Mohali
ਆਤਮਾ ਸਕੀਮ ਅਧੀਨ ਫਾਰਮ ਸਕੂਲ ਕੈਂਪ ਲਗਾਇਆ
ਐਸ ਏ ਐਸ ਨਗਰ, 19 ਜੂਨ (ਸ.ਬ.) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਐਸ ਏ ਐਸ ਨਗਰ ਵਲੋਂ ਬਲਾਕ ਖੇਤੀਬਾੜੀ ਅਫਸਰ ਖਰੜ ਡਾ. ਸ਼ੁਭਕਰਨ ਸਿੰਘ ਦੀ ਅਗਵਾਈ ਹੇਠ ਪਿੰਡ ਸਿੱਲ ਵਿਖੇ ਆਤਮਾ ਸਕੀਮ ਅਧੀਨ ਝੋਨੇ ਦੀ ਵੱਟਾਂ ਉਪਰ ਲਵਾਈ ਤੇ ਫਾਰਮ ਸਕੂਲ ਲਗਾਇਆ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਸ਼ੁਭਕਰਨ ਸਿੰਘ ਨੇ ਕਿਹਾ ਕਿ ਝੋਨੇ ਨੂੰ ਵੱਟਾਂ ਉਪਰ ਲਾਉਣ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਓਥੇ ਇਸ ਵਿਧੀ ਨਾਲ ਖਰਚ ਵੀ ਘੱਟ ਆਉਂਦਾ ਹੈ।
ਉਹਨਾਂ ਕਿਹਾ ਕਿ ਇਸ ਵਿਚ ਨਦੀਨਾਂ ਦੀ ਰੋਕਥਾਮ ਲਈ ਪੀ. ਏ. ਯੂ. ਵਲੋਂ ਸਿਫ਼ਾਰਿਸ਼ ਨਦੀਨਨਾਸ਼ਕ ਦੀ ਵਰਤੋਂ ਕੀਤੀ ਜਾਵੇ। ਉਹਨਾਂ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤੇ ਪੰਜਾਬ ਸਰਕਾਰ ਵਲੋਂ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਣ ਰਾਸ਼ੀ ਦਿੱਤੀ ਜਾਂਦੀ ਹੈ।
ਇਸ ਮੌਕੇ ਕਿਸਾਨ ਲਾਵਰਿੰਦਰ ਸਿੰਘ ਨੇ ਦੱਸਿਆ ਕਿ ਵੱਟਾਂ ਉਪਰ ਝੋਨਾ ਲਾਉਣਾ ਦੂਜੀ ਵਿਧੀ ਨਾਲੋਂ ਸੌਖਾ ਹੈ ਅਤੇ ਇਸ ਵਿੱਚ ਖਰਚ ਵੀ ਘੱਟ ਆਉਂਦਾ ਹੈ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ.ਜਸਵਿੰਦਰ ਸਿੰਘ, ਬਲਾਕ ਤਕਨੋਲਜੀ ਮੈਨਜਰ ਡਾ.ਜਗਦੀਪ ਸਿੰਘ, ਕਿਸਾਨ ਖੁਸ਼ਵਿੰਦਰ ਸਿੰਘ, ਅਵਤਾਰ ਸਿੰਘ ਆਦਿ ਕਿਸਾਨ ਹਾਜ਼ਿਰ ਸਨ।
Mohali
ਪਿੰਡ ਕੁੰਭੜੇ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਵਾਰਦਾਤ ਵਿੱਚ ਸ਼ਾਮਲ ਗੌਰਵ ਕਾਬੂ, 2 ਹੋਰ ਮੁਲਜਮਾਂ ਦੇ ਨੇੜੇ ਪਹੁੰਚੀ ਪੁਲੀਸ
ਐਸ.ਐਸ.ਪੀ ਅਤੇ ਵਿਧਾਇਕ ਨੇ ਮੌਕੇ ਤੇ ਪਹੁੰਚ ਕੇ ਧਰਨਾ ਖਤਮ ਕਰਨ ਦੀ ਕੀਤੀ ਅਪੀਲ
ਐਸ.ਏ.ਐਸ.ਨਗਰ, 15 ਨਵੰਬਰ (ਜਸਬੀਰ ਸਿੰਘ ਜੱਸੀ) ਪਿੰਡ ਕੁੰਭੜਾ ਵਿੱਚ ਹੋਏ ਕਤਲ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਵਾਰਦਾਤ ਵਿੱਚ ਸ਼ਾਮਲ ਗੌਰਵ ਨਾਂ ਦੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜਮਾਂ ਵਿੱਚੋਂ ਅਮਨ ਅਤੇ ਅਕਾਸ਼ ਦੇ ਟਿਕਾਣੇ ਦਾ ਪਤਾ ਲੱਗ ਗਿਆ ਹੈ ਅਤੇ ਉਹਨਾਂ ਨੂੰ ਕਾਬੂ ਕਰਨ ਲਈ ਪੁਲੀਸ ਪਾਰਟੀਆਂ ਰਵਾਨਾ ਹੋ ਗਈਆਂ ਹਨ। ਗੌਰਵ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦਿਆਂ ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਨੇ ਦਸਿਆ ਕਿ ਜਲਦ ਬਾਕੀ ਮੁਲਜਮ ਵੀ ਗ੍ਰਿਫਤਾਰ ਕਰ ਲਏ ਜਾਣਗੇ।
ਉਧਰ ਪਰਿਵਾਰ ਅਤੇ ਇਲਾਕਾ ਵਾਸੀਆਂ ਵਲੋਂ ਦਮਨਪ੍ਰੀਤ ਸਿੰਘ ਦੀ ਲਾਸ਼ ਰੱਖ ਕੇ ਲਗਾਇਆ ਗਿਆ ਧਰਨਾ ਅਜੇ ਵੀ ਜਾਰੀ ਹੈ। ਦੂਜੇ ਜਖਮੀ ਦਿਲਪ੍ਰੀਤ (16) ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਅਤੇ ਐਸ.ਐਸ.ਪੀ ਮੁਹਾਲੀ ਦੀਪਕ ਪਾਰਿਕ ਧਰਨੇ ਵਾਲੀ ਜਗਾ ਤੇ ਪਹੁੰਚੇ ਅਤੇ ਪਰਿਵਾਰ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਮੁਲਜਮਾਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਧਰਨਾ ਸਮਾਪਤ ਕਰਕੇ ਲਾਸ਼ ਦਾ ਸੰਸਕਾਰ ਕਰਨ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਜਤਾਉਂਦਿਆ ਕਿਹਾ ਕਿ ਪੁਲੀਸ ਦੀਆਂ ਕਈ ਟੀਮਾਂ ਬਣਾਈਆਂ ਗਈਆਂ ਹਨ, ਜੋ ਮੁਲਜਮਾਂ ਦੀ ਭਾਲ ਕਰ ਰਹੀਆਂ ਹਨ।
ਇਸ ਦੌਰਾਨ ਧਰਨਾ ਰਾਜਨੀਤਕ ਰੰਗਤ ਲੈਂਦਾ ਜਾ ਰਿਹਾ ਹੈ। ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਇਸ ਧਰਨੇ ਵਿੱਚ ਪਹੁੰਚ ਰਹੇ ਹਨ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਧਰਨੇ ਵਿੱਚ ਪਹੁੰਚੇ ਅਤੇ ਉਨ੍ਹਾਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਪੁਲੀਸ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਜਲਦ ਮੁਲਜਮਾਂ ਨੂੰ ਕਾਬੂ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ ਦੁਆਇਆ ਜਾਵੇ। ਉਹਨਾਂ ਜਿਲਾ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਮੁਆਵਜਾ ਦਿਤਾ ਜਾਵੇ ਅਤੇ ਜਖਮੀ ਨੌਜਵਾਨ ਦਾ ਇਲਾਜ ਸਰਕਾਰੀ ਖਰਚੇ ਤੇ ਕਰਵਾਇਆ ਜਾਵੇ।
ਇਸ ਧਰਨੇ ਵਿਚ ਅੱਜ ਸਮਾਜਸੇਵੀ ਲੱਖਾ ਸਿਧਾਣਾ ਵੀ ਪਹੁੰਚੇ ਅਤੇ ਉਨ੍ਹਾਂ ਪੀੜਤ ਪਰਿਵਾਰ ਨਾਲ ਦੁਖ ਸਾਂਝਾ ਕਰਦਿਆਂ ਕਿਹਾ ਕਿ ਪੁਲੀਸ ਨੂੰ ਜਲਦ ਮੁਲਜਮਾਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਲੀਡਰਸ਼ਿਪ ਪ੍ਰਵਾਸੀਆਂ ਦੀਆਂ ਵੋਟਾਂ ਲੈਣ ਲਈ ਪੰਜਾਬੀਆਂ ਨੂੰ ਭੁਲਦੀ ਨਜਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪਰਵਾਸੀਆਂ ਦੇ ਵਿਰੋਧੀ ਨਹੀਂ ਹਨ, ਪ੍ਰੰਤੂ ਪੰਜਾਬ ਵਿੱਚ ਪੰਜਾਬੀਆਂ ਨੂੰ ਹੀ ਨਜਰ ਅੰਦਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਸਿੱਖ ਸੰਸਥਾਵਾਂ, ਨਿੰਹਗ ਸਿੰਘ ਜਥੇਬੰਦੀਆਂ, ਕਿਸਾਨ ਜਥੇਬੰਦੀਆਂ ਅਤੇ ਪੰਜਾਬ ਨੂੰ ਪਿਆਰ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਇਸ ਧਰਨੇ ਵਿੱਚ ਪਹੁੰਚਣ ਅਤੇ ਪੰਜਾਬੀਆਂ ਦੇ ਹੱਕ ਵਿੱਚ ਖੜਨ ਦੀ ਅਪੀਲ ਕੀਤੀ।
ਇਸ ਮੌਕੇ ਧਰਨੇ ਵਿੱਚ ਬੈਠੇ ਭ੍ਰਿਸ਼ਟਾਚਾਰ ਅਤੇ ਅਤਿਆਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਸz. ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਦੋ ਦਿਨ ਬੀਤ ਜਾਣ ਦੇ ਬਾਵਜੂਦ ਪੁਲੀਸ ਪੀੜਿਤ ਪਰਿਵਾਰ ਨੂੰ ਇਨਸਾਫ ਨਹੀਂ ਦੇ ਪਾਈ ਹੈ। ਇਸ ਮੌਕੇ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਵਲੋਂ ਵਿਧਾਇਕ ਕੁਲਵੰਤ ਸਿੰਘ ਅਤੇ ਐਸ.ਐਸ.ਪੀ ਮੁਹਾਲੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਇਕ ਮੰਗ ਪੱਤਰ ਵੀ ਦਿੱਤਾ ਗਿਆ ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਕਤਲ ਦੇ ਦੋਸ਼ੀਆਂ ਨੁੰ ਤੁਰੰਤ ਕਾਬੂ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਸਰਕਾਰ ਵਲੋਂ ਵਿੱਤੀ ਸਹਾਇਤਾ ਦਿਤੀ ਜਾਵੇ। ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਕਿਉਂਕਿ ਪੀੜਤ ਪਰਿਵਾਰ ਗਰੀਬ ਹੈ ਅਤੇ ਦਿਹਾੜੀ ਕਰਦਾ ਹੈ।
ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਕਿਰਾਏ ਜਾਂ ਪੀ.ਜੀ ਵਿੱਚ ਰਹਿੰਦੇ ਪਰਵਾਸੀਆਂ ਦੀ ਨਾ ਤਾਂ ਵੋਟ ਬਣਨੀ ਚਾਹੀਦੀ ਹੈ ਅਤੇ ਨਾ ਹੀ ਅਧਾਰ ਕਾਰਡ ਉਪਰ ਐਡਰੈਸ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਅਤੇ ਜਿਨਾਂ ਪਰਵਾਸੀਆਂ ਦੇ ਵੋਟ ਅਤੇ ਅਧਾਰ ਕਾਰਡ ਬਣੇ ਹਨ, ਉਨਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਰੱਦ ਕੀਤਾ ਜਾਵੇ।
Mohali
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
ਵੱਖ ਵੱਖ ਗੁਰੂਦੁਆਰਿਆਂ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ
ਐਸ ਏ ਐਸ ਨਗਰ, 15 ਨਵੰਬਰ (ਸ.ਬ.) ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਐਸ ਏ ਐਸ ਨਗਰ ਅਤੇ ਇਸਦੇ ਨੇੜਲੇ ਇਲਾਕਿਆਂ ਵਿੱਚ ਪੂਰੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਖ ਵੱਖ ਗੁਰੂਦੁਆਰਾ ਸਾਹਿਬਾਨ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਆਯੋਜਿਤ ਕੀਤੇ ਗਏ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਗੁਰਧਾਮਾਂ ਨੂੰ ਫੁੱਲਾਂ ਅਤੇ ਬਿਜਲਈ ਲੜੀਆਂ ਦੇ ਨਾਲ ਨਾਲ ਹੋਰ ਸਜਾਵਟੀ ਸਮਾਨ ਨਾਲ ਬਹੁਤ ਸੋਹਣੇ ਢੰਗਾਂ ਨਾਲ ਸਜਾਇਆ ਗਿਆ ਹੈ। ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ, ਗੁਰਦੁਆਰਾ ਸ੍ਰੀ ਸਿੰਘ ਸ਼ਹੀਦਾਂ ਸੋਹਾਣਾ, ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼ 3, ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼ 2, ਗੁਰਦੁਆਰਾ ਬੀਬੀ ਭਾਨੀ ਜੀ ਫੇਜ਼ 7, ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4, ਗੁਰਦੁਆਰਾ ਸ੍ਰੀ ਸਾਹਿਬਵਾੜਾ ਫੇਜ਼ 5, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 70, ਗੁਰਦੁਆਰਾ ਸ੍ਰੀ ਰਾਮਗੜ੍ਹੀਆ ਫੇਜ਼ 3 ਬੀ 1, ਗੁਰਦੁਆਰਾ ਸ੍ਰੀ ਧੰਨਾ ਭਗਤ ਫੇਜ਼ 8, ਗੁਰਦੁਆਰਾ ਸ੍ਰੀ ਗੁਰੁ ਤੇਗ ਬਹਾਦੁਰ ਸਾਹਿਬ ਫੇਜ਼ 9, ਗੁਰਦੁਆਰਾ ਸ੍ਰੀ ਗੁਰੂ ਹਰਚਰਨਕਮਲ ਸਾਹਿਬ ਫੇਜ਼ 10, ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਫੇਜ਼ 10, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11, ਗੁਰਦੁਆਰਾ ਸ੍ਰੀ ਅਕਾਲ ਆਸ਼ਰਮ ਸੋਹਾਣਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 1, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ ਫੇਜ਼ 1 ਸਮੇਤ ਹੋਰਨਾਂ ਗੁਰਦੁਆਰਾ ਸਾਹਿਬਾਨ ਵਿੱਚ ਅੱਜ ਅੰਮ੍ਰਿਤ ਵੇਲੇ ਤੋਂ ਵੱਡੀ ਗਿਣਤੀ ਸ਼ਰਧਾਲੂ ਨਤਮਸਤਕ ਹੋਣ ਲਈ ਪੁਜਣੇ ਆਰੰਭ ਹੋ ਗਏ ਸਨ ਅਤੇ ਸਾਰਾ ਦਿਨ ਵੱਖ ਵੱਖ ਗੁਰਦੁਆਰਿਆਂ ਵਿੱਚ ਵੱਡੀ ਗਿਣਤੀ ਸੰਗਤ ਗੁਰਦੁਆਰਿਆਂ ਵਿੱਚ ਸਿਰ ਨਿਵਾਉਣ ਲਈ ਪੁੱਜਦੀ ਰਹੀ।
ਇਸ ਮੌਕੇ ਵੱਖ ਵੱਖ ਗੁਰਧਾਮਾਂ ਵਿੱਚ ਸਜਾਏ ਗਏ ਵਿਸ਼ੇਸ ਧਾਰਮਿਕ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਚਾਰ ਉਦਾਸੀਆਂ ਬਾਰੇ ਸੰਗਤਾਂ ਨੂੰ ਜਾਣਕਾਰੀ ਦਿਤੀ ਅਤੇ ਵੱਖ ਵੱਖ ਰਾਗੀ, ਢਾਡੀ ਜਥਿਆਂ, ਕਵੀਸ਼ਰਾਂ, ਕਥਾ ਵਾਚਕਾਂ, ਵਿਚਾਰਕਾਂ ਵਲੋਂ ਸੰਗਤਾਂ ਨੂੰ ਕੀਰਤਨ, ਵਾਰਾਂ, ਕਥਾ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਦੌਰਾਨ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 555ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਜਿੰਦਰ ਸਿੰਘ ਬਠਿੰਡਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ, ਭਾਈ ਅਜਮੇਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ, ਭਾਈ ਜਸਵੀਰ ਸਿੰਘ ਲੁਧਿਆਣੇ ਵਾਲੇ, ਭਾਈ ਨਰਿੰਦਰ ਸਿੰਘ ਬੁੱਢਾ ਦਲ ਵਾਲੇ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲੇ, ਭਾਈ ਲਖਵਿੰਦਰ ਸਿੰਘ ਅੰਮਿਤਸਰ ਵਾਲੇ, ਭਾਈ ਪ੍ਰਿਤਪਾਲ ਸਿੰਘ ਗੁ ਦੁੱਖ ਨਿਵਾਰਨ ਸਾਹਿਬ ਪਟਿਆਲੇ ਵਾਲੇ, ਭਾਈ ਸੁਰਿੰਦਰ ਸਿੰਘ ਦੇ ਜੱਥਿਆਂ ਤੋ ਇਲਾਗਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ ਗਿਆ।
ਇਸ ਮੌਕੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਗੁਰੁਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਡਾ: ਆਇਨਾ ਗਿੱਲ ਅਤੇ ਸਟੂਡੀਓ ਆਫ਼ ਸਮਾਈਲਜ਼ ਵੱਲੋਂ ਇੱਕ ਮੈਗਾ ਸਿਹਤ ਕੈਂਪ ਲਗਾਇਆ ਗਿਆ ਜਿਸ ਦੌਰਾਨ ਵੱਖ ਵੱਖ ਮਾਹਿਰ ਡਾਕਟਰਾਂ ਵਲੋਂ ਮਰੀਜਾਂ ਦੀ ਜਾਂਚ ਕੀਤੀ ਗਈ। ਆਯੋਜਕਾਂ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ 800 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ
Mohali
ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸੰਦੇਸ਼ ਤੇ ਅਮਲ ਕਰਨ ਦੀ ਲੋੜ : ਕੁਲਵੰਤ ਸਿੰਘ
ਮੁਹਾਲੀ ਵਿੱਚ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਏ ਹਲਕਾ ਵਿਧਾਇਕ ਕੁਲਵੰਤ ਸਿੰਘ
ਐਸ ਏ ਐਸ ਨਗਰ,15 ਨਵੰਬਰ (ਸ.ਬ.) ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਅੱਜ ਮੁਹਾਲੀ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਿਰਕਤ ਕਰਕੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਸਮੁੱਚੀ ਲੁਕਾਈ ਨੂੰ ਸੱਚਾਈ ਤੇ ਚੱਲਣ ਦਾ ਹੋਕਾ ਦਿੱਤਾ, ਉੱਥੇ ਆਪਣੇ ਹੱਥੀ ਕਿਰਤ ਕਰਨ ਦਾ ਉਪਦੇਸ਼ ਦਿੱਤਾ। ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਕਾਇਨਾਤ ਨਾਲ ਪਿਆਰ ਕਰਨ ਦੀ ਸਿੱਖਿਆ ਦਿੱਤੀ ਅਤੇ ਸਮੁੱਚੀ ਮਾਨਵਤਾ ਨੂੰ ਨਾਮ ਜਪੋ, ਵੰਡ ਕੇ ਛਕੋ ਦਾ ਹੋਕਾ ਦਿੱਤਾ।
ਇਸ ਦੌਰਾਨ ਉਹ ਫੇਜ਼-8 ਸਥਿਤ ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ, ਫੇਜ਼-6 ਵਿਖੇ ਸਥਿਤ ਗੁਰਦੁਆਰਾ ਸਾਹਿਬਾਨ, ਸੈਕਟਰ 71 ਵਿਖੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਪਿੰਡ ਜੁਝਾਰ ਨਗਰ ਵਿਖੇ ਗੁਰਦੁਆਰਾ ਸਾਹਿਬਾਨ ਦੇ ਵਿੱਚ ਨਤਮਸਤਕ ਹੋਏ। ਇਸ ਮੌਕੇ ਉੁਹਨਾਂ ਨਾਲ ਕੁਲਦੀਪ ਸਿੰਘ ਸਮਾਣਾ, ਆਰ. ਪੀ. ਸ਼ਰਮਾ, ਅਕਬਿੰਦਰ ਗੋਸਲ, ਡਾ. ਕੁਲਦੀਪ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਪਰਗਟ ਸਿੰਘ ਵੀ ਹਾਜ਼ਰ ਸਨ।
-
International2 months ago
ਕੈਨੇਡਾ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ
-
International1 month ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Mohali2 months ago
ਭਗਤ ਪੂਰਨ ਸਿੰਘ ਸੁਸਾਇਟੀ ਵੱਲੋਂ 28 ਸਤੰਬਰ ਨੂੰ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ
-
Editorial2 months ago
ਮੁਹਾਲੀ ਸ਼ਹਿਰ ਅਤੇ ਜਿਲ੍ਹੇ ਨੂੰ ਮੁਕੰਮਲ ਤੌਰ ਤੇ ਤੰਬਾਕੂ ਦੇ ਧੂਏਂ ਤੋਂ ਮੁੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਏ ਪ੍ਰਸ਼ਾਸ਼ਨ
-
International1 month ago
ਡੈਨਮਾਰਕ ਵਿੱਚ ਇਜ਼ਰਾਈਲੀ ਦੂਤਾਵਾਸ ਨੇੜੇ ਦੋ ਧਮਾਕੇ, ਭਾਰੀ ਪੁਲੀਸ ਬਲ ਤਾਇਨਾਤ
-
Editorial2 months ago
ਲੋਕਾਂ ਨੂੰ ਇੰਟਰਨੈਟ ਤੇ ਘਟੀਆ ਅਤੇ ਨਕਲੀ ਸਾਮਾਨ ਵੇਚਣ ਵਾਲੇ ਠੱਗਾਂ ਖਿਲਾਫ ਸਖਤ ਕਾਰਵਾਈ ਕਰੇ ਸਰਕਾਰ
-
Chandigarh2 months ago
ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀਆਂ ਨੂੰ 15 ਦਿਨਾਂ ਵਿੱਚ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕਮ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ