ਲੇਖਕਾਂ, ਚਿੰਤਕਾਂ ਅਤੇ ਭਾਸ਼ਾ ਕਰਮੀਆਂ ਦੀਆਂ ਤਸਵੀਰਾਂ ਪੰਜਾਬ ਭਵਨ ਦੇ ਦੋਨਾਂ ਬਲਾਕਾਂ ਦੀਆਂ ਸਾਰੀਆਂ ਮੰਜਲਾਂ ਤੇ ਸਥਾਪਿਤ ਕੀਤੀਆਂ ਜਾਣਗੀਆਂ।
ਇਸ ਮੌਕੇ ਰੈਜੀਡੈਂਟ ਕਮਿਸ਼ਨਰ ਸ਼੍ਰੀਮਤੀ ਸ਼ਰੂਤੀ ਸਿੰਘ ਨੇ ਦੱਸਿਆ ਕਿ ਪੰਜਾਬ ਭਵਨ ਦੇ ਕਮਰਿਆਂ ਦੇ ਅੰਦਰ ਵੀ ਪੰਜਾਬ ਦੀ ਰੂਹ ਨੂੰ ਦਰਸਾਉਂਦੀਆਂ ਕਲਾ ਕਿਰਤਾਂ ਪ੍ਰਦਰਸ਼ਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਗਿਆ ਕਿ ਪੰਜਾਬ ਭਵਨ ਵਿਖੇ ਸਥਿਤ ਪੰਜਾਬੀ ਸਾਹਿਤ ਕੇਂਦਰ ਦੀ ਸਾਂਭ ਸੰਭਾਲ ਅਤੇ ਦਿੱਖ ਸੁਧਾਰਨ ਦਾ ਕਾਰਜ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਰੈਜੀਡੈਂਟ ਕਮਿਸ਼ਨਰ ਸ੍ਰੀਮਤੀ ਅਸਿਤਾ ਸ਼ਰਮਾ, ਭਾਸ਼ਾ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਸ਼੍ਰੀ ਅਲੋਕ ਚਾਵਲਾ ਅਤੇ ਸਥਾਨਕ ਦਫਤਰ ਦੀ ਇੰਚਾਰਜ ਕਰੁਣਾ ਵੀ ਮੌਜੂਦ ਸਨ।
National
ਬੈਰਕ ਵਿੱਚ ਲਟਕਦੀ ਮਿਲੀ ਮਹਿਲਾ ਕਾਂਸਟੇਬਲ ਦੀ ਲਾਸ਼
ਸਮਸਤੀਪੁਰ, 14 ਨਵੰਬਰ (ਸ.ਬ.) ਇੱਕ ਅਧਿਕਾਰੀ ਨੇ ਅੱਜ ਦੱਸਿਆ ਕਿ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਵਿੱਚ ਇੱਕ ਮਹਿਲਾ ਪੁਲੀਸ ਕਾਂਸਟੇਬਲ ਦੀ ਲਾਸ਼ ਉਸ ਦੀ ਬੈਰਕ ਦੇ ਬਾਥਰੂਮ ਵਿੱਚ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ ਵੈਸ਼ਾਲੀ ਜ਼ਿਲੇ ਦੀ ਰਹਿਣ ਵਾਲੀ ਚਾਂਦਨੀ ਕੁਮਾਰੀ ਵਜੋਂ ਹੋਈ ਹੈ। ਸਬ-ਡਿਵੀਜ਼ਨਲ ਪੁਲੀਸ ਅਧਿਕਾਰੀ ਸਮਸਤੀਪੁਰ ਸੰਜੇ ਕੁਮਾਰ ਪਾਂਡੇ ਨੇ ਦੱਸਿਆ ਕਿ ਚੰਦਨੀ ਕੁਮਾਰੀ ਮੁਸਰੀਗੜ੍ਹੀ ਥਾਣੇ ਦੀ ਦੂਜੀ ਮੰਜ਼ਿਲ ਤੇ ਬੈਰਕ ਵਿੱਚ ਰਹਿ ਰਹੀ ਸੀ, ਜਿਥੇ ਇਹ ਘਟਨਾ ਵਾਪਰੀ।
ਇੱਕ ਹੋਰ ਮਹਿਲਾ ਕਾਂਸਟੇਬਲ ਨੇ ਬਾਥਰੂਮ ਦਾ ਦਰਵਾਜ਼ਾ ਅੰਦਰੋਂ ਬੰਦ ਦੇਖਿਆ। ਦੂਜੇ ਕਾਂਸਟੇਬਲਾਂ ਦੀ ਮਦਦ ਨਾਲ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਚਾਂਦਨੀ ਬਾਥਰੂਮ ਦੇ ਅੰਦਰ ਲਟਕਦੀ ਮਿਲੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਸ ਦਾ ਮੋਬਾਈਲ ਫ਼ੋਨ ਅਤੇ ਉਸ ਦੀ ਬੈਰਕ ਵਿੱਚੋਂ ਬਰਾਮਦ ਹੋਈ ਇੱਕ ਡਾਇਰੀ ਜ਼ਬਤ ਕਰ ਲਈ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
National
ਪੁਲੀਸ ਨਾਲ ਮੁਕਾਬਲੇ ਦੌਰਾਨ ਟਿੱਲੂ ਤਾਜਪੁਰੀਆ ਗੈਂਗ ਦਾ ਸ਼ੂਟਰ ਗ੍ਰਿਫਤਾਰ
ਨਵੀਂ ਦਿੱਲੀ, 14 ਨਵੰਬਰ (ਸ.ਬ.) ਦਿੱਲੀ ਦੇ ਰੋਹਿਣੀ ਇਲਾਕੇ ਵਿੱਚ ਸਪੈਸ਼ਲ ਸੈਲ ਦੀ ਟੀਮ ਦਾ ਬਦਮਾਸ਼ਾਂ ਨਾਲ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਇੱਕ ਬਦਮਾਸ਼ ਨੂੰ ਕਾਬੂ ਕੀਤਾ ਗਿਆ। ਗ੍ਰਿਫਤਾਰ ਮੁੰਡਕਾ ਕਤਲ ਕਾਂਡ ਵਿੱਚ ਸ਼ਾਮਲ ਸੀ।
ਜ਼ਿਕਰਯੋਗ ਹੈ ਕਿ ਅਪਰਾਧੀ ਟਿੱਲੂ ਤਾਜਪੁਰੀਆ ਗੈਂਗ ਦਾ ਸ਼ੂਟਰ ਹੈ, ਜਿਸ ਦੀ ਲੱਤ ਵਿੱਚ ਗੋਲੀ ਲੱਗੀ ਹੈ। ਦਰਅਸਲ ਬੀਤੀ ਸ਼ਨੀਵਾਰ ਰਾਤ ਦਿੱਲੀ ਦੇ ਮੁੰਡਕਾ ਇਲਾਕੇ ਵਿੱਚ ਅਮਿਤ ਲਾਕੜਾ ਨਾਮ ਦੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਸ ਤੋਂ ਬਾਅਦ ਕਤਲ ਦਾ ਸ਼ੱਕ ਟਿੱਲੂ ਤਾਜਪੁਰੀਆ ਗੈਂਗ ਤੇ ਲੱਗਾ। ਦਿੱਲੀ ਪੁਲੀਸ ਦਾ ਸਪੈਸ਼ਲ ਸੈਲ ਇਸ ਗਰੋਹ ਦੇ ਕਾਰਕੁਨਾਂ ਦੀ ਭਾਲ ਕਰ ਰਿਹਾ ਸੀ।
ਬੀਤੀ ਦੇਰ ਰਾਤ ਸਪੈਸ਼ਲ ਸੈਲ ਨੂੰ ਸੂਚਨਾ ਮਿਲੀ ਸੀ। ਇਸ ਅਪਰਾਧੀ ਦੇ ਦਿੱਲੀ ਦੇ ਰੋਹਿਣੀ ਇਲਾਕੇ ਵਿੱਚ ਆਉਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸਪੈਸ਼ਲ ਸੈਲ ਨੇ ਜਾਲ ਵਿਛਾ ਕੇ ਇਸ ਅਪਰਾਧੀ ਨੂੰ ਘੇਰ ਲਿਆ। ਫਿਰ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਉਸ ਦੀ ਲੱਤ ਵਿਚ ਗੋਲੀ ਮਾਰ ਕੇ ਉਸ ਨੂੰ ਰੋਕਿਆ ਗਿਆ।
-
Mohali2 months ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
International2 months ago
ਕੈਨੇਡਾ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ
-
Mohali2 months ago
ਭਗਤ ਪੂਰਨ ਸਿੰਘ ਸੁਸਾਇਟੀ ਵੱਲੋਂ 28 ਸਤੰਬਰ ਨੂੰ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ
-
Mohali2 months ago
ਐਮ ਪੀ ਸੀ ਏ ਦਾ ਵਫਦ ਨਵ ਨਿਯੁਕਤ ਅਸਟੇਟ ਅਫਸਰਾਂ ਨੂੰ ਮਿਲਿਆ
-
International1 month ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Editorial2 months ago
ਮੁਹਾਲੀ ਸ਼ਹਿਰ ਅਤੇ ਜਿਲ੍ਹੇ ਨੂੰ ਮੁਕੰਮਲ ਤੌਰ ਤੇ ਤੰਬਾਕੂ ਦੇ ਧੂਏਂ ਤੋਂ ਮੁੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਏ ਪ੍ਰਸ਼ਾਸ਼ਨ
-
International1 month ago
ਡੈਨਮਾਰਕ ਵਿੱਚ ਇਜ਼ਰਾਈਲੀ ਦੂਤਾਵਾਸ ਨੇੜੇ ਦੋ ਧਮਾਕੇ, ਭਾਰੀ ਪੁਲੀਸ ਬਲ ਤਾਇਨਾਤ
-
Editorial2 months ago
ਲੋਕਾਂ ਨੂੰ ਇੰਟਰਨੈਟ ਤੇ ਘਟੀਆ ਅਤੇ ਨਕਲੀ ਸਾਮਾਨ ਵੇਚਣ ਵਾਲੇ ਠੱਗਾਂ ਖਿਲਾਫ ਸਖਤ ਕਾਰਵਾਈ ਕਰੇ ਸਰਕਾਰ