Chandigarh
ਵਿਜੀਲੈਂਸ ਬਿਊਰੋ ਵੱਲੋਂ 18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਕਾਬੂ
ਚੰਡੀਗੜ੍ਹ, 19 ਜੂਨ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਮਰਾਲਾ ਵਿਖੇ ਤਾਇਨਾਤ ਰਹੇ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਪੁਲੀਸ ਮੁਲਾਜ਼ਮ ਵਿਰੁੱਧ ਇਹ ਮੁਕੱਦਮਾ ਸੈਕਟਰ 32-ਏ, ਚੰਡੀਗੜ੍ਹ ਰੋਡ, ਲੁਧਿਆਣਾ ਦੇ ਵਸਨੀਕ ਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਬਿਆਨ ਦਰਜ ਕਰਵਾਏ ਸਨ ਕਿ ਉਸਦੇ ਡਰਾਈਵਰ ਰਾਜਦੀਪ ਸਿੰਘ ਵਾਸੀ ਖਡੂਰ ਸਾਹਿਬ, ਜਿਲਾ ਤਰਨਤਾਰਨ, ਅਤੇ ਹੈਲਪਰ ਬਿਰਜੂ, ਵਾਸੀ ਸੰਜੇ ਗਾਂਧੀ ਕਲੋਨੀ, ਲੁਧਿਆਣਾ ਨੇੜੇ ਨੀਲੋਂ ਪੁਲ, ਸਮਰਾਲਾ ਵਿਖੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਸ ਦਿਨ ਥਾਣਾ ਸਮਰਾਲਾ ਤੋਂ ਏ. ਐਸ. ਆਈ. ਸਿਕੰਦਰ ਰਾਜ ਹੋਰ ਪੁਲੀਸ ਮੁਲਾਜ਼ਮਾਂ ਦੇ ਨਾਲ ਮੌਕੇ ਤੇ ਪਹੁੰਚਿਆ ਅਤੇ ਦੋਵੇਂ ਵਾਹਨਾਂ ਨੂੰ ਥਾਣੇ ਲੈ ਗਏ।
ਇਸ ਤੋਂ ਬਾਅਦ ਏ. ਐਸ. ਆਈ. ਸਿਕੰਦਰ ਰਾਜ ਨੇ ਸ਼ਿਕਾਇਤਕਰਤਾ ਤੋਂ ਉਸਦੇ ਡਰਾਈਵਰ ਨੂੰ ਜ਼ਮਾਨਤ ਦਿਵਾਉਣ, ਉਸਦੀ ਗੱਡੀ ਵਿੱਚ ਲੱਦਿਆ ਸਮਾਨ ਛੱਡਣ ਅਤੇ ਉਸਦੇ ਡਰਾਈਵਰ ਖਿਲਾਫ ਦਰਜ ਹੋਏ ਹਾਦਸੇ ਦੇ ਕੇਸ ਵਿੱਚੋਂ ਬਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਆਖਰਕਾਰ ਸੌਦਾ 18,000 ਰੁਪਏ ਵਿੱਚ ਹੋਇਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਪੁਲੀਸ ਮੁਲਾਜ਼ਮ ਵੱਲੋਂ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਅਤੇ ਦਰੁੱਸਤ ਪਾਏ ਗਏ ਹਨ। ਇਸ ਤੋਂ ਬਾਅਦ ਥਾਣਾ ਦੋਰਾਹਾ ਵਿਖੇ ਤਾਇਨਾਤ ਏ ਐਸ ਆਈ ਸਿਕੰਦਰ ਰਾਜ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਕਤ ਮੁਲਜ਼ਮ ਨੂੰ ਅੱਜ ਬਿਉਰੋ ਦੀ ਲੁਧਿਆਣਾ ਰੇਂਜ ਦੀ ਟੀਮ ਵੱਲੋਂ ਥਾਣਾ ਦੋਰਾਹਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Chandigarh
ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਸਰਕਾਰ ਕਰ ਰਹੀ ਹੈ ਜਾਂਚ : ਸੌਂਦ
ਜਲ ਬੱਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀ ਖਬਰ ਨਿਰੋਲ ਅਫਵਾਹ
ਚੰਡੀਗੜ੍ਹ, 21 ਜਨਵਰੀ (ਸ.ਬ.) ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਅਜਿਹੀਆਂ ਖਬਰਾਂ ਆਈਆਂ ਹਨ ਕਿ ਹਰੀਕੇ ਵਿਖੇ ਖੜ੍ਹੀ ਜਲ ਬੱਸ ਨੂੰ ਪੰਜਾਬ ਸਰਕਾਰ ਰਣਜੀਤ ਸਾਗਰ ਝੀਲ ਵਿੱਚ ਚਲਾਉਣ ਲਈ ਯਤਨ ਕਰ ਰਹੀ ਹੈ ਪਰੰਤੂ ਇਹ ਖਬਰਾਂ ਬੇਬੁਨਿਆਦ ਤੇ ਗਲਤ ਹਨ ਅਤੇ ਅਫਵਾਹ ਤੋਂ ਇਲਾਵਾ ਹੋਰ ਕੁਝ ਨਹੀਂ ਹੈ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਜਲ ਬੱਸ ਉੱਤੇ ਕਰੀਬ 8.63 ਕਰੋੜ ਰੁਪਏ ਦੀ ਰਾਸ਼ੀ ਖਰਚ ਕਰਨ ਦਾ ਫੈਸੋਲਾ ਬਹੁਤ ਗਲਤ ਸੀ ਅਤੇ ਪੰਜਾਬ ਦੇ ਲੋਕਾਂ ਉੱਤੇ ਪਾਏ ਇਸ ਫਿਜੂਲ ਦੇ ਵਿੱਤੀ ਬੋਝ ਦੀ ਵੀ ਉਹ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ ਸੀ ਅਤੇ ਇਸਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹ ਬੱਸ ਚਲਾਉਣ ਲਈ ਬਿਲਕੁਲ ਵੀ ਫਿੱਟ ਨਹੀਂ ਹੈ ਅਤੇ ਇਸ ਨੂੰ ਚਲਾਉਣ ਨਾਲ ਵੱਡਾ ਹਾਦਸਾ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹਾ ਕੋਈ ਫੈਸਲਾ ਨਹੀਂ ਲਵੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੋਵੇ।
ਉਨ੍ਹਾਂ ਕਿਹਾ ਕਿ ਇਹ ਜਲ ਬੱਸ ਵੈਸੇ ਵੀ ਵੱਡੇ ਘਾਟੇ ਦਾ ਸੌਦਾ ਰਹੀ ਹੈ ਕਿਉਂ ਕਿ ਪਿਛਲੀਆਂ ਸਰਕਾਰਾਂ ਨੇ ਇਸ ਉੱਤੇ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਖਰਚ ਦਿੱਤੇ ਜਦਕਿ ਆਮਦਨੀ ਹਜ਼ਾਰਾਂ ਵਿੱਚ ਵੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹ ਜਲ ਬੱਸ ਪੂਰੀ ਤਰ੍ਹਾਂ ਅਣਫਿੱਟ ਹੈ ਅਤੇ ਇਸ ਨੂੰ ਆਗਾਮੀ ਸਮੇਂ ਵਿੱਚ ਬਿਲਕੁਲ ਵੀ ਨਹੀਂ ਚਲਾਇਆ ਜਾਵੇਗਾ। ਸੌਂਦ ਨੇ ਕਿਹਾ ਕਿ ਇਹ ‘ਸੁਪਰ ਫੇਲ੍ਹ’ ਜਲ ਬੱਸ ਪਿਛਲੀਆਂ ਸਰਕਾਰਾਂ ਦੇ ਗਲਤ ਫੈਸਲਿਆਂ ਦਾ ਨਤੀਜਾ ਹੈ ਜਿਸ ਕਾਰਣ ਲੋਕਾਂ ਦੇ ਪੈਸੇ ਦੀ ਬਰਬਾਦੀ ਹੋਈ ਹੈ। ਇਹ ਪੈਸਾ ਲੋਕ ਭਲਾਈ ਸਕੀਮਾਂ ਲਈ ਵਰਤਿਆ ਜਾ ਸਕਦਾ ਸੀ।
Chandigarh
ਰਾਹੁਲ ਗਾਂਧੀ ਨੇ ਮੋਦੀ ਦੇ ਵਿਕਸਿਤ ਭਾਰਤ ਮਾਡਲ ਤੇ ਸਵਾਲ ਚੁੱਕੇ
ਚੰਡੀਗੜ੍ਹ, 21 ਜਨਵਰੀ (ਸ.ਬ.) ਕਾਂਗਰਸੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀ ਆਰਥਿਕ ਨੀਤੀਆਂ ਤੇ ਹਮਲਾ ਕੀਤਾ ਹੈ। ਆਪਣੇ ਐਕਸ ਖਾਤੇ ਤੇ ਇੱਕ ਪੋਸਟ ਵਿੱਚ ਉਨ੍ਹਾਂ ਨੇ ਦੇਸ਼ ਦੀ ਅਰਥਵਿਵਸਥਾ ਦੀਆਂ ਕਮੀਆਂ ਦਰਸਾਉਂਦੇ ਹੋਏ ਸਵਾਲ ਚੁੱਕਿਆ ਕੀ ਦੇਸ਼ ਦੇ ਮਿਹਨਤੀ ਨਾਗਰਿਕਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਯੋਗ ਹਿੱਸਾ ਮਿਲ ਰਿਹਾ ਹੈ?
ਰਾਹੁਲ ਗਾਂਧੀ ਨੇ ਸਰਕਾਰ ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦੇਸ਼ ਦੀਆਂ ਨੀਤੀਆਂ ਆਮ ਲੋਕਾਂ ਨੂੰ ਨੁਕਸਾਨ ਅਤੇ ਕਾਰਪੋਰੇਟਾਂ ਨੂੰ ਲਾਭ ਪਹੁੰਚਾ ਰਹੀਆਂ ਹਨ। ਉਨ੍ਹਾਂ ਨੇ ਕੁਝ ਅਹਿਮ ਬਿੰਦੂਆਂ ਤੇ ਸਰਕਾਰ ਨੂੰ ਘੇਰਿਆ।
ਰਾਹੁਲ ਗਾਂਧੀ ਨੇ ਕਿਹਾ ਕਿ ਮੈਨੂਫੈਕਚਰਿੰਗ ਖੇਤਰ ਦੀ ਅਰਥਵਿਵਸਥਾ ਵਿੱਚ ਹਿੱਸੇਦਾਰੀ 60 ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ਤੇ ਹੈ। ਇਸ ਕਾਰਨ ਰੁਜ਼ਗਾਰ ਦੇ ਮੌਕੇ ਤੇਜ਼ੀ ਨਾਲ ਘਟ ਰਹੇ ਹਨ ਅਤੇ ਨੌਜਵਾਨਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਇਸਦੇ ਨਾਲ ਹੀ ਕਿਸਾਨੀ ਖੇਤਰ ਵਿੱਚ ਬਦਹਾਲੀ ਬਾਰੇ ਮੁੱਦਾ ਉਠਾਉਂਦਿਆਂ ਉਨ੍ਹਾਂ ਕਿਸਾਨੀ ਨੀਤੀਆਂ ਨੂੰ ਫੇਲ੍ਹ ਕਿਹਾ ਕਿਸਾਨ ਅਤੇ ਖੇਤ ਮਜ਼ਦੂਰ ਮੁਸ਼ਕਿਲ ਨਾਲ ਆਪਣਾ ਗੁਜ਼ਾਰਾ ਕਰ ਰਹੇ ਹਨ।
ਉਨ੍ਹਾਂ ਦਾ ਦਾਅਵਾ ਸੀ ਕਿ ਪਿਛਲੇ ਪੰਜ ਸਾਲਾਂ ਵਿੱਚ ਮਜ਼ਦੂਰਾਂ ਦੀ ਹਕੀਕੀ ਆਮਦਨੀ ਜਾਂ ਤਾਂ ਸਥਿਰ ਰਹੀ ਹੈ ਜਾਂ ਘਟੀ ਹੈ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਜੀਐਸਟੀ ਅਤੇ ਆਮਦਨੀ ਟੈਕਸ ਨੇ ਮੱਧ ਵਰਗ ਅਤੇ ਗਰੀਬਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ, ਜਦਕਿ ਵੱਡੇ ਕਾਰਪੋਰੇਟ ਘਰਾਣਿਆਂ ਦੇ ਕਰਜ਼ੇ ਮਾਫ਼ ਕੀਤੇ ਜਾ ਰਹੇ ਹਨ। ਦੂਜੇ ਪਾਸੇ ਮਹਿੰਗਾਈ ਦੇ ਕਾਰਨ ਹੁਣ ਮੱਧ ਵਰਗ ਵੀ ਆਪਣੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਕਰਜ਼ਾ ਲੈਣ ਨੂੰ ਮਜਬੂਰ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਅਸਲ ਵਿਕਾਸ ਉਹੀ ਹੈ ਜਿਸ ਵਿੱਚ ਹਰ ਵਰਗ ਦੀ ਤਰੱਕੀ ਹੋਵੇ। ਉਨ੍ਹਾਂ ਨੇ ਨਿਰਪੱਖ ਵਪਾਰ ਮਾਹੌਲ, ਸਹੀ ਟੈਕਸ ਸਿਸਟਮ, ਅਤੇ ਮਜ਼ਦੂਰਾਂ ਦੀ ਆਮਦਨੀ ਵਿੱਚ ਵਾਧੇ ਦੀ ਲੋੜ ਤੇ ਜ਼ੋਰ ਦਿੱਤਾ।
Chandigarh
24 ਜਨਵਰੀ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ
ਚੰਡੀਗੜ੍ਹ, 20 ਜਨਵਰੀ (ਸ.ਬ.) ਚੰਡੀਗੜ੍ਹ ਦੇ ਮੇਅਰ ਦੀ ਚੋਣ 24 ਜਨਵਰੀ ਨੂੰ ਨਹੀਂ ਹੋਵੇਗੀ। ਇਸ ਸੰਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਨੇ ਫ਼ੈਸਲਾ ਸੁਣਾਉਂਦਿਆਂ 24 ਜਨਵਰੀ ਵਾਲੀ ਨੋਟੀਫ਼ਿਕੇਸ਼ਨ ਰੱਦ ਕਰ ਦਿੱਤੀ ਹੈ।
ਅਦਾਲਤ ਨੇ ਕਿਹਾ ਹੈ ਕਿ 29 ਜਨਵਰੀ ਤੱਕ ਮੇਅਰ ਦਾ ਕਾਰਜਕਾਲ ਰਹੇਗਾ ਤੇ ਉਸ ਤੋਂ ਬਾਅਦ ਚੋਣਾਂ ਕਰਵਾਈਆਂ ਜਾਣਗੀਆਂ। ਹਾਈ ਕੋਰਟ ਨੇ ਪ੍ਰਸ਼ਾਸਨ ਨੂੰ ਚੋਣਾਂ ਸੰਬੰਧੀ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰਨ ਦਾ ਹੁਕਮ ਦਿੱਤਾ ਹੈ।
ਜਿਕਰਯੋਗ ਹੈ ਕਿ ਆਪ ਤੇ ਕਾਂਗਰਸ ਨੇ ਚੋਣ ਪ੍ਰਕਿਰਿਆ ਤੇ ਚੋਣਾਂ ਦੀ ਤਾਰੀਖ਼ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ, ਜਿਸ ਤੇ ਹਾਈ ਕੋਰਟ ਨੇ ਆਪਣਾ ਫ਼ੈਸਲਾ ਸੁਣਾਇਆ ਹੈ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਵੀ ਟਾਲ ਦਿੱਤੀ ਗਈ ਹੈ।
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਦੌਰਾਨ 1 ਗੈਂਗਸਟਰ ਢੇਰ, 2 ਜ਼ਖਮੀ
-
Chandigarh2 months ago
10 ਦਸੰਬਰ ਨੂੰ ਸਾਰੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੇ ਹੱਕ ਵਿਚ ਕੀਤੀਆਂ ਜਾਣਗੀਆਂ ਰੋਸ ਰੈਲੀਆਂ : ਬੰਤ ਬਰਾੜ
-
Mohali2 months ago
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਅਤੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ
-
National2 months ago
ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ
-
National1 month ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ