Chandigarh
ਅੰਮ੍ਰਿਤਪਾਲ ਸਿੰਘ ਤੇ ਲਗਾਏ ਗਏ ਐਨ. ਐਸ. ਏ. ਦੀ ਮਿਆਦ ਵਿੱਚ 1 ਸਾਲ ਦਾ ਵਾਧਾ
ਚੰਡੀਗੜ੍ਹ, 19 ਜੂਨ (ਸ.ਬ.)ਖਡੂਰ ਸਾਹਿਬ ਤੋਂ ਚੁਣੇ ਗਏ ਸਾਂਸਦ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਲਗਾਇਆ ਗਿਆ ਐੱਨ. ਐੱਸ. ਏ. ਇਕ ਸਾਲ ਲਈ ਵਧਾ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਪ੍ਰਾਪਤ ਜਾਂਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ 9 ਸਾਥੀਆਂ ਤੇ ਲਗਾਏ ਗਏ ਐੱਨ. ਐੱਸ. ਏ. ਵਿਚ ਇਕ ਸਾਲ ਦਾ ਵਾਧਾ ਕੀਤਾ ਗਿਆ ਹੈ।
ਇੱਥੇ ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਵਲੋਂ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਸੀਟ ਤੇ ਆਜ਼ਾਦ ਉਮੀਦਵਾਰ ਤੇ ਚੌਣ ਲੜੀ ਗਈ ਸੀ ਅਤੇ ਉਹਨਾਂ ਦੀ ਭਾਰੀ ਵੋਟਾਂ ਦੇ ਫਰਕ ਨਾਲ ਜਿੱਤ ਹੋਈ ਸੀ। ਪਰਿਵਾਰ ਅਤੇ ਸਮਰਥਕਾਂ ਵਲੋਂ ਅੰਮ੍ਰਿਤਪਾਲ ਦੀ ਰਿਹਾਈ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਇਹ ਵੀ ਮੰਗ ਕੀਤੀ ਜਾ ਰਹੀ ਸੀ ਕਿ ਮੈਂਬਰ ਪਾਰਲੀਮੈਂਟ ਦੇ ਤੌਰ ਤੇ ਸਹੁੰ ਚੁੱਕਣ ਲਈ ਅੰਮ੍ਰਿਤਪਾਲ ਨੂੰ ਛੋਟ ਦਿੱਤੀ ਜਾਵੇ, ਪਰੰਤੂ ਹੁਣ ਅੰਮ੍ਰਿਤਪਾਲ ਸਿੰਘ ਦੇ ਨਾਲ-ਨਾਲ ਉਸ ਦੇ ਸਾਥੀਆਂ ਪਪਲਪ੍ਰੀਤ ਸਿੰਘ, ਪ੍ਰਧਾਨ ਮੰਤਰੀ ਬਾਜੇਕੇ, ਕਲਸੀ ਅਤੇ ਹੋਰਾਂ ਤੇ ਐੱਨ. ਐੱਸ. ਏ ਦੀ ਮਿਆਦ ਵਿਚ ਇਕ ਸਾਲ ਦਾ ਵਾਧਾ ਕਰ ਦਿੱਤਾ ਗਿਆ ਹੈ।
Chandigarh
ਕੌਮਾਂਤਰੀ ਸਿੱਖਿਆ ਸੰਸਥਾਵਾਂ ਦੀ ਭਾਈਵਾਲੀ ਨਾਲ ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਇਆ ਜਾਵੇਗਾ : ਹਰਜੋਤ ਸਿੰਘ ਬੈਂਸ
ਪੰਜਾਬ ਦੌਰੇ ਤੇ ਆਏ ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦੇ ਨਾਲ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ, 296 ਪ੍ਰਾਇਮਰੀ ਅਧਿਆਪਕਾਂ ਨੇ ਲਿਆ ਹਿੱਸਾ
ਚੰਡੀਗੜ੍ਹ, 21 ਜਨਵਰੀ (ਸ.ਬ.) ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਕੌਮਾਂਤਰੀ ਸਿੱਖਿਆ ਸੰਸਥਾਵਾਂ ਨਾਲ ਭਾਈਵਾਲੀ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਇੱਕ ਰੋਜ਼ਾ ਸਿਖਲਾਈ ਅਤੇ ਵਿਚਾਰ-ਵਟਾਂਦਰਾ ਪ੍ਰੋਗਰਾਮ ਕਰਵਾਇਆ ਗਿਆ।
ਉਹਨਾਂ ਦੱਸਿਆ ਕਿ ਮੈਗਸੀਪਾ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸੂਬੇ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 296 ਅਧਿਆਪਕਾਂ ਨੇ ਹਿੱਸਾ ਲਿਆ। ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਪ੍ਰਭਾਵਸ਼ਾਲੀ ਪ੍ਰਾਇਮਰੀ ਸਕੂਲ ਅਧਿਆਪਨ ਤਕਨੀਕਾਂ ਨਾਲ ਲੈਸ ਕਰਨਾ ਹੈ। ਸ. ਬੈਂਸ ਨੇ ਦੱਸਿਆ ਕਿ ਫਿਨਲੈਂਡ ਵਿਖੇ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਲਈ ਭੇਜੇ ਗਏ 72 ਅਧਿਆਪਕਾਂ ਦੇ ਪਹਿਲੇ ਬੈਚ ਦੀ ਸਫ਼ਲਤਾ ਉਪਰੰਤ ਪੰਜਾਬ ਸਰਕਾਰ ਵੱਲੋਂ ਅੱਜ 273 ਪ੍ਰਾਇਮਰੀ ਅਧਿਆਪਕਾਂ ਅਤੇ 23 ਡੀ. ਈ. ਓ. (ਐਲੀਮੈਂਟਰੀ) ਲਈ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ ਹੈ। ਇਸ ਮੌਕੇ ਕੌਮਾਂਤਰੀ ਮਾਹਿਰਾਂ ਦਾ ਸਮੂਹ, ਜਿਸ ਵਿੱਚ ਸ੍ਰੀ ਐਰੀ ਕਿਓਸਕੀ, ਮਿਸ ਮਿਰਜਾਮੀ ਈਨੋਲਾ ਅਤੇ ਮਿਸ ਸਾਰੀ ਇਸੋਕਯਟੋ-ਸਿੰਜੋਈ ਸ਼ਾਮਲ ਹਨ, ਦਾ ਸਵਾਗਤ ਕਰਦਿਆਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਇਸ ਸਿਖਲਾਈ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਾਸਤੇ ਟ੍ਰੇਨਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਚਰਚਿਲ ਕੁਮਾਰ, ਡਾਇਰੈਕਟਰ ਅਮਨਿੰਦਰ ਕੌਰ ਬਰਾੜ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Chandigarh
ਵਿਜੀਲੈਂਸ ਬਿਊਰੋ ਵੱਲੋਂ ਬਠਿੰਡਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਅਤੇ ਨਕਸ਼ਾ ਨਵੀਸ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ
ਚੰਡੀਗੜ੍ਹ, 21 ਜਨਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਪਿੰਡ ਬੁਰਜ ਮਹਿਮਾ, ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਇੰਸਪੈਕਟਰ ਪਲਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਬਠਿੰਡਾ ਵਿਖੇ ਉਸਾਰੀ ਜਾ ਰਹੀ ਨਵੀਂ ਕਲੋਨੀ ਦਾ ਨਕਸ਼ਾ ਪਾਸ ਕਰਨ ਲਈ ਉਕਤ ਪ੍ਰਾਈਵੇਟ ਨਕਸ਼ਾ ਨਵੀਸ ਜ਼ਰੀਏ ਪ੍ਰਤੀ ਫਾਈਲ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤ ਅਨੁਸਾਰ ਉਕਤ ਇੰਸਪੈਕਟਰ ਨੇ ਤਿੰਨ ਫਾਈਲਾਂ ਪਾਸ ਕਰਨ ਬਦਲੇ ਰਿਸ਼ਵਤ ਵਜੋਂ 80000 ਰੁਪਏ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਫਾਈਲਾਂ ਤੇ ਇਤਰਾਜ਼ ਲਗਾਉਣ ਦੀ ਧਮਕੀ ਦਿੱਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਯੂਨਿਟ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਉਪਰੰਤ ਮੁਲਜ਼ਮ ਬਿਲਡਿੰਗ ਇੰਸਪੈਕਟਰ ਨੂੰ ਵੀ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Chandigarh
ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਸਰਕਾਰ ਕਰ ਰਹੀ ਹੈ ਜਾਂਚ : ਸੌਂਦ
ਜਲ ਬੱਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀ ਖਬਰ ਨਿਰੋਲ ਅਫਵਾਹ
ਚੰਡੀਗੜ੍ਹ, 21 ਜਨਵਰੀ (ਸ.ਬ.) ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਅਜਿਹੀਆਂ ਖਬਰਾਂ ਆਈਆਂ ਹਨ ਕਿ ਹਰੀਕੇ ਵਿਖੇ ਖੜ੍ਹੀ ਜਲ ਬੱਸ ਨੂੰ ਪੰਜਾਬ ਸਰਕਾਰ ਰਣਜੀਤ ਸਾਗਰ ਝੀਲ ਵਿੱਚ ਚਲਾਉਣ ਲਈ ਯਤਨ ਕਰ ਰਹੀ ਹੈ ਪਰੰਤੂ ਇਹ ਖਬਰਾਂ ਬੇਬੁਨਿਆਦ ਤੇ ਗਲਤ ਹਨ ਅਤੇ ਅਫਵਾਹ ਤੋਂ ਇਲਾਵਾ ਹੋਰ ਕੁਝ ਨਹੀਂ ਹੈ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਜਲ ਬੱਸ ਉੱਤੇ ਕਰੀਬ 8.63 ਕਰੋੜ ਰੁਪਏ ਦੀ ਰਾਸ਼ੀ ਖਰਚ ਕਰਨ ਦਾ ਫੈਸੋਲਾ ਬਹੁਤ ਗਲਤ ਸੀ ਅਤੇ ਪੰਜਾਬ ਦੇ ਲੋਕਾਂ ਉੱਤੇ ਪਾਏ ਇਸ ਫਿਜੂਲ ਦੇ ਵਿੱਤੀ ਬੋਝ ਦੀ ਵੀ ਉਹ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ ਸੀ ਅਤੇ ਇਸਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹ ਬੱਸ ਚਲਾਉਣ ਲਈ ਬਿਲਕੁਲ ਵੀ ਫਿੱਟ ਨਹੀਂ ਹੈ ਅਤੇ ਇਸ ਨੂੰ ਚਲਾਉਣ ਨਾਲ ਵੱਡਾ ਹਾਦਸਾ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹਾ ਕੋਈ ਫੈਸਲਾ ਨਹੀਂ ਲਵੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੋਵੇ।
ਉਨ੍ਹਾਂ ਕਿਹਾ ਕਿ ਇਹ ਜਲ ਬੱਸ ਵੈਸੇ ਵੀ ਵੱਡੇ ਘਾਟੇ ਦਾ ਸੌਦਾ ਰਹੀ ਹੈ ਕਿਉਂ ਕਿ ਪਿਛਲੀਆਂ ਸਰਕਾਰਾਂ ਨੇ ਇਸ ਉੱਤੇ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਖਰਚ ਦਿੱਤੇ ਜਦਕਿ ਆਮਦਨੀ ਹਜ਼ਾਰਾਂ ਵਿੱਚ ਵੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹ ਜਲ ਬੱਸ ਪੂਰੀ ਤਰ੍ਹਾਂ ਅਣਫਿੱਟ ਹੈ ਅਤੇ ਇਸ ਨੂੰ ਆਗਾਮੀ ਸਮੇਂ ਵਿੱਚ ਬਿਲਕੁਲ ਵੀ ਨਹੀਂ ਚਲਾਇਆ ਜਾਵੇਗਾ। ਸੌਂਦ ਨੇ ਕਿਹਾ ਕਿ ਇਹ ‘ਸੁਪਰ ਫੇਲ੍ਹ’ ਜਲ ਬੱਸ ਪਿਛਲੀਆਂ ਸਰਕਾਰਾਂ ਦੇ ਗਲਤ ਫੈਸਲਿਆਂ ਦਾ ਨਤੀਜਾ ਹੈ ਜਿਸ ਕਾਰਣ ਲੋਕਾਂ ਦੇ ਪੈਸੇ ਦੀ ਬਰਬਾਦੀ ਹੋਈ ਹੈ। ਇਹ ਪੈਸਾ ਲੋਕ ਭਲਾਈ ਸਕੀਮਾਂ ਲਈ ਵਰਤਿਆ ਜਾ ਸਕਦਾ ਸੀ।
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਦੌਰਾਨ 1 ਗੈਂਗਸਟਰ ਢੇਰ, 2 ਜ਼ਖਮੀ
-
Chandigarh2 months ago
10 ਦਸੰਬਰ ਨੂੰ ਸਾਰੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੇ ਹੱਕ ਵਿਚ ਕੀਤੀਆਂ ਜਾਣਗੀਆਂ ਰੋਸ ਰੈਲੀਆਂ : ਬੰਤ ਬਰਾੜ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
-
Mohali2 months ago
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਅਤੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ
-
National2 months ago
ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ