Connect with us

Chandigarh

ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Published

on

 

ਚੰਡੀਗੜ੍ਹ, 20 ਜੂਨ (ਸ.ਬ.) ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਤਿੰਨ ਲੈਬ ਟੈਕਨੀਸ਼ੀਅਨਾਂ ਅਤੇ ਦੋ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਨ੍ਹਾਂ ਦੋਵਾਂ ਕਲਰਕਾਂ ਨੂੰ ਤਰਸ ਦੇ ਆਧਾਰ ਤੇ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵਿੱਚ ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਬ੍ਰਿਜ ਭੂਸ਼ਣ ਗੋਇਲ ਤੇ ਸਤਿੰਦਰ ਕੌਰ, ਡਿਪਟੀ ਡਾਇਰੈਕਟਰ ਖੇਤੀਬਾੜੀ ਗੁਰਮੇਲ ਸਿੰਘ ਤੋਂ ਇਲਾਵਾ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Continue Reading

Chandigarh

ਸਿਨੇ ਮੀਡੀਆ ਪੰਜਾਬੀ ਅਵਾਰਡ 2025 ਸ਼ਾਨੋ ਸ਼ੋਕਤ ਨਾਲ ਸੰਪੰਨ

Published

on

By

 

ਚੰਡੀਗੜ੍ਹ, 25 ਮਾਰਚ (ਹਰਜਿੰਦਰ ਸਿੰਘ ਜਵੰਦਾ) ਪੰਜਾਬੀ ਫਿਲਮ ਇੰਡਸਟਰੀ ਦਾ ‘ਸਿੰਪਾ ਐਵਾਰਡ 2025’ (ਸਿਨੇ ਮੀਡੀਆ ਪੰਜਾਬੀ ਐਵਾਰਡ) ਸੀ ਜੀ ਸੀ ਝੰਜੇੜੀ ਕਾਲਜ ਮੁਹਾਲੀ ਵਿਖੇ ਆਯੋਜਿਤ ਕੀਤਾ ਗਿਆ। ਪੰਜਾਬੀ ਫਿਲਮਾਂ ਦੇ ਡਾਇਰੈਕਟਰ ਕੁਲਵੰਤ ਗਿੱਲ, ਐਨ ਐਸ ਲਹਿਲ ਅਤੇ ਤੇਜਿੰਦਰ ਕੌਰ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿੱਚ ਪੰਜਾਬੀ ਸਿਨੇਮਾ, ਸੰਗੀਤ ਅਤੇ ਫਿਲਮ ਮੀਡੀਆ ਨੂੰ ਸਮਰਪਿਤ ਵੱਖ ਵੱਖ ਸਖਸ਼ੀਅਤਾਂ ਨੂੰ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।

ਐਵਾਰਡ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬੀ ਫਿਲਮਾਂ ਦੇ ਅਦਾਕਾਰ ਯੋਗਰਾਜ ਸਿੰਘ, ਜੈ ਰੰਧਾਵਾ, ਨਾਮੀ ਨਿਰਮਾਤਾ ਆਸ਼ੂ ਮੁਨੀਸ਼ ਸਾਹਨੀ ਅਤੇ ਗਾਇਕ ਮੁਹੰਮਦ ਸਦੀਕ ਵਲੋਂ ਸਾਂਝੇ ਤੌਰ ਤੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਜੈ ਰੰਧਾਵਾ, ਗਾਇਕ ਪੰਮੀ ਬਾਈ, ਅਮਰ ਨੂਰੀ, ਅਮਰਦੀਪ ਸਿੰਘ ਗਿੱਲ, ਅਸ਼ੋਕ ਮਸਤੀ, ਹਰਦੀਪ ਗਿੱਲ, ਅਲਾਪ ਸਿਕੰਦਰ, ਏਕਮ ਚੰਨੋਲੀ, ਸਾਰੰਗ ਸਿਕੰਦਰ, ਹਰਦੀਪ ਸਿੰਘ (ਹਰਦੀਪ ਫਿਲਮਜ਼), ਗਾਇਕ ਜੈਲੀ, ਰਾਖੀ ਹੁੰਦਲ, ਰਾਜ ਜੁਨੇਜਾ, ਦੀਪ ਸਹਿਗਲ, ਮੁਹੰਮਦ ਸਾਦਿਕ, ਕਵੀ ਸਿੰਘ, ਸਤਿੰਦਰ ਧੜਾਕ, ਤਿਲਕ ਰਾਜ, ਬਿੱਲ ਸਿੰਘ, ਪੰਜ ਦਰਿਆ ਸੱਭਿਆਚਾਰਕ ਮੰਚ ਤੋਂ ਲੱਖਾ ਸਿੰਘ, ਸੀਜੀਸੀ ਕੌਲਜ ਤੋਂ ਇੰਦਰਪ੍ਰੀਤ ਸਿੰਘ, ਕੰਵਰਦੀਪ ਸਿੰਘ, ਮਿਊਜ਼ਿਕ ਡਾਇਰੈਕਟਰ ਕੁਲਜੀਤ, ਅੰਮ੍ਰਿਤਪਾਲ ਬਿੱਲਾ, ਹਰਜੀਤ ਵਾਲੀਆ, ਮਨੀ ਬੋਪਾਰਾਏ, ਸ਼ਵੇਤਾ ਗੋਰਸ਼, ਅਰਸ਼ ਗਿੱਲ, ਟਾਇਗਰ ਅਤੇ ਸਾਹਿਬ ਸਿੰਘ ਆਦਿ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।

ਇਸ ਮੌਕੇ ਅਦਾਕਾਰ ਜੈ ਰੰਧਾਵਾ, ਧੀਰਜ ਕੁਮਾਰ, ਜਿੰਮੀ ਸ਼ਰਮਾ, ਕਵੀ ਸਿੰਘ, ਦਰਸ਼ਨ ਔਲਖ, ਪ੍ਰੋਡਿਊਸਰ ਸੁਵਿਦਾ ਸ਼ਾਹਨੀ, ਨਿਰਦੇਸ਼ਕ ਸਿਮਰਜੀਤ ਹੁੰਦਲ, ਬਨਿੰਦਰ ਬੰਨੀ, ਕੁੱਲ ਸਿੱਧੂ, ਡੈਵੀ ਸਿੰਘ, ਹਾਰਭੀ ਸੰਘਾ, ਪਰਮਵੀਰ ਸਿੰਘ, ਕੁਲਜਿੰਦਰ ਸਿੰਘ ਸਿੱਧੂ, ਪਲਵਿੰਦਰ ਧਾਮੀ, ਬੋਬ ਖਹਿਰਾ, ਸਤਵੰਤ ਕੌਰ, ਜਸਵੀਰ ਗਿੱਲ, ਯੂ ਐਸ ਏ ਦੀ ਅਦਾਕਾਰਾ ਰੇਖਾ ਪ੍ਰਭਾਕਰ, ਐਕਸ਼ਨ ਡਾਇਰੈਕਟਰ ਪੰਮਾ ਢਿਲੋਂ, ਦੇਵਗਨ ਫੈਮਲੀ, ਅਦਾਕਾਰਾ ਕਿਰਨ ਸ਼ੇਰਗਿੱਲ, ਫਿਦਾ ਗਿੱਲ, ਮੁਹੰਦਮ ਨਾਜਿਮ, ਗੁਰਨਾਜ, ਕਹਾਣੀਕਾਰ ਜੱਸੀ ਲੋਖਾ, ਫਿਲਮ ਐਡੀਟਰ ਰੋਹਿਤ ਧੀਮਾਨ, ਡਾਇਲਾਗ ਰਾਈਟਰ ਤੇ ਗੀਤਕਾਰ ਗੁਰਪ੍ਰੀਤ ਰਟੋਲ, ਕਾਸਟਿੰਗ ਡਾਇਰੈਕਟਰ ਰੋਮਾ ਰੇਖੀ, ਸਿਨੇ ਸਾਜ ਪ੍ਰੋਡੰਕਸ਼ਨ ਤੋਂ ਅੰਗਦ ਸਚਦੇਵਾ, ਧਰਮਿੰਦਰ ਸੋਨੂ ਅਤੇ ਗਰੀਬ ਦਾਸ ਆਦਿ ਸਖਸ਼ੀਅਤਾਂ ਨੂੰ ਵੱਖ ਵੱਖ ਕੈਟਾਗਿਰੀ ਅਧੀਨ ‘ਸਿੰਪਾ ਐਵਾਰਡ 2025’ ਨਾਲ ਨਿਵਾਜਿਆ ਗਿਆ।

ਇਸ ਪ੍ਰੋਗਰਾਮ ਵਿੱਚ ਸੀ ਜੀ ਸੀ ਦੇ ਚੇਅਰਮੈਨ ਰਸ਼ਪਾਲ ਸਿੰਘ ਧਾਲੀਵਾਲ ਅਤੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਅਰਸ਼ ਧਾਲੀਵਾਲ ਵਿਸ਼ੇਸ਼ ਸਹਿਯੋਗ ਰਿਹਾ।

Continue Reading

Chandigarh

ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲੀਸ ਹਿਰਾਸਤ ਵਿੱਚੋਂ ਰਿਹਾਅ ਕੀਤਾ

Published

on

By

 

800 ਕਿਸਾਨ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਰਿਹਾਅ : ਆਈ ਜੀ ਸੁਖਚੈਨ ਸਿੰਘ ਗਿੱਲ

ਚੰਡੀਗੜ, 24 ਮਾਰਚ (ਸ.ਬ.) ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲੀਸ ਹਿਰਾਸਤ ਵਿੱਚੋਂ ਤੁਰੰਤ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਇੰਸਪੈਕਟਰ ਜਨਰਲ ਆਫ ਪੁਲੀਸ (ਆਈ ਜੀ ਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲਗਭਗ 800 ਕਿਸਾਨ ਪੁਲੀਸ ਹਿਰਾਸਤ ਵਿੱਚੋਂ ਰਿਹਾਅ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਔਰਤਾਂ, ਦਿਵਿਆਂਗ ਵਿਅਕਤੀਆਂ, ਰੋਗ ਗ੍ਰਸਤ ਕਿਸਾਨਾਂ ਅਤੇ 60 ਸਾਲ ਤੋਂ ਵਡੇਰੀ ਉਮਰ ਦੇ ਕਿਸਾਨਾਂ ਦੀ ਤੁਰੰਤ ਰਿਹਾਈ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਅਸੀਂ ਅਜਿਹੇ ਕਿਸਾਨਾਂ ਦੀ ਰਿਹਾਈ ਨੂੰ ਤਰਜੀਹ ਦੇ ਰਹੇ ਹਾਂ ਅਤੇ ਅੱਜ ਲਗਭਗ 450 ਕਿਸਾਨਾਂ ਨੂੰ ਰਿਹਾਅ ਕਿਤਾ ਜਾ ਰਿਹਾ ਹੈ।

ਕਿਸਾਨਾਂ ਦੀ ਉਨ੍ਹਾਂ ਦੇ ਸਮਾਨ ਸਬੰਧੀ ਸ਼ਿਕਾਇਤ ਦਾ ਨਿਪਟਾਰਾ ਕਰਦਿਆਂ ਆਈ ਜੀ ਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕਿਸੇ ਨੂੰ ਵੀ ਕਿਸਾਨਾਂ ਦੇ ਸਮਾਨ ਦੀ ਲੁੱਟ-ਕਸੁੱਟ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਕਿਸਾਨਾਂ ਦੀ ਉਨ੍ਹਾਂ ਦੇ ਮਾਲ-ਅਸਬਾਬ ਪ੍ਰਤੀ ਫਿਕਰੰਮਦੀ ਨੂੰ ਦੂਰ ਕਰਨ ਲਈ, ਪਟਿਆਲਾ ਜਿਲ੍ਹਾ ਪੁਲੀਸ ਨੇ ਐਸ.ਪੀ ਰੈਂਕ ਦੇ ਅਧਿਕਾਰੀ ਜਸਬੀਰ ਸਿੰਘ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਹੈ ਅਤੇ ਆਪਣੀ ਸੰਪਤੀ ਨਾਲ ਸਬੰਧਤ ਸਮੱਸਿਆਵਾਂ ਲਈ ਕਿਸਾਨ ਤੁਰੰਤ ਸਹਾਇਤਾ ਲਈ ਸਿੱਧੇ ਐਸਪੀ ਜਸਬੀਰ ਸਿੰਘ ਨਾਲ ਮੋਬਾਈਲ ਨੰਬਰ 90713-00002 ਤੇ ਸੰਪਰਕ ਕਰ ਸਕਦੇ ਹਨ।

 

Continue Reading

Chandigarh

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Published

on

By

 

 

ਚੰਡੀਗੜ੍ਹ, 24 ਮਾਰਚ (ਸ.ਬ.) 2006 ਬੈਚ ਦੇ ਆਈ. ਏ. ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ ਤੇ ਸੇਵਾ ਨਿਭਾਈ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਦਫ਼ਤਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਨੂੰ ਲਾਗੂ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਹੋਰ ਮੁੱਖ ਖੇਤਰਾਂ ਤੇ ਵਧੇਰੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਦੇ ਲਾਭ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ।

ਡਾ. ਰਵੀ ਭਗਤ ਨੇ 2008-2009 ਵਿੱਚ ਸਬ ਡਿਵੀਜ਼ਨਲ ਮੈਜਿਸਟ੍ਰੇਟ ਮਲੋਟ ਵਜੋਂ ਪ੍ਰਸ਼ਾਸਨਿਕ ਸੇਵਾਵਾਂ ਨਿਭਾਉਣ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਫਰੀਦਕੋਟ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ, ਸਕੱਤਰ ਮੰਡੀ ਬੋਰਡ, ਸੀ.ਈ.ਓ. ਈ-ਗਵਰਨੈਂਸ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਜੋਂ ਸੇਵਾਵਾਂ ਨਿਭਾਈਆਂ। ਡਾ. ਰਵੀ ਭਗਤ ਸਾਲ 2021 ਤੋਂ ਹੁਣ ਤੱਕ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਅਧਿਕਾਰੀ ਨੂੰ ਸਿਹਤ, ਸਿੱਖਿਆ, ਸਮਾਜਿਕ ਸੁਰੱਖਿਆ ਅਤੇ ਗਵਰਨੈਂਸ ਦੇ ਖੇਤਰਾਂ ਵਿੱਚ ਕਈ ਨਵੀਨਤਮ ਅਤੇ ਨਿਵੇਕਲੀਆਂ ਕਾਢਾਂ ਲਾਗੂ ਕਰਨ ਦਾ ਸਿਹਰਾ ਜਾਂਦਾ ਹੈ।

 

Continue Reading

Latest News

Trending