Connect with us

Punjab

ਵਾਤਾਵਰਨ ਵਿੱਚ ਸੰਤੁਲਨ ਪੈਦਾ ਕਰਨ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਲੋੜ

Published

on

ਘਨੌਰ, 19 ਜੂਨ (ਅਭਿਸ਼ੇਕ ਸੂਦ) ਸਮਾਜ ਸੇਵੀ ਆਗੂ ਪਵਨ ਕੁਮਾਰ ਸੂਦ ਕਪੂਰੀ ਦੀ ਅਗਵਾਈ ਹੇਠ ਬੂਟੇ ਲਗਾਏ ਗਏ। ਇਸ ਮੌਕੇ ਗੱਲ ਕਰਦਿਆਂ ਉਹਨਾਂ ਕਿਹਾ ਹੈ ਕਿ ਵਾਤਾਵਰਨ ਵਿੱਚ ਸੰਤੁਲਨ ਪੈਦਾ ਕਰਨ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਲੋੜ ਹੈ।

ਉਹਨਾਂ ਕਿਹਾ ਕਿ ਲੋਕ ਕੁਦਰਤ ਦੇ ਬਣਾਏ ਸੋਮਿਆਂ ਨਾਲ ਖਿਲਵਾੜ ਕਰਦੇ ਜਾ ਰਹੇ ਹਨ ਅਤੇ ਪਿਛਲੇ ਸਾਲਾਂ ਦੌਰਾਨ ਵੱਡੀ ਗਿਣਤੀ ਵਿੱਚ ਵੱਡੇ ਵੱਡੇ ਦਰੱਖਤਾਂ ਨੂੰ ਵੱਢਿਆ ਗਿਆ ਹੈ। ਉਹਨਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਹਨਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਸੁਥਰਾ ਪਾਣੀ, ਸ਼ੁੱਧ ਵਾਤਾਵਰਨ ਅਤੇ ਭਰਪੂਰ ਆਕਸੀਜਨ ਦੇ ਸਕੀਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੇਰ ਖਾਨ, ਕਪੂਰੀ, ਸ਼ਿਵਾ, ਸ਼ੇਰ ਖਾਨ, ਯੂਵਰਾਜ ਸੂਦ, ਰਜ਼ਾਕ ਖਾਨ, ਨਬੀ ਖਾਨ, ਸਾਬਿਰ ਅਲੀ, ਵਰਿੰਦਰ ਸੂਦ, ਸੁਖਵਿੰਦਰ ਸਿੰਘ, ਰਵੀ ਕੁਮਾਰ ਆਦਿ ਮੌਜੂਦ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Chandigarh

ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ

Published

on

By

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।

ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Latest News

Trending