Connect with us

National

ਹਰਿਆਣਾ ਦੀ ਕਾਂਗਰਸੀ ਆਗੂ ਕਿਰਨ ਚੌਧਰੀ ਆਪਣੀ ਧੀ ਨਾਲ ਭਾਜਪਾ ਵਿੱਚ ਸ਼ਾਮਲ

Published

on

ਹਰਿਆਣਾ, 19 ਜੂਨ (ਸ.ਬ.) ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਬੰਸੀਲਾਲ ਦੀ ਨੂੰਹ ਅਤੇ ਭਿਵਾਨੀ ਦੇ ਤੋਸ਼ਾਮ ਤੋਂ ਵਿਧਾਇਕ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਸਾਬਕਾ ਸੰਸਦ ਮੈਂਬਰ ਧੀ ਸ਼ਰੁਤੀ ਚੌਧਰੀ ਅੱਜ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਈਆਂ ਹਨ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅਤੇ ਮੁੱਖ ਮੰਤਰੀ ਨਾਇਬ ਸੈਣੀ ਨੇ ਉਨ੍ਹਾਂ ਨੂੰ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਦਿੱਤੀ ਹੈ। ਉਨ੍ਹਾਂ ਨੇ ਭਾਜਪਾ ਹੈਡਕੁਆਰਟਰ ਵਿਖੇ ਕੇਂਦਰੀ ਮੰਤਰੀ ਅਤੇ ਹਰਿਆਣਾ ਤੋਂ ਭਾਜਪਾ ਦੇ ਸੀਨੀਅਰ ਆਗੂ ਮਨੋਹਰ ਲਾਲ ਖੱਟਰ, ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਕਿਰਨ ਚੌਧਰੀ ਅਤੇ ਸ਼ਰੂਤੀ ਚੌਧਰੀ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਦੋਸ਼ ਲਾਇਆ ਸੀ ਕਿ ਪਾਰਟੀ ਦੀ ਸੂਬਾ ਇਕਾਈ ਨੂੰ ਪ੍ਰਾਈਵੇਟ ਜਾਇਦਾਦ ਵਾਂਗ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦਾ ਅਸਿੱਧਾ ਇਸ਼ਾਰਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਵੱਲ ਮੰਨਿਆ ਜਾਂਦਾ ਹੈ। ਕਿਰਨ ਚੌਧਰੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਬੰਸੀਲਾਲ ਦੀ ਨੂੰਹ ਹੈ ਅਤੇ ਭਿਵਾਨੀ ਜ਼ਿਲ੍ਹੇ ਦੀ ਤੋਸ਼ਾਮ ਵਿਧਾਨ ਸਭਾ ਤੋਂ ਵਿਧਾਇਕ ਹੈ।

Continue Reading

National

24 ਰਾਜ ਸਭਾ ਸੀਟਾਂ ਲਈ ਚੋਣਾਂ 18 ਜੂਨ ਨੂੰ

Published

on

By

ਨਵੀ ਦਿੱਲੀ, 22 ਮਈ (ਸ.ਬ.) ਚੋਣ ਕਮਿਸ਼ਨ ਨੇ 10 ਰਾਜਾਂ ਦੀਆਂ ਰਾਜ ਸਭਾ ਦੀਆਂ 24 ਖਾਲੀ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਸੀਟਾਂ ਲਈ ਵੋਟਿੰਗ 18 ਜੂਨ ਨੂੰ ਹੋਵੇਗੀ ਅਤੇ ਨਤੀਜੇ ਉਸੇ ਦਿਨ ਐਲਾਨੇ ਜਾਣਗੇ। ਇਸ ਦੌਰਾਨ ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਗੁਜਰਾਤ ਵਿੱਚ ਚਾਰ-ਚਾਰ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਤਿੰਨ- ਤਿੰਨ, ਝਾਰਖੰਡ, ਮਨੀਪੁਰ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਮਿਜ਼ੋਰਮ ਵਿੱਚ ਇੱਕ-ਇੱਕ ਸੀਟ ਤੇ ਚੋਣਾਂ ਹੋਣਗੀਆਂ।

ਚੋਣ ਕਮਿਸ਼ਨ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 10 ਰਾਜਾਂ ਵਿੱਚ (ਜਿੱਥੇ ਮੌਜੂਦਾ ਸੰਸਦ ਮੈਂਬਰ ਸੇਵਾਮੁਕਤ ਹੋ ਰਹੇ ਹਨ) ਰਾਜ ਸਭਾ ਸੀਟਾਂ ਲਈ ਚੋਣਾਂ 21 ਜੂਨ ਤੋਂ 19 ਜੁਲਾਈ ਤੱਕ ਵੱਖ-ਵੱਖ ਤਰੀਕਾਂ ਤੇ ਹੋਣਗੀਆਂ।

ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ, ਰਾਜ ਸਭਾ ਚੋਣਾਂ ਲਈ ਨੋਟੀਫਿਕੇਸ਼ਨ 1 ਜੂਨ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 8 ਜੂਨ ਹੈ। ਨਾਮਜ਼ਦਗੀ ਪੱਤਰਾਂ ਦੀ ਜਾਂਚ 9 ਜੂਨ ਨੂੰ ਹੋਵੇਗੀ, ਅਤੇ ਉਮੀਦਵਾਰਾਂ ਨੂੰ 11 ਜੂਨ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਇਜਾਜ਼ਤ ਹੋਵੇਗੀ। ਵੋਟਿੰਗ 18 ਜੂਨ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ ਸ਼ਾਮ 5 ਵਜੇ ਤੈਅ ਕੀਤੀ ਗਈ ਹੈ।

ਇਨ੍ਹਾਂ 24 ਸੀਟਾਂ ਤੇ ਕਈ ਪ੍ਰਮੁੱਖ ਨੇਤਾਵਾਂ ਦੇ ਕਾਰਜਕਾਲ ਖਤਮ ਹੋ ਰਹੇ ਹਨ। ਇਨ੍ਹਾਂ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਦਿਗਵਿਜੈ ਸਿੰਘ, ਸ਼ਕਤੀ ਸਿੰਘ ਗੋਹਿਲ, ਨਬਾਮ ਰੇਬੀਆ ਅਤੇ ਐਚਡੀ ਦੇਵਗੌੜਾ ਸ਼ਾਮਲ ਹਨ। ਇਸ ਤੋਂ ਇਲਾਵਾ, ਹੇਮੰਤ ਸੋਰੇਨ ਦੇ ਪਿਤਾ, ਸ਼ਿਬੂ ਸੋਰੇਨ, 4 ਅਗਸਤ, 2025 ਨੂੰ ਉਨ੍ਹਾਂ ਦੀ ਮੌਤ ਤੋਂ ਬਾਅਦ ਖਾਲੀ ਹਨ।

Continue Reading

National

ਸੁਪਰੀਮ ਕੋਰਟ ਵਲੋਂ ਆਵਾਰਾ ਕੁੱਤਿਆਂ ਨੂੰ ਜਨਤਕ ਥਾਵਾਂ ਤੋਂ ਹਟਾਉਣ ਦੇ ਹੁਕਮਾਂ ਵਿੱਚ ਬਦਲਾਅ ਕਰਨ ਤੋਂ ਇਨਕਾਰ

Published

on

By

ਨਵੀਂ ਦਿੱਲੀ, 19 ਮਈ (ਸ.ਬ.) ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਦੇ ਮੁੱਦੇ ਨਾਲ ਸੰਬੰਧਿਤ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਆਵਾਰਾ ਕੁੱਤਿਆਂ ਨੂੰ ਹਟਾਉਣ ਦੇ ਹੁਕਮ ਵਿਚ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਇਸ ਲਈ ਪੁਰਾਣਾ ਹੁਕਮ (2025 ਤੋਂ) ਹੀ ਲਾਗੂ ਰਹੇਗਾ। ਅਦਾਲਤ ਨੇ ਕਿਹਾ ਕਿ ਮਨੁੱਖੀ ਜਾਨਾਂ ਦੀ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਜੋ ਵੀ ਅਧਿਕਾਰੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ, ਉਸ ਤੇ ਮਾਣਹਾਨੀ ਦਾ ਦੋਸ਼ ਲਗਾਇਆ ਜਾਣਾ ਚਾਹੀਦਾ ਹੈ।

ਅਦਾਲਤ ਨੇ ਕਿਹਾ ਕਿ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਸ਼ਹਿਰ ਵਿਚ ਹੀ ਇਕ ਮਹੀਨੇ ਦੇ ਅੰਦਰ 1,084 ਕੁੱਤਿਆਂ ਦੇ ਕੱਟਣ ਦੀਆਂ ਰਿਪੋਰਟਾਂ ਆਈਆਂ। ਰਿਪੋਰਟਾਂ ਦਰਸਾਉਂਦੀਆਂ ਹਨ ਕਿ ਛੋਟੇ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਵਿਚ ਚਿਹਰੇ ਤੇ ਡੂੰਘੇ ਜ਼ਖ਼ਮ ਵੀ ਸ਼ਾਮਿਲ ਹਨ। ਤਾਮਿਲਨਾਡੂ ਵਿਚ ਸਾਲ ਦੇ ਪਹਿਲੇ ਚਾਰ ਮਹੀਨਿਆਂ ਵਿਚ ਹੀ ਲਗਭਗ 200,000 ਕੁੱਤਿਆਂ ਦੇ ਕੱਟਣ ਦੀਆਂ ਰਿਪੋਰਟਾਂ ਆਈਆਂ।

ਇਸ ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਐਨ.ਵੀ. ਅੰਜਾਰੀਆ ਦੀ ਬੈਂਚ ਵਲੋਂ ਕੀਤੀ ਗਈ ਸੀ। ਆਖਰੀ ਸੁਣਵਾਈ 29 ਜਨਵਰੀ ਨੂੰ ਹੋਈ ਸੀ, ਜਿਥੇ ਬੈਂਚ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਰਾਜਾਂ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਅਤੇ ਐਨੀਮਲ ਵੈਲਫੇਅਰ ਬੋਰਡ ਆਫ਼ ਇੰਡੀਆ ਵਲੋਂ ਦਲੀਲਾਂ ਪੇਸ਼ ਕੀਤੀਆਂ ਗਈਆਂ ਸਨ। ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਅਵਾਰਾ ਕੁੱਤੇ ਦੇ ਹਮਲੇ ਨਾਲ ਸੱਟ ਜਾਂ ਮੌਤ ਹੁੰਦੀ ਹੈ, ਤਾਂ ਜ਼ਿੰਮੇਵਾਰੀ ਨਗਰ ਨਿਗਮ ਦੇ ਨਾਲ-ਨਾਲ ਕੁੱਤਿਆਂ ਨੂੰ ਖੁਆਉਣ ਵਾਲਿਆਂ ਤੇ ਵੀ ਤੈਅ ਕੀਤੀ ਜਾ ਸਕਦੀ ਹੈ। ਅਦਾਲਤ ਨੇ ਕਿਹਾ ਕਿ ਸਾਡੀਆਂ ਟਿੱਪਣੀਆਂ ਨੂੰ ਮਜ਼ਾਕ ਵਜੋਂ ਲੈਣਾ ਗਲਤ ਹੋਵੇਗਾ। ਅਸੀਂ ਗੰਭੀਰ ਹਾਂ। ਅਦਾਲਤ ਜ਼ਿੰਮੇਵਾਰੀ ਤੈਅ ਕਰਨ ਤੋਂ ਨਹੀਂ ਝਿਜਕੇਗੀ, ਕਿਉਂਕਿ ਮੌਜੂਦਾ ਪ੍ਰਣਾਲੀ ਨੇ ਸਥਾਨਕ ਪ੍ਰਸ਼ਾਸਨ ਦੀ ਅਸਫ਼ਲਤਾ ਨੂੰ ਉਜਾਗਰ ਕਰ ਦਿੱਤਾ ਹੈ।

ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਹੈ ਕਿ ਆਵਾਰਾ ਕੁੱਤਿਆਂ ਦੇ ਪ੍ਰਬੰਧਨ ਨਾਲ ਸਬੰਧਤ ਮਾਮਲਿਆਂ ਦੀ ਨਿਗਰਾਨੀ ਹੁਣ ਦੇਸ਼ ਭਰ ਦੀਆਂ ਸਬੰਧਤ ਹਾਈ ਕੋਰਟਾਂ ਦੁਆਰਾ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਸਨਮਾਨ ਨਾਲ ਜਿਉਣ ਦੇ ਅਧਿਕਾਰ ਵਿੱਚ ਕੁੱਤਿਆਂ ਦੇ ਡਰ ਤੋਂ ਬਿਨਾਂ ਆਜ਼ਾਦ ਤੌਰ ਤੇ ਜਿਉਣ ਦਾ ਅਧਿਕਾਰ ਸ਼ਾਮਲ ਹੈ।

ਅਦਾਲਤ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਸਾਂਝੇ ਤੌਰ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਨਿਰਦੇਸ਼ ਦਿੱਤਾ। ਪਿਛਲੇ ਸਾਲ 7 ਨਵੰਬਰ ਨੂੰ, ਵਿਦਿਅਕ ਸੰਸਥਾਵਾਂ, ਹਸਪਤਾਲਾਂ ਅਤੇ ਰੇਲਵੇ ਸਟੇਸ਼ਨਾਂ ਵਰਗੇ ਸੰਸਥਾਗਤ ਖੇਤਰਾਂ ਵਿੱਚ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਵਿੱਚ ਚਿੰਤਾਜਨਕ ਵਾਧੇ ਦਾ ਨੋਟਿਸ ਲੈਂਦੇ ਹੋਏ, ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਸੀ ਕਿ ਅਵਾਰਾ ਕੁੱਤਿਆਂ ਦੀ ਨਸਬੰਦੀ ਤੋਂ ਬਾਅਦ ਤੁਰੰਤ ਨਿਰਧਾਰਤ ਆਸਰਾ ਸਥਾਨਾਂ ਵਿੱਚ ਭੇਜਿਆ ਜਾਵੇ।

Continue Reading

National

ਚਲਦੀ ਕਾਰ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜੀ ਗਰਭਵਤੀ ਪਤਨੀ, ਪਤੀ ਝੁਲਸਿਆ

Published

on

By

ਕੋਜ਼ੀਕੋਡ, 16 ਮਈ (ਸ.ਬ.) ਕੇਰਲ ਦੇ ਕੋਜ਼ੀਕੋਡ ਜ਼ਿਲ੍ਹੇ ਵਿੱਚ ਇੱਕ ਚਲਦੀ ਕਾਰ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਇੱਕ ਗਰਭਵਤੀ ਮਹਿਲਾ ਦੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਹਾਦਸਾ ਬੀਤੀ ਰਾਤ ਕਰੀਬ 9 ਵਜੇ ਪੇਰਾਮਬਰਾ ਦੇ ਨੇੜੇ ਚੇਰੂਵੰਨੂਰ ਵਿਖੇ ਵਾਪਰਿਆ। ਪੂਵਥੁਮਚਲ ਦਾ ਰਹਿਣ ਵਾਲਾ ਲਾਲੂ ਆਪਣੀ ਗਰਭਵਤੀ ਪਤਨੀ ਸੋਨਾ ਨਾਲ ਕਾਰ ਵਿੱਚ ਕਿਧਰੇ ਜਾ ਰਿਹਾ ਸੀ ਕਿ ਅਚਾਨਕ ਕਾਰ ਦੇ ਪਿਛਲੇ ਹਿੱਸੇ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ।

ਚਸ਼ਮਦੀਦਾਂ ਅਨੁਸਾਰ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਪਿਛਲੀ ਸੀਟ ਤੇ ਬੈਠੀ ਸੋਨਾ ਨੂੰ ਬਾਹਰ ਨਿਕਲਣ ਦਾ ਮੌਕਾ ਹੀ ਨਹੀਂ ਮਿਲਿਆ। ਕਾਰ ਚਲਾ ਰਿਹਾ ਲਾਲੂ ਕਿਸੇ ਤਰ੍ਹਾਂ ਬਾਹਰ ਨਿਕਲਣ ਵਿੱਚ ਸਫਲ ਰਿਹਾ ਅਤੇ ਉਸਨੇ ਆਪਣੀ ਪਤਨੀ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਅੱਗ ਦੀਆਂ ਭਿਆਨਕ ਲਪਟਾਂ ਕਾਰਨ ਉਹ ਅਸਫਲ ਰਿਹਾ। ਆਪਣੀ ਪਤਨੀ ਨੂੰ ਅੱਖਾਂ ਦੇ ਸਾਹਮਣੇ ਸੜਦਾ ਦੇਖ ਪਤੀ ਬੇਵੱਸ ਨਜ਼ਰ ਆਇਆ।

ਇਸ ਕੋਸ਼ਿਸ਼ ਵਿੱਚ ਲਾਲੂ ਵੀ ਬੁਰੀ ਤਰ੍ਹਾਂ ਝੁਲਸ ਗਿਆ ਹੈ ਅਤੇ ਉਸ ਨੂੰ ਇਲਾਜ ਲਈ ਕੋਜ਼ੀਕੋਡ ਮੈਡੀਕਲ ਕਾਲਜ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ ਅਤੇ ਅੱਗ ਤੇ ਕਾਬੂ ਪਾਇਆ, ਪਰ ਉਦੋਂ ਤੱਕ ਸੋਨਾ ਦੀ ਜਾਨ ਜਾ ਚੁੱਕੀ ਸੀ।

ਮੇੱਪਾਯੁਰ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਜਾਂ ਕਿਸੇ ਤਕਨੀਕੀ ਖ਼ਰਾਬੀ ਕਾਰਨ ਲੱਗੀ ਹੋ ਸਕਦੀ ਹੈ। ਪੁਲੀਸ ਹੁਣ ਹਸਪਤਾਲ ਵਿੱਚ ਜ਼ੇਰੇ ਇਲਾਜ ਲਾਲੂ ਅਤੇ ਹੋਰ ਚਸ਼ਮਦੀਦਾਂ ਦੇ ਬਿਆਨ ਦਰਜ ਕਰ ਰਹੀ ਹੈ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਮਹਿਲਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Continue Reading

Latest News

Trending