Punjab
ਜਲੰਧਰ ਜਿਮਣੀ ਚੋਣ : ਅਕਾਲੀ ਦਲ, ਆਪ ਅਤੇ ਕਾਂਗਰਸ ਦੇ ਉਮੀਦਵਾਰਾਂ ਨੇ ਵੀ ਭਰੇ ਨਾਮਜ਼ਦਗੀ ਪੱਤਰ

ਜਲੰਧਰ, 21 ਜੂਨ (ਸ.ਬ.) ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖ਼ਲ ਕਰਨ ਦੇ ਆਖਰੀ ਦਿਨ ਆਪ, ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖ਼ਲ ਕਰ ਦਿੱਤੀਆਂ ਹਨ।
ਸਭ ਤੋਂ ਪਹਿਲਾਂ ਦੁਪਹਿਰ 12 ਵਜੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਅਤੇ ਹੋਰ ਸੀਨੀਅਰ ਆਗੂਆਂ ਨਾਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਦੁਪਹਿਰ 1 ਵਜੇ ਦੇ ਕਰੀਬ ਆਪਣੇ ਸਮਰਥਕਾਂ ਨਾਲ ਨਾਮਜ਼ਦਗੀ ਪੱਤਰ ਦਾਖਲ ਕੀਤਾ। ਉਹਨਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਸ਼ਾਹਕੋਟ ਦੇ ਵਿਧਾਇਕ ਲਾਡੀ ਸ਼ੇਰੋਵਾਲੀਆ, ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਅਤੇ ਹੋਰ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ।
ਅਖੀਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਕੌਰ ਨੇ ਵੀ ਨਾਮਜ਼ਦਗੀ ਦਾਖ਼ਲ ਕੀਤੇ। ਉਹਲਾਂ ਨਾਲ ਜਲੰਧਰ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਮੋਹਿੰਦਰ ਸਿੰਘ ਕੇਪੀ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਵੀ ਪਹੁੰਚੇ।
Mohali
27 ਮਾਰਚ ਨੂੰ ਪੇਸ਼ ਹੋਵੇਗਾ ਨਗਰ ਨਿਗਮ ਦਾ ਸਾਲ 2025-26 ਦਾ 211 ਕਰੋੜ 19 ਲੱਖ ਰੁਪਏ ਦਾ ਬਜਟ

ਸਾਲ 2024-2025 ਦੇ ਰਿਵਾਇਜਡ ਕੀਤੇ ਬਜਟ ਨੂੰ ਵੀ ਦਿੱਤੀ ਜਾਵੇਗੀ ਪ੍ਰਵਾਨਗੀ
ਐਸ ਏ ਐਸ ਨਗਰ, 24 ਮਾਰਚ, (ਸ.ਬ.) ਨਗਰ ਨਿਗਮ ਦਾ ਸਾਲ 2025-26 ਦਾ 211 ਕਰੋੜ ਰੁਪਏ ਦਾ ਬਜਟ 27 ਮਾਰਚ ਨੂੰ ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਬਜਟ ਮੀਟਿੰਗ ਦੌਰਾਨ ਪੇਸ਼ ਕੀਤਾ ਜਾਵੇਗਾ। ਇਸ ਮੀਟਿੰਗ ਦੌਰਾਨ ਸਾਲ 2024-2025 ਦੇ ਰਿਵਾਇਜਡ ਕੀਤੇ ਬਜਟ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇਗੀ।
ਨਗਰ ਨਿਗਮ ਵਲੋਂ ਸਾਲ 2025-26 ਲਈ 21119.00 ਲੱਖ ਰੁਪਏ ਦੀ ਆਮਦਨ ਤਜਵੀਜ ਕੀਤੀ ਗਈ ਹੈ। ਇਸ ਦੌਰਾਨ ਨਗਰ ਨਿਗਮ ਵਲੋਂ ਅਮਲਾ, ਕੰਟੀਜੇਂਸੀ ਅਤੇ ਵਿਕਾਸ ਦੇ ਕੰਮਾਂ ਲਈ 21119.00 ਲੱਖ ਰੁਪਏ ਦਾ ਖਰਚਾ ਤਜ਼ਵੀਜ਼ ਕੀਤਾ ਗਿਆ ਹੈ।
ਨਗਰ ਨਿਗਮ ਵਲੋਂ ਸਾਲ 2025-26 ਲਈ ਹੋਣ ਵਾਲੀ ਆਮਦਨ ਵਿੱਚੋਂ ਪ੍ਰਾਪਰਟੀ ਟੈਕਸ ਦੀ ਮੱਦ ਅਧੀਨ5500.00 ਲੱਖ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪੰਜਾਬ ਮਿਉਂਸਪਲ ਫੰਡ ਤਹਿਤ 10000.00 ਲੱਖ ਰੁਪਏ, ਬਿਜਲੀ ਉਪਰ ਚੂੰਗੀ ਤਹਿਤ 1000.00 ਲੱਖ ਰੁਪਏ, ਅਡੀਸ਼ਨਲ ਐਕਸਾਈਜ਼ ਡਿਊਟੀ ਤਹਿਤ 450.00 ਲੱਖ ਰੁਪਏ ਰੈਂਟ ਫੀਸ/ਸਮਝੋਤਾ ਫੀਸ ਤਹਿਤ 50.00 ਲੱਖ ਰੁਪਏ, ਕਮਿਊਨਿਟੀ ਹਾਲ ਬੁਕਿੰਗ ਫੀਸ ਤਹਿਤ 45.00ਲੱਖ ਰੁਪਏ, ਵਿਗਿਆਪਨਾਂ ਤੋਂ ਹੋਣ ਵਾਲੀ ਆਮਦਨ ਤਹਿਤ 2750.00 ਲੱਖ ਰੁਪਏ, ਵਾਟਰ ਸਪਲਾਈ ਅਤੇ ਸੀਵਰੇਜ਼ ਤਹਿਤ 580.00 ਲੱਖ ਰੁਪਏ, ਬਿਲਡਿੰਗ ਐਪਲੀਕੇਸ਼ਨ ਫੀਸ: ਤਹਿਤ 35.00 ਲੱਖ ਰੁਪਏ, ਲਾਇਸੈਸ ਫੀਸ ਤਹਿਤ 45.00ਲੱਖ ਰੁਪਏ ਅਤੇ ਹੋਰ ਮਦਾਂ ਜਿਵੇਂ ਕੈਟਲਪਾਉਂਡ, ਸਲਾਟਰ ਹਾਊਸ, ਅਤੇ ਮਿਸਲੇਨਿਅਸ ਇਨਕਮ ਅਧੀਨ 564.00 ਲੱਖ ਰੁਪਏ ਦੀ ਆਮਦਨ ਤਜਵੀਜ ਕੀਤੀ ਗਈ ਹੈ।
ਨਗਰ ਨਿਗਮ ਵਲੋਂ ਕੀਤੇ ਜਾਣ ਵਾਲੇ ਖਰਚੇ ਵਿੱਚ ਅਮਲਾ ਤੇ ਮੱਦ ਅਧੀਨ ਰੈਗੂਲਰ ਅਸਾਮੀਆਂ ਦਾ ਖਰਚਾ, ਰਿਟਾਇਰਮੈਂਟ ਡਿਉਜ, ਦਫ਼ਤਰੀ ਕੰਮ ਲਈ ਸਟਾਫ, ਫਾਇਰ ਸ਼ਾਖਾ, ਹੋਰਟੀਕਲਚਰ, ਬਿਜਲੀ ਸ਼ਾਖਾ, ਕੈਟਲ ਕੈਚਰ, ਫੋਗਿੰਗ ਅਤੇ ਕੰਮਿਉਨਿਟੀ ਹਾਲ ਦੇ ਰੱਖ-ਰਖਾਵ ਵਿੱਚ ਆਉਟ ਸੋਰਸਜ਼ ਰਾਂਹੀ ਭਰੀਆਂ ਗਈਆਂ ਅਸਾਮੀਆਂ ਅਤੇ ਨਵੀਂ ਇੰਨਸੋਰਸ ਦਰਜਾ-4 ਅਸਾਮੀਆਂ ਜਿਵੇਂ ਕਿ ਸਫਾਈ ਸੇਵਕ/ਸੀਵਰਮੈਂਨ ਆਦਿ ਉਪਰ ਲਗਭਗ ਖਰਚਾ 7500.00 ਲੱਖ ਰੁਪਏ ਹੋਣ ਦੀ ਸੰਭਾਵਨਾ ਹੈ।
ਕੰਟੀਜੈਂਸੀ ਖਰਚੇ ਅਧੀਨ 719.00 ਲੱਖ ਰੁਪਏ ਅਤੇ ਵਿਕਾਸ ਦੇ ਕੰਮਾਂ ਤੇ ਖਰਚੇ ਦੀ ਮਦ ਵਿੱਚ ਕੁੱਲ ਖਰਚਾ 12900.00 ਲੱਖ ਰੁਪਏ ਤਜਵੀਜ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਾਲ 2024-2025 ਦੇ ਬਜਟ ਵਿਚ 16036.00ਲੱਖ ਰੁਪਏ ਕੁਲ ਆਮਦਨ ਦਾ ਟੀਚਾ ਪ੍ਰਵਾਨ ਕੀਤਾ ਗਿਆ ਸੀ ਅਤੇ ਦਸੰਬਰ 2024 ਤੱਕ ਅਸਲ ਆਮਦਨ 11366.35 ਲੱਖ ਰੁਪਏ ਪ੍ਰਾਪਤ ਹੋ ਚੁੱਕੀ ਹੈ ਅਤੇ ਮਾਰਚ 2025 ਤੱਕ ਇਹ ਆਮਦਨ 16527.83 ਲੱਖ ਰੁਪਏ ਹੋਣ ਦੀ ਉਮੀਦ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦਸੰਬਰ-2024 ਤੱਕ ਹੋਈ ਆਮਦਨ ਅਤੇ ਖਰਚੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਲ 2024-25 ਦਾ ਪ੍ਰਵਾਨਿਤ ਬਜਟ ਰਿਵਾਇਜਡ ਅਤੇ ਸਾਲ 2025-26 ਦਾ ਤਜਵੀਜ ਬਜਟ ਤਿਆਰ ਕੀਤਾ ਗਿਆ ਹੈ ਅਤੇ ਇਸਨੂੰ ਵੀ ਮੀਟਿੰਗ ਦੌਰਾਨ ਪ੍ਰਵਾਨਗੀ ਦਿੱਤੀ ਜਾਵੇਗੀ। ਸਾਲ 2024-25 ਦੌਰਾਨ ਮਾਹ ਦਸੰਬਰ 2024 ਤੱਕ ਨਗਰ ਨਿਗਮ ਐਸ.ਏ.ਐਸ ਨਗਰ ਨੂੰ11366.35 ਲੱਖ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ ਅਤੇ ਸਾਲ ਦੇ ਅੰਤ ਤੱਕ ਕੁੱਲ ਆਮਦਨ 16527.83 ਲੱਖ ਰੁਪਏ ਪਰਾਪਤ ਕਰਨ ਦੀ ਸੰਭਾਵਨਾ ਹੈ।
Chandigarh
ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲੀਸ ਹਿਰਾਸਤ ਵਿੱਚੋਂ ਰਿਹਾਅ ਕੀਤਾ

800 ਕਿਸਾਨ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਰਿਹਾਅ : ਆਈ ਜੀ ਸੁਖਚੈਨ ਸਿੰਘ ਗਿੱਲ
ਚੰਡੀਗੜ, 24 ਮਾਰਚ (ਸ.ਬ.) ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲੀਸ ਹਿਰਾਸਤ ਵਿੱਚੋਂ ਤੁਰੰਤ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਇੰਸਪੈਕਟਰ ਜਨਰਲ ਆਫ ਪੁਲੀਸ (ਆਈ ਜੀ ਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲਗਭਗ 800 ਕਿਸਾਨ ਪੁਲੀਸ ਹਿਰਾਸਤ ਵਿੱਚੋਂ ਰਿਹਾਅ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਔਰਤਾਂ, ਦਿਵਿਆਂਗ ਵਿਅਕਤੀਆਂ, ਰੋਗ ਗ੍ਰਸਤ ਕਿਸਾਨਾਂ ਅਤੇ 60 ਸਾਲ ਤੋਂ ਵਡੇਰੀ ਉਮਰ ਦੇ ਕਿਸਾਨਾਂ ਦੀ ਤੁਰੰਤ ਰਿਹਾਈ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਅਸੀਂ ਅਜਿਹੇ ਕਿਸਾਨਾਂ ਦੀ ਰਿਹਾਈ ਨੂੰ ਤਰਜੀਹ ਦੇ ਰਹੇ ਹਾਂ ਅਤੇ ਅੱਜ ਲਗਭਗ 450 ਕਿਸਾਨਾਂ ਨੂੰ ਰਿਹਾਅ ਕਿਤਾ ਜਾ ਰਿਹਾ ਹੈ।
ਕਿਸਾਨਾਂ ਦੀ ਉਨ੍ਹਾਂ ਦੇ ਸਮਾਨ ਸਬੰਧੀ ਸ਼ਿਕਾਇਤ ਦਾ ਨਿਪਟਾਰਾ ਕਰਦਿਆਂ ਆਈ ਜੀ ਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕਿਸੇ ਨੂੰ ਵੀ ਕਿਸਾਨਾਂ ਦੇ ਸਮਾਨ ਦੀ ਲੁੱਟ-ਕਸੁੱਟ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਕਿਸਾਨਾਂ ਦੀ ਉਨ੍ਹਾਂ ਦੇ ਮਾਲ-ਅਸਬਾਬ ਪ੍ਰਤੀ ਫਿਕਰੰਮਦੀ ਨੂੰ ਦੂਰ ਕਰਨ ਲਈ, ਪਟਿਆਲਾ ਜਿਲ੍ਹਾ ਪੁਲੀਸ ਨੇ ਐਸ.ਪੀ ਰੈਂਕ ਦੇ ਅਧਿਕਾਰੀ ਜਸਬੀਰ ਸਿੰਘ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਹੈ ਅਤੇ ਆਪਣੀ ਸੰਪਤੀ ਨਾਲ ਸਬੰਧਤ ਸਮੱਸਿਆਵਾਂ ਲਈ ਕਿਸਾਨ ਤੁਰੰਤ ਸਹਾਇਤਾ ਲਈ ਸਿੱਧੇ ਐਸਪੀ ਜਸਬੀਰ ਸਿੰਘ ਨਾਲ ਮੋਬਾਈਲ ਨੰਬਰ 90713-00002 ਤੇ ਸੰਪਰਕ ਕਰ ਸਕਦੇ ਹਨ।
Chandigarh
ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਮਾਰਚ (ਸ.ਬ.) 2006 ਬੈਚ ਦੇ ਆਈ. ਏ. ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ ਤੇ ਸੇਵਾ ਨਿਭਾਈ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਦਫ਼ਤਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਨੂੰ ਲਾਗੂ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਹੋਰ ਮੁੱਖ ਖੇਤਰਾਂ ਤੇ ਵਧੇਰੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਦੇ ਲਾਭ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ।
ਡਾ. ਰਵੀ ਭਗਤ ਨੇ 2008-2009 ਵਿੱਚ ਸਬ ਡਿਵੀਜ਼ਨਲ ਮੈਜਿਸਟ੍ਰੇਟ ਮਲੋਟ ਵਜੋਂ ਪ੍ਰਸ਼ਾਸਨਿਕ ਸੇਵਾਵਾਂ ਨਿਭਾਉਣ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਫਰੀਦਕੋਟ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ, ਸਕੱਤਰ ਮੰਡੀ ਬੋਰਡ, ਸੀ.ਈ.ਓ. ਈ-ਗਵਰਨੈਂਸ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਜੋਂ ਸੇਵਾਵਾਂ ਨਿਭਾਈਆਂ। ਡਾ. ਰਵੀ ਭਗਤ ਸਾਲ 2021 ਤੋਂ ਹੁਣ ਤੱਕ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਅਧਿਕਾਰੀ ਨੂੰ ਸਿਹਤ, ਸਿੱਖਿਆ, ਸਮਾਜਿਕ ਸੁਰੱਖਿਆ ਅਤੇ ਗਵਰਨੈਂਸ ਦੇ ਖੇਤਰਾਂ ਵਿੱਚ ਕਈ ਨਵੀਨਤਮ ਅਤੇ ਨਿਵੇਕਲੀਆਂ ਕਾਢਾਂ ਲਾਗੂ ਕਰਨ ਦਾ ਸਿਹਰਾ ਜਾਂਦਾ ਹੈ।
-
International2 months ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International2 months ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International2 months ago
ਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਦੇ ਨੇਤਾਵਾਂ ਦੇ ਘਰਾਂ ਦੀ ਭੰਨਤੋੜ
-
Mohali2 months ago
ਜਗਤਪੁਰਾ ਵਿੱਚ ਹੋਏ ਝਗੜੇ ਸੰਬੰਧੀ ਦੋ ਨਿਹੰਗਾਂ ਸਮੇਤ ਤਿੰਨ ਵਿਅਕਤੀ ਕਾਬੂ
-
International1 month ago
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ
-
National2 months ago
ਦਿੱਲੀ ਵਿਧਾਨਸਭਾ ਚੋਣਾਂ ਲਈ ਪ੍ਰਚਾਰ ਖ਼ਤਮ, ਵੋਟਿੰਗ 5 ਨੂੰ
-
National2 months ago
ਡਿਪੋਰਟ ਕੀਤੇ 200 ਭਾਰਤੀਆਂ ਵਾਲਾ ਅਮਰੀਕੀ ਜਹਾਜ਼ ਭਲਕੇ ਸਵੇਰੇ ਅੰਮ੍ਰਿਤਸਰ ਵਿੱਚ ਉਤਰੇਗਾ
-
National1 month ago
ਸਾਬਰਮਤੀ ਬੁਲੇਟ ਟਰੇਨ ਸਟੇਸ਼ਨ ਤੇ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ