Connect with us

Chandigarh

ਨੀਟ ਪ੍ਰੀਖਿਆ ਦੇ ਮਾਮਲੇ ਤੇ ਐਨਟੀਏ ਦੀ ਚੁੱਪ ਬਰਦਾਸ਼ਤ ਨਹੀਂ : ਆਮ ਆਦਮੀ ਪਾਰਟੀ

Published

on

 

ਦੇਸ਼ ਦੇ 24 ਲੱਖ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ

ਚੰਡੀਗੜ੍ਹ, 20 ਜੂਨ (ਸ.ਬ.) ਆਮ ਆਦਮੀ ਪਾਰਟੀ ਪੰਜਾਬ ਨੇ ਬੀਤੀ 5 ਮਈ ਨੂੰ ਐਨ ਟੀ ਏ ਨੀਟ ਪ੍ਰੀਖਿਆ ਦੇਣ ਵਾਲੇ 24 ਲੱਖ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰੇ ਵਿੱਚ ਦੱਸਦਿਆਂ ਕਿਹਾ ਹੈ ਕਿ ਇਸ ਮਾਮਲੇ ਵਿੱਚ ਐਨਟੀਏ ਦੀ ਚੁੱਪ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਐਨ ਟੀ ਏ ਨੂੰ ਸੱਚਾਈ ਦੱਸਣੀ ਚਾਹੀਦੀ ਹੈ। ਪਾਰਟੀ ਨੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਦੀ ਜਾਂਚ ਲਈ ਐਸ ਆਈ ਟੀ ਬਣਾਉਣ ਦੀ ਅਪੀਲ ਕਰਦਿਆਂ ਇਸ ਵਿੱਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪਾਰਟੀ ਦਫ਼ਤਰ ਵਿਖੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਆਪ ਦੇ ਬੁਲਾਰੇ ਬਿਕਰਮ ਜੀਤ ਪਾਸੀ ਨੇ ਕਿਹਾ ਕਿ ਇਹ 24 ਲੱਖ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ, ਇਸ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ ਅਤੇ ਇਸ ਮਾਮਲੇ ਵਿੱਚ ਕਿਸੇ ਦੀ ਚੁੱਪ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਨੀਟ ਪ੍ਰੀਖਿਆ 5 ਮਈ ਨੂੰ ਆਯੋਜਿਤ ਕੀਤੀ ਗਈ ਸੀ ਅਤੇ ਇਸ ਦਾ ਨਤੀਜਾ 14 ਜੂਨ ਨੂੰ ਆਉਣਾ ਸੀ, ਪਰ ਐਨ ਟੀ ਏ ਨੇ ਆਮ ਚੋਣਾਂ ਦੇ ਨਤੀਜਿਆਂ ਦੀ ਹਫੜਾਦਫੜੀ ਦੇ ਵਿਚਕਾਰ 4 ਜੂਨ ਨੂੰ ਹੀ ਇਹ ਨਤੀਜਾ ਐਲਾਨ ਦਿੱਤਾ।

ਉਹਨਾਂ ਕਿਹਾ ਕਿ ਨਤੀਜਿਆਂ ਵਿੱਚ ਕਈ ਗੜਬੜੀਆਂ ਸਨ ਜਿਹਨਾਂ ਵਿੱਚ 67 ਵਿਦਿਆਰਥੀਆਂ ਨੂੰ 100 ਫੀਸਦੀ ਅੰਕਾਂ ਨਾਲ ਟਾਪਰ ਐਲਾਨਿਆ ਗਿਆ ਸੀ ਅਤੇ ਹੋਰ ਵੀ ਕਈ ਗਲਤੀਆਂ ਸਨ ਜਿਸਤੇ ਐਨਟੀਏ ਨੇ ਗਲਤ ਮਾਰਕਿੰਗ ਨੂੰ ਗ੍ਰੇਸ ਮਾਰਕ ਕਹਿ ਕੇ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਕਦੇ ਵੀ ਗ੍ਰੇਸ ਮਾਰਕ ਦੇ ਆਧਾਰ ਅਤੇ ਨਿਯਮਾਂ ਦੀ ਜਨਤਕ ਤੌਰ ਤੇ ਵਿਆਖਿਆ ਨਹੀਂ ਕੀਤੀ। ਉਹਨਾਂ ਕਿਹਾ ਕਿ ਇਸ ਪ੍ਰੀਖਿਆ ਲਈ ਵਿਦਿਆਰਥੀ ਸਖ਼ਤ ਮਿਹਨਤ ਕਰਦੇ ਹਨ ਅਤੇ ਦਿਨ ਵਿੱਚ 16-18 ਘੰਟੇ ਤਕ ਪੜ੍ਹਦੇ ਹਨ। ਇਸ ਲਈ ਐਨ ਟੀ ਏ ਪਾਰਦਰਸ਼ੀ ਅਤੇ ਪਹਿਲਾਂ ਦੱਸੀ ਪ੍ਰਕਿਰਿਆ ਤੋਂ ਬਿਨਾਂ ਆਪਣੀ ਪਸੰਦ ਦੇ ਕੁਝ ਚੁਣੇ ਹੋਏ ਵਿਦਿਆਰਥੀਆਂ ਨੂੰ ਗ੍ਰੇਸ ਅੰਕ ਨਹੀਂ ਦੇ ਸਕਦਾ।

ਉਹਨਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਐਨਟੀਏ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੀ, ਉਹ ਭਾਜਪਾ ਸਰਕਾਰ ਦੇ ਦਬਾਅ ਹੇਠ ਹੈ। ਭਾਜਪਾ ਗੁਜਰਾਤ ਮਾਡਲ ਨੂੰ ਭਾਰਤ ਵਿੱਚ ਲਾਗੂ ਕਰਨ ਦੀ ਗੱਲ ਕਰਦੀ ਹੈ, ਪਰ ਗੁਜਰਾਤ ਵਿੱਚ ਪਿਛਲੇ 11 ਸਾਲਾਂ ਵਿੱਚ ਅਜਿਹੇ 11 ਪੇਪਰ ਲੀਕ ਹੋਏ ਹਨ। ਇਸੇ ਤਰ੍ਹਾਂ ਯੂਪੀ ਵਿੱਚ ਪੇਪਰ ਲੀਕ ਹੋਣਾ ਆਮ ਗੱਲ ਹੈ। ਵਿਆਪਮ ਘੁਟਾਲੇ ਤੋਂ ਵੀ ਹਰ ਕੋਈ ਜਾਣੂ ਹੈ। ਉਹਨਾਂ ਕਿਹਾ ਕਿ ਭਾਜਪਾ ਸਰਕਾਰ ਹੁਣ ਪੇਪਰ ਲੀਕ ਵਾਲੀ ਸਰਕਾਰ ਬਣ ਗਈ ਹੈ ਅਤੇ ਉਹ ਸਾਡੇ ਦੇਸ਼ ਦੇ ਲੱਖਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਵਰਤਮਾਨ ਅਤੇ ਭਵਿੱਖ ਨੂੰ ਲਗਾਤਾਰ ਖ਼ਤਰੇ ਵਿੱਚ ਪਾ ਰਹੀ ਹੈ।

ਉਹਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਸੁਪਰੀਮ ਕੋਰਟ ਨੂੰ ਇਸ ਘੁਟਾਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਐਸ ਆਈ ਟੀ ਬਣਾਉਣ ਅਤੇ 24 ਲੱਖ ਵਿਦਿਆਰਥੀਆਂ ਨੂੰ ਇਨਸਾਫ਼ ਦੇਣ ਦੀ ਦੀ ਅਪੀਲ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐਡਵੋਕੇਟ ਇੰਦਰਜੀਤ ਸਿੰਘ ਅਤੇ ਬੁਲਾਰਾ ਗਗਨਦੀਪ ਸਿੰਘ ਵੀ ਮੌਜੂਦ ਸਨ।

Continue Reading

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending