Chandigarh
ਚੰਡੀਗੜ੍ਹ ਵਿੱਚ ਨੀਟ ਘਪਲੇ ਨੂੰ ਲੈ ਕੇ ਆਪ ਦਾ ਪ੍ਰਦਰਸ਼ਨ, ਪੁਲੀਸ ਨੇ ਹਿਰਾਸਤ ਵਿੱਚ ਲਏ ਆਗੂ
ਚੰਡੀਗੜ੍ਹ, 19 ਜੂਨ (ਸ.ਬ.) ਨੀਟ ਪ੍ਰੀਖਿਆ ਘਪਲੇ ਮਾਮਲੇ ਵਿੱਚ ਅੱਜ ਇੱਥੇ ਆਮ ਆਦਮੀ ਪਾਰਟੀ ਵਲੋਂ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਸਹਿ ਇੰਚਾਰਜ ਡਾ. ਐਸ. ਐਸ. ਆਹਲੂਵਾਲੀਆ ਵਲੋਂ ਕੀਤੀ ਗਈ। ਇਸ ਦੌਰਾਨ ਮੇਅਰ ਕੁਲਦੀਪ ਕੁਮਾਰ, ਆਪ ਆਗੂ ਚੰਦਰਮੁਖੀ, ਪ੍ਰੇਮ ਗਰਗ ਸਮੇਤ ਆਮ ਆਦਮੀ ਪਾਰਟੀ ਦੇ ਕੌਂਸਲਰ ਵੀ ਮੌਜੂਦ ਰਹੇ।
ਪ੍ਰਦਰਸ਼ਨਕਾਰੀ ਪਾਰਟੀ ਆਗੂਆਂ ਵਲੋਂ ਪ੍ਰਦਰਸ਼ਨ ਦੌਰਾਨ ਨੀਟ ਪ੍ਰੀਖਿਆ ਘਪਲੇ ਵਿੱਚ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਗੱਲ ਕੀਤੀ ਗਈ। ਯੂ. ਟੀ. ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਣਾ ਚਾਹੁੰਦੇ ਸਨ, ਜਿਨ੍ਹਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਰਾਜਪਾਲ ਹਾਊਸ ਦੇ ਬਾਹਰ ਕਾਫ਼ੀ ਗਿਣਤੀ ਵਿੱਚ ਪੁਲੀਸ ਮੌਜੂਦ ਸੀ, ਜਿਨ੍ਹਾਂ ਨੇ ਪ੍ਰਦਰਸ਼ਨ ਕਰ ਰਹੇ ਸਹਿ ਇੰਚਾਰਜ ਸਣੇ ਕਾਰਕੁੰਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਰਾਜਪਾਲ ਨਾਲ ਨਹੀਂ ਮਿਲਣ ਦਿੱਤਾ ਗਿਆ।
Chandigarh
ਪੰਜਾਬ ਵਿੱਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਅਤੇ ਗੜ੍ਹੇਮਾਰੀ ਦੀ ਸੰਭਾਵਨਾ
ਕਈ ਥਾਵਾਂ ਤੇ ਤੂਫ਼ਾਨ ਦੇ ਵੀ ਆਸਾਰ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਚੰਡੀਗੜ੍ਹ, 21 ਜਨਵਰੀ (ਸ.ਬ.) ਪੰਜਾਬ ਵਿੱਚ ਜਿੱਥੇ ਠੰਡ ਦਾ ਜ਼ੋਰ ਲਗਾਤਾਰ ਵੱਧ ਰਿਹਾ ਹੈ ਉੱਥੇ ਮੌਸਮ ਵਿਭਾਗ ਮੁਤਾਬਕ ਅੱਜ ਤੋਂ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਸੂਬੇ ਵਿੱਚ 2 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵਲੋਂ 22 ਅਤੇ 23 ਜਨਵਰੀ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਨਾਲ ਗੜ੍ਹੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਵਾਵਾਂ ਦੀ ਦਿਸ਼ਾ ਬਦਲਣ ਕਾਰਨ ਮੌਸਮ ਬਦਲ ਰਿਹਾ ਹੈ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਤਬਦੀਲੀ ਦੇਖੀ ਗਈ ਹੈ। ਪੰਜਾਬ ਵਿੱਚ ਅਗਲੇ 24 ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ ਅਤੇ ਕਈ ਥਾਵਾਂ ਤੇ ਤੂਫ਼ਾਨ ਆਉਣ ਦੇ ਵੀ ਆਸਾਰ ਹਨ।
ਮੌਸਮ ਵਿਭਾਗ ਅਨੁਸਾਰ 22 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸ ਏ ਐਸ ਨਗਰ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਇਕ ਵਾਰ ਫਿਰ ਧੁੰਦ ਪੈਣ ਦੇ ਅਸਾਰ ਜਤਾਏ ਗਏ ਹਨ। ਪੱਛਮੀ ਪ੍ਰਭਾਵ ਦੇ ਚਲਦਿਆਂ ਬੁੱਧਵਾਰ ਤੋਂ ਬਾਅਦ 23-24 ਜਨਵਰੀ ਨੂੰ ਸੰਘਣੀ ਧੁੰਦ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਵਿਜ਼ਿਬਿਲਿਟੀ 50 ਤੋਂ 100 ਮੀਟਰ ਦੇ ਨੇੜੇ ਰਹਿ ਸਕਦੀ ਹੈ।
ਅੰਕੜਿਆਂ ਅਨੁਸਾਰ ਜਨਵਰੀ ਦੇ ਪਹਿਲੇ 20 ਦਿਨਾਂ ਵਿੱਚ 10.1 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਸੂਬੇ ਵਿੱਚ ਸਿਰਫ਼ 8.1 ਮਿਲੀਮੀਟਰ ਮੀਂਹ ਹੀ ਪਿਆ ਹੈ। ਜੇਕਰ 22 ਜਨਵਰੀ ਨੂੰ ਸੂਬੇ ਵਿੱਚ ਚੰਗੀ ਬਾਰਿਸ਼ ਹੁੰਦੀ ਹੈ, ਤਾਂ ਅੰਦਾਜ਼ਾ ਹੈ ਕਿ 17 ਪ੍ਰਤੀਸ਼ਤ ਬਾਰਿਸ਼ ਦੀ ਘਾਟ ਨੂੰ ਪੂਰਾ ਕੀਤਾ ਜਾ ਸਕਦਾ ਹੈ।
Chandigarh
ਕੌਮਾਂਤਰੀ ਸਿੱਖਿਆ ਸੰਸਥਾਵਾਂ ਦੀ ਭਾਈਵਾਲੀ ਨਾਲ ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਇਆ ਜਾਵੇਗਾ : ਹਰਜੋਤ ਸਿੰਘ ਬੈਂਸ
ਪੰਜਾਬ ਦੌਰੇ ਤੇ ਆਏ ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦੇ ਨਾਲ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ, 296 ਪ੍ਰਾਇਮਰੀ ਅਧਿਆਪਕਾਂ ਨੇ ਲਿਆ ਹਿੱਸਾ
ਚੰਡੀਗੜ੍ਹ, 21 ਜਨਵਰੀ (ਸ.ਬ.) ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਕੌਮਾਂਤਰੀ ਸਿੱਖਿਆ ਸੰਸਥਾਵਾਂ ਨਾਲ ਭਾਈਵਾਲੀ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਇੱਕ ਰੋਜ਼ਾ ਸਿਖਲਾਈ ਅਤੇ ਵਿਚਾਰ-ਵਟਾਂਦਰਾ ਪ੍ਰੋਗਰਾਮ ਕਰਵਾਇਆ ਗਿਆ।
ਉਹਨਾਂ ਦੱਸਿਆ ਕਿ ਮੈਗਸੀਪਾ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸੂਬੇ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 296 ਅਧਿਆਪਕਾਂ ਨੇ ਹਿੱਸਾ ਲਿਆ। ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਪ੍ਰਭਾਵਸ਼ਾਲੀ ਪ੍ਰਾਇਮਰੀ ਸਕੂਲ ਅਧਿਆਪਨ ਤਕਨੀਕਾਂ ਨਾਲ ਲੈਸ ਕਰਨਾ ਹੈ। ਸ. ਬੈਂਸ ਨੇ ਦੱਸਿਆ ਕਿ ਫਿਨਲੈਂਡ ਵਿਖੇ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਲਈ ਭੇਜੇ ਗਏ 72 ਅਧਿਆਪਕਾਂ ਦੇ ਪਹਿਲੇ ਬੈਚ ਦੀ ਸਫ਼ਲਤਾ ਉਪਰੰਤ ਪੰਜਾਬ ਸਰਕਾਰ ਵੱਲੋਂ ਅੱਜ 273 ਪ੍ਰਾਇਮਰੀ ਅਧਿਆਪਕਾਂ ਅਤੇ 23 ਡੀ. ਈ. ਓ. (ਐਲੀਮੈਂਟਰੀ) ਲਈ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ ਹੈ। ਇਸ ਮੌਕੇ ਕੌਮਾਂਤਰੀ ਮਾਹਿਰਾਂ ਦਾ ਸਮੂਹ, ਜਿਸ ਵਿੱਚ ਸ੍ਰੀ ਐਰੀ ਕਿਓਸਕੀ, ਮਿਸ ਮਿਰਜਾਮੀ ਈਨੋਲਾ ਅਤੇ ਮਿਸ ਸਾਰੀ ਇਸੋਕਯਟੋ-ਸਿੰਜੋਈ ਸ਼ਾਮਲ ਹਨ, ਦਾ ਸਵਾਗਤ ਕਰਦਿਆਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਇਸ ਸਿਖਲਾਈ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਾਸਤੇ ਟ੍ਰੇਨਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਚਰਚਿਲ ਕੁਮਾਰ, ਡਾਇਰੈਕਟਰ ਅਮਨਿੰਦਰ ਕੌਰ ਬਰਾੜ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Chandigarh
ਵਿਜੀਲੈਂਸ ਬਿਊਰੋ ਵੱਲੋਂ ਬਠਿੰਡਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਅਤੇ ਨਕਸ਼ਾ ਨਵੀਸ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ
ਚੰਡੀਗੜ੍ਹ, 21 ਜਨਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਪਿੰਡ ਬੁਰਜ ਮਹਿਮਾ, ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਇੰਸਪੈਕਟਰ ਪਲਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਬਠਿੰਡਾ ਵਿਖੇ ਉਸਾਰੀ ਜਾ ਰਹੀ ਨਵੀਂ ਕਲੋਨੀ ਦਾ ਨਕਸ਼ਾ ਪਾਸ ਕਰਨ ਲਈ ਉਕਤ ਪ੍ਰਾਈਵੇਟ ਨਕਸ਼ਾ ਨਵੀਸ ਜ਼ਰੀਏ ਪ੍ਰਤੀ ਫਾਈਲ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤ ਅਨੁਸਾਰ ਉਕਤ ਇੰਸਪੈਕਟਰ ਨੇ ਤਿੰਨ ਫਾਈਲਾਂ ਪਾਸ ਕਰਨ ਬਦਲੇ ਰਿਸ਼ਵਤ ਵਜੋਂ 80000 ਰੁਪਏ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਫਾਈਲਾਂ ਤੇ ਇਤਰਾਜ਼ ਲਗਾਉਣ ਦੀ ਧਮਕੀ ਦਿੱਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਯੂਨਿਟ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਉਪਰੰਤ ਮੁਲਜ਼ਮ ਬਿਲਡਿੰਗ ਇੰਸਪੈਕਟਰ ਨੂੰ ਵੀ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
Chandigarh2 months ago
10 ਦਸੰਬਰ ਨੂੰ ਸਾਰੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੇ ਹੱਕ ਵਿਚ ਕੀਤੀਆਂ ਜਾਣਗੀਆਂ ਰੋਸ ਰੈਲੀਆਂ : ਬੰਤ ਬਰਾੜ
-
National2 months ago
ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਦੌਰਾਨ 1 ਗੈਂਗਸਟਰ ਢੇਰ, 2 ਜ਼ਖਮੀ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
International1 month ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
-
Mohali2 months ago
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਅਤੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ