Connect with us

Mohali

ਪਿੰਡ ਮੁਹਾਲੀ ਦੇ ਹੋਟਲ ਵਿੱਚ ਠਹਿਰੀ ਔਰਤ ਦਾ ਗਲਾ ਵੱਢ ਕੇ ਕਤਲ

Published

on

 

ਲਿਵ ਇਨ ਰਿਲੇਸ਼ਨ ਵਿੱਚ ਰਹਿਣ ਵਾਲੇ ਨੌਜਵਾਨ ਨੇ ਤੇਜ ਧਾਰ ਹਥਿਆਰ ਨਾਲ ਦਿੱਤਾ ਕਤਲ ਦੀ ਵਾਰਦਾਤ ਨੂੰ ਅੰਜਾਮ

ਐਸ ਏ ਐਸ ਨਗਰ, 20 ਜੂਨ (ਆਰ ਪੀ ਵਾਲੀਆ) ਪਿੰਡ ਮੁਹਾਲੀ ਦੇ ਹੋਟਲ ਪਰਲ ਇੰਨ ਦੇ ਕਮਰੇ ਵਿੱਚ ਇੱਕ ਵਿਅਕਤੀ ਦੇ ਨਾਲ ਠਹਿਰੀ ਸੁਨੀਤਾ ਨਾਮ ਦੀ ਇੱਕ ਨੌਜਵਾਨ ਔਰਤ ਦਾ ਉਸਦੇ ਨਾਲ ਰਹਿ ਰਹੇ ਇੱਕ ਵਿਅਕਤੀ (ਜਿਸਦਾ ਨਾਮ ਸੁਨੀਲ ਦੱਸਿਆ ਗਿਆ ਹੈ) ਵਲੋਂ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਬੀਤੀ ਰਾਤ ਨੂੰ ਅੰਜਾਮ ਦਿੱਤੀ ਗਈ ਜਿਸਦਾ ਪਤਾ ਅੱਜ ਸਵੇਰੇ ਲੱਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਨਵਾਂ ਸ਼ਹਿਰ ਦੀ ਰਹਿਣ ਵਾਲੀ ਸੁਨੀਤਾ ਰਾਣੀ ਅਤੇ ਇੱਕ ਨੌਜਵਾਨ ਸੁਨੀਲ 3 ਦਿਨ ਪਹਿਲਾਂ ਇਸ ਹੋਟਲ ਵਿੱਚ ਰਹਿਣ ਆਏ ਸੀ। ਇਹਨਾਂ ਦੇ ਨਾਲ ਇੱਕ ਛੋਟਾ ਬੱਚਾ ਵੀ ਸੀ। ਔਰਤ ਦੇ ਕਤਲ ਦੀ ਜਾਣਕਾਰੀ ਹੋਟਲ ਦੇ ਕਰਮਚਾਰੀਆਂ ਨੂੰ ਉਦੋਂ ਲੱਗੀ ਜਦੋਂ ਕਮਰੇ ਦੀ ਸਫਾਈ ਕਰਨ ਵਾਲਾ ਕਰਮਚਾਰੀ ਕਮਰੇ ਵਿੱਚ ਪਹੁੰਚਿਆ ਅਤੇ ਵੇਖਿਆ ਕਿ ਕਮਰੇ ਵਿੱਚ ਔਰਤ ਮਰੀ ਪਈ ਸੀ।

ਡੀ ਐਸ ਪੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਮ੍ਹਣੇ ਆਈ ਹੈ ਕਿ ਇਹ ਔਰਤ ਸੁਨੀਤਾ ਸੁਨੀਲ ਨਾਮ ਦੇ ਇੱਕ ਨੌਜਵਾਨ ਦੇ ਨਾਲ ਇੱਥੇ ਆਈ ਸੀ ਅਤੇ ਅੱਜ ਸਵੇਰੇ ਹੋਟਲ ਵਿੱਚ ਉਸਦੀ ਲਾਸ਼ ਬਰਾਮਦ ਹੋਈ ਹੈ। ਉਹਨਾਂ ਕਿਹਾ ਕਿ ਸੁਨੀਲ ਕੁਮਾਰ ਨੇ ਕਿਸੇ ਤੇਜਧਾਰ ਹਥਿਆਰ ਨਾਲ ਉਸਦਾ ਗਲਾ ਵੱਢ ਕੇ ਉਸਦਾ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਉਹਨਾਂ ਕਿਹਾ ਕਿ ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸੁਨੀਤਾ ਤਲਾਕਸ਼ੁਦਾ ਸੀ ਅਤੇ ਸੁਨੀਲ ਦੇ ਪਹਿਲੇ ਵਿਆਹ ਤੋਂ ਇੱਕ ਪੁੱਤਰ ਸੀ। ਇਹ ਦੋਵੇਂ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਸਨ ਅਤੇ ਇੱਥੇ ਇਕੱਠੇ ਹੀ ਆਏ ਸਨ।

ਡੀਐਸਪੀ ਮੋਹਿਤ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਲੱਗਦਾ ਹੈ ਕਿ ਇਹਨਾਂ ਦੋਵਾਂ ਵਿੱਚ ਪਤੀ-ਪਤਨੀ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਸੁਨੀਲ ਨੇ ਇਸ ਵਾਰਦਾਤ ਨੂੰ ਅੰਜਮ ਦਿੱਤਾ। ਲਾਸ਼ ਦੇ ਚਿਹਰੇ ਤੇ ਵੀ ਸੱਟਾਂ ਦੇ ਨਿਸ਼ਾਨ ਹਨ। ਉਨ੍ਹਾਂ ਦੀ ਪਛਾਣ ਹੋਟਲ ਰਿਸੈਪਸ਼ਨ ਤੇ ਜਮ੍ਹਾਂ ਕਰਵਾਏ ਆਧਾਰ ਕਾਰਡਾਂ ਤੋਂ ਕੀਤੀ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਲੋਂ ਗੜ੍ਹਸ਼ੰਕਰ ਚੌਂਕੀ ਵਿੱਚ ਆਤਮ ਸਪਰਪਣ ਕਰ ਦਿੱਤਾ ਅਤੇ ਬਾਅਦ ਵਿੱਚ ਮੁਹਾਲੀ ਪੁਲੀਸ ਵਲੋਂ ਗ੍ਰਿਫਤਾਰ ਕਰਕੇ ਮੁਹਾਲੀ ਲੈ ਆਈ ਹੈ।

ਡੀ ਐਸ ਪੀ ਸz. ਮੋਹਿਤ ਅਗਰਵਾਲ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੁਲਜਮ ਵਲੋਂ ਸ਼ੱਕ ਦੇ ਆਧਾਰ ਤੇ ਇਸ ਔਰਤ ਦਾ ਕਤਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾਇਆ ਹੈ, ਜਿਸ ਤੋਂ ਬਾਅਦ ਕਤਲ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਇੱਥੇ ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਫੇਜ਼ 5 ਵਿੱਚ ਇੱਕ ਵਿਅਕਤੀ ਨੇ ਸੜਕ ਦੇ ਵਿਚਕਾਰ ਇੱਕ ਔਰਤ ਦਾ ਕ੍ਰਿਪਾਨ ਦੇ ਕਈ ਵਾਰ ਕਰਕੇ ਉਸਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿਤਾ ਸੀ ਅਤੇ ਹੁਣ ਇੱਕ ਹੋਰ ਵਾਰਦਾਤ ਸਾਮ੍ਹਣੇ ਆ ਗਈ ਹੈ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending