Connect with us

National

1984 ਸਿੱਖ ਕਤਲੇਆਮ ਮਾਮਲੇ ਵਿੱਚ ਜਗਦੀਸ਼ ਟਾਈਟਲਰ ਦੇ ਖ਼ਿਲਾਫ਼ ਦੋਸ਼ ਤੈਅ, ਕਤਲ ਦਾ ਚੱਲੇਗਾ ਮੁਕੱਦਮਾ

Published

on

 

 

ਨਵੀਂ ਦਿੱਲੀ, 30 ਅਗਸਤ (ਸ.ਬ.) 1984 ਦੇ ਸਿੱਖ ਕਤਲੇਆਮ ਮਾਮਲੇ ਵਿੱਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਤੇ ਦੋਸ਼ ਆਇਦ ਕਰ ਦਿੱਤੇ ਹਨ। ਅਦਾਲਤ ਨੇ ਕਾਂਗਰਸੀ ਆਗੂ ਖ਼ਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਹਨ। ਜਿਕਰਯੋਗ ਹੈ ਕਿ 19 ਜੁਲਾਈ ਨੂੰ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਇਸ ਮਾਮਲੇ ਵਿੱਚ ਫੈਸਲਾ ਰਾਖਵਾਂ ਰੱਖ ਲਿਆ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 13 ਸਤੰਬਰ ਨੂੰ ਹੋਵੇਗੀ।

ਸੀ ਬੀ ਆਈ ਨੇ 20 ਮਈ 2023 ਨੂੰ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਮਾਮਲੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਇਕ ਗਵਾਹ ਨੇ ਇਲਜ਼ਾਮ ਲਾਇਆ ਸੀ ਕਿ ਟਾਈਟਲਰ 1 ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਦੇ ਸਾਹਮਣੇ ਅੰਬੈਸਡਰ ਕਾਰ ਤੋਂ ਉਤਰਿਆ ਅਤੇ ਭੀੜ ਨੂੰ ਸਿੱਖਾਂ ਨੂੰ ਮਾਰਨ ਲਈ ਉਕਸਾਇਆ। ਸੀਬੀਆਈ ਨੇ ਆਪਣੀ ਚਾਰਜਸ਼ੀਟ ਵਿੱਚ ਕਿਹਾ ਸੀ ਕਿ ਸਿੱਖ ਦੰਗਿਆਂ ਦੌਰਾਨ ਪੁਲ ਬੰਗਸ਼ ਗੁਰਦੁਆਰੇ ਦੇ ਆਜ਼ਾਦ ਮਾਰਕੀਟ ਇਲਾਕੇ ਵਿੱਚ ਮੌਜੂਦ ਜਗਦੀਸ਼ ਟਾਈਟਲਰ ਨੇ ਭੀੜ ਨੂੰ ਭੜਕਾਇਆ ਸੀ, ਜਿਸ ਤੋਂ ਬਾਅਦ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਹਿੰਸਾ ਵਿੱਚ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਮਾਰੇ ਗਏ ਸਨ। ਸੀਬੀਆਈ ਨੇ ਟਾਈਟਲਰ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 147 (ਦੰਗੇ), 109 (ਉਕਸਾਉਣ) ਅਤੇ 302 (ਕਤਲ) ਦੇ ਤਹਿਤ ਮੁਲਜ਼ਮ ਠਹਿਰਾਇਆ ਸੀ।

ਸੀਬੀਆਈ ਨੂੰ ਘਟਨਾ ਦੇ 39 ਸਾਲ ਬਾਅਦ ਟਾਈਟਲਰ ਖ਼ਿਲਾਫ਼ ਨਵੇਂ ਸਬੂਤ ਮਿਲੇ ਹਨ। ਸੀਬੀਆਈ ਨੇ ਟਾਈਟਲਰ ਦੇ ਭਾਸ਼ਣ ਦੀ ਆਡੀਓ ਕਲਿੱਪ ਜਾਂਚ ਲਈ ਸੀ ਐਫ ਐਸ ਐਲ ਲੈਬ ਨੂੰ ਭੇਜੀ ਸੀ। ਸੀ ਐਫ ਐਸ ਐਲ ਲੈਬ ਵਿੱਚ ਟਾਈਟਲਰ ਦੀਆਂ ਆਡੀਓ ਕਲਿੱਪਾਂ ਦਾ ਮੇਲ ਕਰਾਇਆ ਗਿਆ ਸੀ। ਇਸ ਲਈ ਜਦੋਂ ਦੰਗਿਆਂ ਦੇ 39 ਸਾਲਾਂ ਬਾਅਦ ਟਾਈਟਲਰ ਦੀ ਆਵਾਜ਼ ਮੇਲ ਹੋਈ ਤਾਂ ਸਥਿਤੀ ਸਪੱਸ਼ਟ ਹੋ ਗਈ।

ਇਸ ਦੌਰਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ 40 ਸਾਲਾਂ ਦੀ ਲੜਾਈ ਦਾ ਵੱਡਾ ਸੰਘਰਸ਼ ਸੀ ਅਤੇ ਇਸ ਸੰਘਰਸ਼ ਦੌਰਾਨ ਕਈ ਲੋਕ ਆਏ ਅਤੇ ਕਈ ਲੋਕ ਇਸ ਜੀਵਨ ਨੂੰ ਛੱਡ ਗਏ। ਅਸੀਂ ਇਹ ਲੜਾਈ ਲਗਾਤਾਰ ਲੜ ਰਹੇ ਸੀ ਅਤੇ ਅੱਜ ਮਿਲੀ ਰਾਹਤ ਪੀੜਤ ਪਰਿਵਾਰ ਲਈ ਵੱਡੀ ਰਾਹਤ ਹੈ। ਆਉਣ ਵਾਲੇ ਸਮੇਂ ਵਿੱਚ ਇਹ ਤੈਅ ਹੈ ਕਿ ਜਗਦੀਸ਼ ਟਾਈਟਲਰ ਵੀ ਸੱਜਣ ਕੁਮਾਰ ਵਾਂਗ ਸਲਾਖਾਂ ਪਿੱਛੇ ਹੋਵੇਗਾ।

Continue Reading

National

ਪੰਜਾਬ ਭਵਨ ਵਿਖੇ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ ਲੱਗਣੀਆਂ ਆਰੰਭ

Published

on

By

 

 

ਨਵੀਂ ਦਿੱਲੀ, 14 ਨਵੰਬਰ (ਸ.ਬ.) ਭਾਸ਼ਾ ਵਿਭਾਗ ਵੱਲੋਂ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਏ ਜਾਣ ਦੇ ਫੈਸਲੇ ਤੋਂ ਬਾਅਦ ਪੰਜਾਬ ਭਵਨ ਦੇ ਏ-ਬਲਾਕ ਦੇ ਵਰਾਂਡਿਆਂ ਅਤੇ ਗੈਲਰੀਆਂ ਵਿੱਚ ਅੱਜ 10 ਤਸਵੀਰਾਂ ਲਗਾਈਆਂ ਗਈਆਂ ਹਨ।

ਪ੍ਰਵੇਸ਼ ਮੰਜ਼ਿਲ ਤੇ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ ਸਿੰਘ ਅਤੇ ਜਗਤ ਪ੍ਰਸਿਧ ਪੰਜਾਬੀ ਲੇਖਿਕਾ ਅੰਮ੍ਰਿਤਾ ਪ੍ਰੀਤਮ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ। ਪਹਿਲੀ ਮੰਜ਼ਿਲ ਤੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰੀ ਕਮਰੇ ਨੇੜੇ ਸ਼ਿਵ ਕੁਮਾਰ ਬਟਾਲਵੀ, ਪਾਸ਼ ਅਤੇ ਸੁਰਜੀਤ ਪਾਤਰ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਇਸੇ ਤਰ੍ਹਾਂ ਦੂਜੀ ਮੰਜ਼ਿਲ ਤੇ ਪੰਜਾਬੀ ਨਾਟਕ ਦੇ ਪਿਤਾਮਾ ਈਸ਼ਵਰ ਚੰਦਰ ਨੰਦਾ ਅਤੇ ਪੰਜਾਬੀ ਕਲਾ ਦੇ ਸ਼ਾਹਜਹਾਂ ਡਾ. ਮਹਿੰਦਰ ਸਿੰਘ ਰੰਧਾਵਾ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਤੀਸਰੀ ਮੰਜ਼ਿਲ ਤੇ ਪ੍ਰਗਤੀਵਾਦੀ ਸ਼ਾਇਰਾਂ ਬਾਵਾ ਬਲਵੰਤ, ਲਾਲ ਸਿੰਘ ਦਿਲ ਦੇ ਨਾਲ ਨਾਲ ਪੰਜਾਬੀ ਬੋਲੀ ਦੇ ਸ਼ੁਦਾਈ ਕਵੀ ਫਿਰੋਜ਼ਦੀਨ ਸ਼ਰਫ਼ ਸਾਹਿਬ ਦੀਆਂ ਤਸਵੀਰਾਂ ਲੱਗ ਗਈਆਂ ਹਨ।

ਭਾਸ਼ਾ ਞਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਕੁਲ 100 ਦੇ ਕਰੀਬ ਪੰਜਾਬੀ ਦੇ ਸਵਰਗੀ ਕਵੀਆਂ, ਲੇਖਕਾਂ, ਚਿੰਤਕਾਂ ਅਤੇ ਭਾਸ਼ਾ ਕਰਮੀਆਂ ਦੀਆਂ ਤਸਵੀਰਾਂ ਪੰਜਾਬ ਭਵਨ ਦੇ ਦੋਨਾਂ ਬਲਾਕਾਂ ਦੀਆਂ ਸਾਰੀਆਂ ਮੰਜਲਾਂ ਤੇ ਸਥਾਪਿਤ ਕੀਤੀਆਂ ਜਾਣਗੀਆਂ।

ਇਸ ਮੌਕੇ ਰੈਜੀਡੈਂਟ ਕਮਿਸ਼ਨਰ ਸ਼੍ਰੀਮਤੀ ਸ਼ਰੂਤੀ ਸਿੰਘ ਨੇ ਦੱਸਿਆ ਕਿ ਪੰਜਾਬ ਭਵਨ ਦੇ ਕਮਰਿਆਂ ਦੇ ਅੰਦਰ ਵੀ ਪੰਜਾਬ ਦੀ ਰੂਹ ਨੂੰ ਦਰਸਾਉਂਦੀਆਂ ਕਲਾ ਕਿਰਤਾਂ ਪ੍ਰਦਰਸ਼ਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਗਿਆ ਕਿ ਪੰਜਾਬ ਭਵਨ ਵਿਖੇ ਸਥਿਤ ਪੰਜਾਬੀ ਸਾਹਿਤ ਕੇਂਦਰ ਦੀ ਸਾਂਭ ਸੰਭਾਲ ਅਤੇ ਦਿੱਖ ਸੁਧਾਰਨ ਦਾ ਕਾਰਜ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਰੈਜੀਡੈਂਟ ਕਮਿਸ਼ਨਰ ਸ੍ਰੀਮਤੀ ਅਸਿਤਾ ਸ਼ਰਮਾ, ਭਾਸ਼ਾ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਸ਼੍ਰੀ ਅਲੋਕ ਚਾਵਲਾ ਅਤੇ ਸਥਾਨਕ ਦਫਤਰ ਦੀ ਇੰਚਾਰਜ ਕਰੁਣਾ ਵੀ ਮੌਜੂਦ ਸਨ।

Continue Reading

National

ਬੈਰਕ ਵਿੱਚ ਲਟਕਦੀ ਮਿਲੀ ਮਹਿਲਾ ਕਾਂਸਟੇਬਲ ਦੀ ਲਾਸ਼

Published

on

By

 

ਸਮਸਤੀਪੁਰ, 14 ਨਵੰਬਰ (ਸ.ਬ.) ਇੱਕ ਅਧਿਕਾਰੀ ਨੇ ਅੱਜ ਦੱਸਿਆ ਕਿ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਵਿੱਚ ਇੱਕ ਮਹਿਲਾ ਪੁਲੀਸ ਕਾਂਸਟੇਬਲ ਦੀ ਲਾਸ਼ ਉਸ ਦੀ ਬੈਰਕ ਦੇ ਬਾਥਰੂਮ ਵਿੱਚ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ ਵੈਸ਼ਾਲੀ ਜ਼ਿਲੇ ਦੀ ਰਹਿਣ ਵਾਲੀ ਚਾਂਦਨੀ ਕੁਮਾਰੀ ਵਜੋਂ ਹੋਈ ਹੈ। ਸਬ-ਡਿਵੀਜ਼ਨਲ ਪੁਲੀਸ ਅਧਿਕਾਰੀ ਸਮਸਤੀਪੁਰ ਸੰਜੇ ਕੁਮਾਰ ਪਾਂਡੇ ਨੇ ਦੱਸਿਆ ਕਿ ਚੰਦਨੀ ਕੁਮਾਰੀ ਮੁਸਰੀਗੜ੍ਹੀ ਥਾਣੇ ਦੀ ਦੂਜੀ ਮੰਜ਼ਿਲ ਤੇ ਬੈਰਕ ਵਿੱਚ ਰਹਿ ਰਹੀ ਸੀ, ਜਿਥੇ ਇਹ ਘਟਨਾ ਵਾਪਰੀ।

ਇੱਕ ਹੋਰ ਮਹਿਲਾ ਕਾਂਸਟੇਬਲ ਨੇ ਬਾਥਰੂਮ ਦਾ ਦਰਵਾਜ਼ਾ ਅੰਦਰੋਂ ਬੰਦ ਦੇਖਿਆ। ਦੂਜੇ ਕਾਂਸਟੇਬਲਾਂ ਦੀ ਮਦਦ ਨਾਲ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਚਾਂਦਨੀ ਬਾਥਰੂਮ ਦੇ ਅੰਦਰ ਲਟਕਦੀ ਮਿਲੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਸ ਦਾ ਮੋਬਾਈਲ ਫ਼ੋਨ ਅਤੇ ਉਸ ਦੀ ਬੈਰਕ ਵਿੱਚੋਂ ਬਰਾਮਦ ਹੋਈ ਇੱਕ ਡਾਇਰੀ ਜ਼ਬਤ ਕਰ ਲਈ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

Continue Reading

National

ਪੁਲੀਸ ਨਾਲ ਮੁਕਾਬਲੇ ਦੌਰਾਨ ਟਿੱਲੂ ਤਾਜਪੁਰੀਆ ਗੈਂਗ ਦਾ ਸ਼ੂਟਰ ਗ੍ਰਿਫਤਾਰ

Published

on

By

 

ਨਵੀਂ ਦਿੱਲੀ, 14 ਨਵੰਬਰ (ਸ.ਬ.) ਦਿੱਲੀ ਦੇ ਰੋਹਿਣੀ ਇਲਾਕੇ ਵਿੱਚ ਸਪੈਸ਼ਲ ਸੈਲ ਦੀ ਟੀਮ ਦਾ ਬਦਮਾਸ਼ਾਂ ਨਾਲ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਇੱਕ ਬਦਮਾਸ਼ ਨੂੰ ਕਾਬੂ ਕੀਤਾ ਗਿਆ। ਗ੍ਰਿਫਤਾਰ ਮੁੰਡਕਾ ਕਤਲ ਕਾਂਡ ਵਿੱਚ ਸ਼ਾਮਲ ਸੀ।

ਜ਼ਿਕਰਯੋਗ ਹੈ ਕਿ ਅਪਰਾਧੀ ਟਿੱਲੂ ਤਾਜਪੁਰੀਆ ਗੈਂਗ ਦਾ ਸ਼ੂਟਰ ਹੈ, ਜਿਸ ਦੀ ਲੱਤ ਵਿੱਚ ਗੋਲੀ ਲੱਗੀ ਹੈ। ਦਰਅਸਲ ਬੀਤੀ ਸ਼ਨੀਵਾਰ ਰਾਤ ਦਿੱਲੀ ਦੇ ਮੁੰਡਕਾ ਇਲਾਕੇ ਵਿੱਚ ਅਮਿਤ ਲਾਕੜਾ ਨਾਮ ਦੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਸ ਤੋਂ ਬਾਅਦ ਕਤਲ ਦਾ ਸ਼ੱਕ ਟਿੱਲੂ ਤਾਜਪੁਰੀਆ ਗੈਂਗ ਤੇ ਲੱਗਾ। ਦਿੱਲੀ ਪੁਲੀਸ ਦਾ ਸਪੈਸ਼ਲ ਸੈਲ ਇਸ ਗਰੋਹ ਦੇ ਕਾਰਕੁਨਾਂ ਦੀ ਭਾਲ ਕਰ ਰਿਹਾ ਸੀ।

ਬੀਤੀ ਦੇਰ ਰਾਤ ਸਪੈਸ਼ਲ ਸੈਲ ਨੂੰ ਸੂਚਨਾ ਮਿਲੀ ਸੀ। ਇਸ ਅਪਰਾਧੀ ਦੇ ਦਿੱਲੀ ਦੇ ਰੋਹਿਣੀ ਇਲਾਕੇ ਵਿੱਚ ਆਉਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸਪੈਸ਼ਲ ਸੈਲ ਨੇ ਜਾਲ ਵਿਛਾ ਕੇ ਇਸ ਅਪਰਾਧੀ ਨੂੰ ਘੇਰ ਲਿਆ। ਫਿਰ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਉਸ ਦੀ ਲੱਤ ਵਿਚ ਗੋਲੀ ਮਾਰ ਕੇ ਉਸ ਨੂੰ ਰੋਕਿਆ ਗਿਆ।

Continue Reading

Latest News

Trending