Connect with us

Chandigarh

ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ: ਡਾ. ਬਲਜੀਤ ਕੌਰ

Published

on

ਚੰਡੀਗੜ੍ਹ, 14 ਜੂਨ:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ। ਇਸ ਦੀ ਸ਼ੁਰੁਆਤ ਜੂਨ ਮਹੀਨੇ ਵਿੱਚ ਲਗਭਗ 25 ਕਰੋੜ ਰੁਪਏ ਦੇ ਵਿੱਤੀ ਲਾਭ ਔਰਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕਰਕੇ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਪਿਛਲੇ ਵਿੱਤੀ ਸਾਲ ਦੌਰਾਨ 96044 ਔਰਤ ਲਾਭਪਾਤਰੀਆਂ ਨੂੰ 42 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਰਕਮ ਵਿੱਚੋ ਦੂਜਾ ਬੱਚਾ ਬੇਟੀ ਦੇ ਜਨਮ ‘ਤੇ 42,592 ਔਰਤਾਂ ਨੂੰ ਲਗਭਗ 25.55 ਕਰੋੜ ਰੁਪਏ ਦੇ ਵਿੱਤੀ ਲਾਭ ਦਿੱਤੇ ਗਏ।

ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ 5000 ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ 6000 ਰੁਪਏ ਦਿੱਤੇ  ਜਾਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਵੇਗੀ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਉਨ੍ਹਾਂ ਦੀ  ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ। ਇਸ ਨਾਲ ਬੱਚੀਆਂ ਦੇ ਘਟ ਰਹੇ ਜਨਮ ਸਮੇ ਲਿੰਗ ਅਨੁਪਾਤ ਵਿਚ ਸੁਧਾਰ ਕਰਨ ਦੇ ਉਦੇਸ਼ ਨੂੰ ਬਲ ਮਿਲੇਗਾ ਅਤੇ ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਠੱਲ ਪਾਉਣ ਵਿਚ ਸਹਾਇਤਾ ਮਿਲੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ/ ਡਾਕਖਾਨੇ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ।
ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਅਤੇ ਇਨ੍ਹਾਂ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਇਸ ਤੋਂ ਇਲਾਵਾ ਲਾਭਪਾਤਰੀ ਘਰ ਬੈਠ ਕਿ ਵੀ ਆਨਲਾਈਨ ਪੋਰਟਲ (https://pmmvy.nic.in/) ਤੇ  ਆਪਣੇ ਆਪ  ਰਜਿਸਟਰਡ ਕਰਕੇ ਆਪਣੀ ਅਰਜੀ ਜਮਾ ਕਰਵਾ ਸਕਦੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

Continue Reading

Chandigarh

24 ਜਨਵਰੀ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ

Published

on

By

 

 

ਚੰਡੀਗੜ੍ਹ, 20 ਜਨਵਰੀ (ਸ.ਬ.) ਚੰਡੀਗੜ੍ਹ ਦੇ ਮੇਅਰ ਦੀ ਚੋਣ 24 ਜਨਵਰੀ ਨੂੰ ਨਹੀਂ ਹੋਵੇਗੀ। ਇਸ ਸੰਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਨੇ ਫ਼ੈਸਲਾ ਸੁਣਾਉਂਦਿਆਂ 24 ਜਨਵਰੀ ਵਾਲੀ ਨੋਟੀਫ਼ਿਕੇਸ਼ਨ ਰੱਦ ਕਰ ਦਿੱਤੀ ਹੈ।

ਅਦਾਲਤ ਨੇ ਕਿਹਾ ਹੈ ਕਿ 29 ਜਨਵਰੀ ਤੱਕ ਮੇਅਰ ਦਾ ਕਾਰਜਕਾਲ ਰਹੇਗਾ ਤੇ ਉਸ ਤੋਂ ਬਾਅਦ ਚੋਣਾਂ ਕਰਵਾਈਆਂ ਜਾਣਗੀਆਂ। ਹਾਈ ਕੋਰਟ ਨੇ ਪ੍ਰਸ਼ਾਸਨ ਨੂੰ ਚੋਣਾਂ ਸੰਬੰਧੀ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰਨ ਦਾ ਹੁਕਮ ਦਿੱਤਾ ਹੈ।

ਜਿਕਰਯੋਗ ਹੈ ਕਿ ਆਪ ਤੇ ਕਾਂਗਰਸ ਨੇ ਚੋਣ ਪ੍ਰਕਿਰਿਆ ਤੇ ਚੋਣਾਂ ਦੀ ਤਾਰੀਖ਼ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ, ਜਿਸ ਤੇ ਹਾਈ ਕੋਰਟ ਨੇ ਆਪਣਾ ਫ਼ੈਸਲਾ ਸੁਣਾਇਆ ਹੈ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਵੀ ਟਾਲ ਦਿੱਤੀ ਗਈ ਹੈ।

Continue Reading

Chandigarh

ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਲੋਕ ਨਿਰਮਾਣ ਮੰਤਰੀ ਨੇ ਉੱਚ ਪੱਧਰੀ ਮੀਟਿੰਗ ਸੱਦੀ

Published

on

By

 

ਚੰਡੀਗੜ੍ਹ, 20 ਜਨਵਰੀ (ਸ.ਬ.) ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਤੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਯੋਜਨਾ ਬਣਾਉਣ ਵਾਸਤੇ 21 ਜਨਵਰੀ ਨੂੰ ਚੰਡੀਗੜ੍ਹ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਸੱਦੀ ਗਈ ਹੈ।

ਇੱਥੇ ਜਾਰੀ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਸਾਰੇ ਮੁੱਖ ਇੰਜਨੀਅਰਾਂ ਅਤੇ ਸੁਪਰਡੈਂਟ ਇੰਜਨੀਅਰਾਂ ਨੂੰ ਮੀਟਿੰਗ ਵਿੱਚ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਦੇ ਏਜੰਡੇ ਵਿੱਚ ਮੁੱਖ ਜਨਤਕ ਬੁਨਿਆਦੀ ਢਾਂਚੇ, ਜਿਵੇਂ ਕਿ ਨਿਆਂਇਕ ਅਤੇ ਪ੍ਰਸ਼ਾਸਨਿਕ ਇਮਾਰਤਾਂ, ਸਕੂਲਾਂ, ਹਸਪਤਾਲਾਂ, ਮੈਡੀਕਲ ਕਾਲਜਾਂ, ਅਤੇ ਰਾਜ ਦੀਆਂ ਸੜਕਾਂ ਅਤੇ ਪੁਲ ਪ੍ਰੋਜੈਕਟਾਂ ਦੇ ਨਿਰਮਾਣ ਅਤੇ ਰੱਖ-ਰਖਾਅ ਬਾਰੇ ਵਿਸਤ੍ਰਿਤ ਚਰਚਾ ਸ਼ਾਮਲ ਹੈ।

ਉਹਨਾਂ ਕਿਹਾ ਕਿ ਇਹ ਮੀਟਿੰਗ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਪੇਸ਼ ਆ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਦਾ ਹੱਲ ਕੱਢਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦਾ ਟੀਚਾ ਸਾਰੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਇੰਨ੍ਹਾਂ ਦੀ ਉੱਚ-ਗੁਣਵੱਤਾ ਨੂੰ ਯਕੀਨੀ ਬਣਾਉਣਾ ਹੈ। ਮੰਤਰੀ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਸੂਬੇ ਦੀਆਂ ਜਨਤਕ ਸਹੂਲਤਾਂ ਨੂੰ ਹੋਰ ਵਿਕਸਤ ਕਰਨ ਦੇ ਉਦੇਸ਼ ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ।

Continue Reading

Chandigarh

ਸੱਪ ਦੇ ਡੰਗਣ ਤੇ ਪਸ਼ੂਆਂ ਦਾ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਹੋਵੇਗਾ ਮੁਫ਼ਤ ਇਲਾਜ : ਗੁਰਮੀਤ ਸਿੰਘ ਖੁੱਡੀਆਂ

Published

on

By

 

ਚੰਡੀਗੜ੍ਹ, 18 ਜਨਵਰੀ (ਸ.ਬ.) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਸਾਰੇ 22 ਪੌਲੀਕਲੀਨਿਕਾਂ ਅਤੇ 97 ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ।

ਉਹਨਾਂ ਕਿਹਾ ਕਿ ਇਸਦਾ ਉਦੇਸ਼ ਸੱਪ ਦੇ ਡੰਗ ਦਾ ਸ਼ਿਕਾਰ ਹੋਏ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਹਸਪਤਾਲ ਸੱਪ ਦੇ ਡੰਗਣ ਸਬੰਧੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਲੋੜੀਂਦੀ ਐਂਟੀ ਵੇਨਮ ਦਵਾਈਆਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਹਨ।

ਸੱਪ ਦੇ ਡੰਗਣ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪਾਲਤੂ ਜਾਨਵਰਾਂ ਦੇ ਮਾਲਕਾਂ ਅਤੇ ਪਸ਼ੂ ਪਾਲਕਾਂ ਨੂੰ ਇਸ ਸਹੂਲਤ ਅਤੇ ਸੱਪ ਦੇ ਡੰਗਣ ਦੇ ਲੱਛਣਾਂ ਬਾਰੇ ਜਾਗਰੂਕ ਕਰਨ ਅਤੇ ਲੋੜ ਪੈਣ ਤੇ ਤੁਰੰਤ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨ।

ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ਵਿੱਚ ਐਸ.ਓ.ਪੀ. ਪ੍ਰਦਰਸ਼ਿਤ ਕੀਤੀ ਜਾਣੀ ਚਾਹੀਦੀ ਹੈ। ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਸੱਪ ਦੇ ਡੰਗਣ ਦੇ ਮੁੱਢਲੇ ਲੱਛਣਾਂ ਵਿੱਚ ਸਾਹ ਲੈਣ ਵਿੱਚ ਦਿੱਕਤ, ਸਰੀਰ ਤੇ ਦੰਦਾਂ ਦੇ ਨਿਸ਼ਾਨ, ਸਰੀਰ ਵਿੱਚ ਦਰਦ, ਜਾਨਵਰ ਦਾ ਕੰਬਣਾ ਅਤੇ ਅਧਰੰਗ, ਪਿਸ਼ਾਬ ਵਿੱਚ ਖੂਨ ਆਦਿ ਸ਼ਾਮਲ ਹਨ।

Continue Reading

Latest News

Trending