Mohali
ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ
ਐਸ ਏ ਐਸ ਨਗਰ, 19 ਜੂਨ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਚਰਨਜੀਤ ਸਿੰਘ ਸ੍ਰੀ ਚਮਕੌਰ ਸਾਹਿਬ ਵਾਲਿਆਂ ਦੇ ਇਨਟਰਨੈਸ਼ਨਲ ਢਾਡੀ ਜੱਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਵਲੋਂ ਦੇਸ਼ ਕੌਮ ਅਤੇ ਧਰਮ ਬਚਾਉਣ ਲਈ 90 ਸਾਲ ਦੀ ਉਮਰ ਵਿੱਚ ਗੁਰੂਦੁਆਰਾ ਸਿੰਘ ਸ਼ਹੀਦਾਂ ਦੇ ਅਸਥਾਨ ਤੇ ਹਜ਼ਾਰਾਂ ਸਿੰਘਾਂ ਸਮੇਤ ਸ਼ਹਾਦਤ ਦੇਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਗੁ ਸ੍ਰੀ ਨਾਢਾ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਤਰਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਦੱਸਿਆ ਕਿ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਵਲੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਬ੍ਰਿਟਿਸ਼ ਰਾਜ ਖਿਲਾਫ ਪਹਿਲੀ ਜੰਗ ਸੀ।
ਇਸ ਤੋਂ ਇਲਾਵਾ ਬੀਬੀ ਕਮਲਜੀਤ ਕੌਰ, ਭਾਈ ਦਲਜੀਤ ਸਿੰਘ ਭਾਈ ਜਸਵਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਕੁਲਦੀਪ ਸਿੰਘ, ਭਾਈ ਗੁਰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਅਕਾਲ ਕਵੀਸ਼ਰੀ ਜੱਥਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਸੁਖਵਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ।
ਇਸ ਮੌਕੇ ਪਿੰਡ ਅਤੇ ਇਲਾਕੇ ਦੇ ਕਈ ਪਤਵੰਤੇ ਸੱਜਣਾਂ ਅਤੇ ਉੱਘੇ ਸਿਆਸੀ ਆਗੂਆਂ ਵਲੋਂ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਹਾਜਰੀਆਂ ਲਗਵਾਈਆਂ ਗਈਆਂ। ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਮਾਹਿਰ ਡਾਕਟਰਾਂ ਵਲੋ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਦਵਾਈ ਪ੍ਰਬੰਧਕ ਕਮੇਟੀ ਵਲੋਂ ਦਿੱਤੀ ਗਈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਗੁ: ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 25 ਜੂਨ ਨੂੰ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਇਸ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਜੱਸ ਸੁਣਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Mohali
ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਸ਼ਹਿਰ ਦੇ ਵਸਨੀਕ : ਨਰਪਿੰਦਰ ਸਿੰਘ ਰੰਗੀ
ਐਸ ਏ ਐਸ ਨਗਰ, 13 ਜੂਨ (ਸ.ਬ.) ਵਾਰਡ ਨੰਬਰ 18 ਦੇ ਕੌਂਸਲਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਮੈਂਬਰ ਅਤੇ ਜ਼ਿਲ੍ਹਾ ਕਾਂਗਰਸ ਮੁਹਾਲੀ ਦੇ ਮੀਤ ਪ੍ਰਧਾਨ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਹੈ ਕਿ ਸ਼ਹਿਰ ਦੇ ਵਸਨੀਕ ਲਗਾਤਾਰ ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਇਸ ਮਸਲੇ ਪ੍ਰਤੀ ਬੇਪਰਵਾਹ ਬਣੇ ਹੋਏ ਹਨ।
ਮੁਹਾਲੀ ਸ਼ਹਿਰ ਵਿੱਚ ਬਿਜਲੀ ਸਪਲਾਈ ਦੀ ਵਿਗੜ ਰਹੀ ਸਥਿਤੀ ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਐਡਵੋਕੇਟ ਰੰਗੀ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਜਿੱਥੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੀ ਲੋੜ ਹੁੰਦੀ ਹੈ, ਉੱਥੇ ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਬਿਨਾਂ ਕਿਸੇ ਪੂਰਵ ਸੂਚਨਾ ਦੇ ਵਾਰ-ਵਾਰ ਬਿਜਲੀ ਬੰਦ ਕੀਤੀ ਜਾ ਰਹੀ ਹੈ। ਇਸ ਕਾਰਨ ਨਾ ਸਿਰਫ਼ ਘਰੇਲੂ ਖਪਤਕਾਰਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ, ਸਗੋਂ ਵਪਾਰਕ ਅਦਾਰੇ, ਛੋਟੇ ਕਾਰੋਬਾਰੀ ਅਤੇ ਵਿਦਿਆਰਥੀ ਵੀ ਪ੍ਰਭਾਵਿਤ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਬਿਜਲੀ ਦੇ ਕੱਟਾਂ ਕਾਰਨ ਪਾਣੀ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਕਈ ਇਲਾਕਿਆਂ ਵਿੱਚ ਮੋਟਰਾਂ ਅਤੇ ਟਿਊਬਵੈਲ ਬੰਦ ਹੋ ਜਾਣ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਰੋਜ਼ਾਨਾ ਵਰਤੋਂ ਲਈ ਪਾਣੀ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਸਮੱਸਿਆ ਨਾਲ ਲੋਕ ਪਹਿਲਾਂ ਹੀ ਜੂਝ ਰਹੇ ਹਨ ਅਤੇ ਉੱਤੋਂ ਪਾਣੀ ਦੀ ਸਪਲਾਈ ਵਿੱਚ ਵਿਘਨ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਦੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਹ ਹਨ ਕਿ ਲੋਕਾਂ ਨੂੰ ਨਾ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਪਾਣੀ ਦੀ ਸਹੀ ਸਪਲਾਈ। ਸਰਕਾਰ ਦਾ ਧਿਆਨ ਲੋਕਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਆਪਣੀ ਝੂਠੀ ਵਾਹ-ਵਾਹ ਕਰਵਾਉਣ ਵਿੱਚ ਜ਼ਿਆਦਾ ਲੱਗਿਆ ਹੋਇਆ ਹੈ।
Mohali
ਵੱਖ ਵੱਖ ਥਾਵਾਂ ਤੇ ਛਬੀਲਾਂ ਲਗਾਈਆਂ
ਐਸ ਏ ਐਸ ਨਗਰ, 13 ਜੂਨ (ਸ.ਬ.) ਸ਼ਹਿਰ ਵਿੱਚ ਕਈ ਥਾਵਾਂ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਏ ਗਏ।
ਇਸ ਦੌਰਾਨ ਪੰਜਾਬ ਯੂਥ ਕਲੱਬ ਮੁਹਾਲੀ ਵੱਲੋਂ ਫੇਜ਼ 1 ਵਿਖੇ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸz. ਮਲਕੀਤ ਸਿੰਘ ਨੇ ਦੱਸਿਆ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਇਸ ਛਬੀਲ ਅਤੇ ਲੰਗਰ ਦੌਰਾਨ ਸ਼ਵਿੰਦਰ ਸਿੰਘ ਕਰਨ, ਬਲਜਿੰਦਰ ਸਿੰਘ ਬੱਲੀ, ਹਰਪ੍ਰੀਤ ਸਿੰਘ ਬੈਂਸ, ਐਡਵੋਕੇਟ ਸੁਖਵੀਰ ਕੌਰ, ਮਨਜੀਤ ਸਿੰਘ ਅਤੇ ਹਰਬੰਸ ਨੇ ਸੇਵਾ ਨਿਭਾਈ।
ਇਸ ਦੌਰਾਨ ਮਦਨਪੁਰ ਚੌਕ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਵਾਰਡ ਨੰਬਰ 10 ਤੋਂ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਅਤੇ ਜੇ ਐਲ ਪੀ ਐਲ ਦੇ ਡਾਇਰੈਕਟਰ ਪਰਮਜੀਤ ਸਿੰਘ ਵੱਲੋਂ ਸੇਵਾ ਨਿਭਾਈ ਗਈ।
Mohali
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਇੰਚਾਰਜ ਨਿਯੁਕਤ ਕਰੇਗੀ ਪੰਜਾਬ ਮਹਿਲਾ ਕਾਂਗਰਸ : ਬਲਜੀਤ ਕੌਰ
ਐਸ ਏ ਐਸ ਨਗਰ, 13 ਜੂਨ (ਸ.ਬ.) ਮਹਿਲਾ ਕਾਂਗਰਸ ਵਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਕਾਂਗਰਸ ਇੰਚਾਰਜ ਨਿਯੁਕਤ ਕੀਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਨੇ ਦੱਸਿਆ ਕਿ ਇਹ ਨਿਯੁਕਤੀਆਂ ਕਾਂਗਰਸ ਪਾਰਟੀ ਹਾਈਕਮਾਂਡ ਅਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਅਲਕਾ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਦਾ ਆਧਾਰ ਮਹਿਲਾ ਕਾਂਗਰਸ ਲਈ ਕੀਤਾ ਗਿਆ ਕੰਮ, ਮੈਂਬਰਸ਼ਿਪ ਮੁਹਿੰਮ ਵਿੱਚ ਯੋਗਦਾਨ ਅਤੇ ਸੰਗਠਨ ਨੂੰ ਸਰਗਰਮ ਕਰਨ ਦੀ ਸਮਰੱਥਾ ਹੋਵੇਗੀ। ਇਸ ਪਹਿਲ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮਹਿਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਾ, ਬੂਥ ਪੱਧਰ ਤੱਕ ਸੰਗਠਨ ਨੂੰ ਵਿਸਥਾਰ ਦੇਣਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਾ ਹੈ।
ਉਹਨਾਂ ਕਿਹਾ ਕਿ ਮਹਿਲਾ ਕਾਂਗਰਸ ਦੀਆਂ ਸਮਰਪਿਤ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਪਾਰਟੀ ਨੂੰ ਜਨ-ਜਨ ਤੱਕ ਮਜ਼ਬੂਤੀ ਨਾਲ ਪਹੁੰਚਾਇਆ ਜਾ ਸਕੇ।
-
Chandigarh2 months agoਪੰਜਾਬ ਨੇ ਸਰਹੱਦੀ ਇਲਾਕਿਆਂ ਵਿੱਚ 585 ਸਥਾਨਾਂ ਤੇ 2291 ਤੋਂ ਵੱਧ ਸੀ ਸੀ ਟੀ ਵੀ ਕੈਮਰੇ ਲਗਾਏ
-
International2 months ago2 ਰੇਲ ਗੱਡੀਆਂ ਦੀ ਟੱਕਰ ਕਾਰਨ 14 ਯਾਤਰੀਆਂ ਦੀ ਮੌਤ, 38 ਜ਼ਖਮੀ
-
Mohali2 months agoਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110 ਦੀ ਚੋਣ ਦੌਰਾਨ ਰਾਜਵਿੰਦਰ ਸਿੰਘ ਸਰਾਓ ਨੂੰ ਸਰਬ-ਸੰਮਤੀ ਨਾਲ ਚੁਣਿਆ ਪ੍ਰਧਾਨ
-
Editorial2 months agoਕਿਸੇ ਵੀ ਸਿਆਸੀ ਪਾਰਟੀ ਲਈ ਸੌਖਾ ਨਹੀਂ ਹੈ ਪੰਜਾਬ ਨੂੰ ਜਿੱਤਣਾ
-
National4 weeks ago
ਮੰਦਰ ਐਲਾਨੇ ਜਾਣ ਤੋਂ ਬਾਅਦ ਭੋਜਸ਼ਾਲਾ ਵਿੱਚ ਸ਼ਰਧਾਲੂਆਂ ਦੀ ਭੀੜ ਵਧੀ, ਸਥਿਤੀ ਸ਼ਾਂਤੀਪੂਰਨ
-
Editorial2 months ago
ਦੇਸ਼ ਵਿਦੇਸ਼ ਵਿੱਚ ਲਗਾਤਾਰ ਨਸਲੀ ਵਿਤਕਰੇ ਦਾ ਸ਼ਿਕਾਰ ਹੋ ਰਹੇ ਹਨ ਸਿੱਖ
-
Mohali2 months agoਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
-
Editorial1 month agoਪ੍ਰਸਿੱਧ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਰਾਜਨੀਤੀ ਵਿੱਚ ਆਉਣ ਬਾਰੇ ਛਿੜੀ ਚਰਚਾ
