Chandigarh
ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ ਕੀਤੇ : ਡਾ.ਬਲਜੀਤ ਕੌਰ
ਚੰਡੀਗੜ੍ਹ, 21 ਜੂਨ (ਸ਼ਬ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਵਿਭਾਗ ਵਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਦੇ 185 ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ| ਇਸਤੋਂ ਪਹਿਲਾ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਨਾਲ ਸਬੰਧਤ 337 ਲਾਭਪਾਤਰੀਆਂ ਨੂੰ 1.71 ਕਰੋੜ ਰੁਪਏ ਜ਼ਾਰੀ ਕੀਤੇ ਜਾ ਚੁੱਕੇ ਹਨ|
ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਮਲੇਰਕੋਟਲਾ ਜਿਲੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਦਸੰਬਰ 2022 ਵਿੱਚ 57, ਜਨਵਰੀ 2023 ਵਿੱਚ 26, ਫਰਵਰੀ 2023 ਵਿੱਚ 51 ਅਤੇ ਮਾਰਚ 2023 ਵਿੱਚ 51 (ਕੁੱਲ 185) ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ|
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਣਾ ਚਾਹੀਦਾ ਹੈ| ਜਿਹੜੇ ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋ ਘੱਟ ਹੈ, ਉਹਨਾਂ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ|
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ|
ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ| ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ|
Chandigarh
ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਜੇ. ਈ. ਕਾਬੂ
ਚੰਡੀਗੜ੍ਹ 1 ਫਰਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਕਲਾਂ ਦੇ ਵਸਨੀਕ ਗੁਰਦਾਸ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਘਰੇਲੂ ਸਪਲਾਈ ਲਈ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 7000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤ ਤੇ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ. ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Chandigarh
ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ: ਮੁੰਡੀਆ
2174 ਕਰੋੜ ਰੁਪਏ ਦੀ ਲਾਗਤ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਪ੍ਰਗਤੀ ਅਧੀਨ
ਚੰਡੀਗੜ੍ਹ, 1 ਫਰਵਰੀ (ਸ.ਬ.) ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਕਿਹਾ ਹੈ ਕਿ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੰਤਰੀ ਨੇ ਦੱਸਿਆ ਕਿ ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ ਵਿਭਾਗ ਵੱਲੋਂ 2174 ਕਰੋੜ ਰੁਪਏ ਦੀ ਲਾਗਤ ਨਾਲ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਚਲਾਏ ਹੋਏ ਹਨ ਜਿਨ੍ਹਾਂ ਉੱਪਰ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਤੋਂ ਪੜਾਅ ਵਾਰ ਮੁਕੰਮਲ ਹੋਣੇ ਸ਼ੁਰੂ ਹੋ ਜਾਣਗੇ ਅਤੇ ਸਾਲ ਦੇ ਅਖੀਰ ਤੱਕ ਸਾਰੇ ਪ੍ਰਾਜੈਕਟ ਮੁਕੰਮਲ ਹੋ ਜਾਣਗੇ।
ਉਹਨਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ 1706 ਪਿੰਡ ਕਵਰ ਹੋਣਗੇ ਅਤੇ ਇਸ ਨਾਲ ਲਗਭਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਉਹ ਖੇਤਰ ਚੁਣੇ ਗਏ ਹਨ ਜਿੱਥੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾੜੀ ਹੈ।
Chandigarh
ਪੰਜਾਬ ਨੂੰ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਬੈਸਟ ਸਟੇਟ ਅਤੇ ਬੈਸਟ ਡਿਸਟ੍ਰਿਕਟ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ, 31 ਜਨਵਰੀ (ਸ.ਬ.) ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਵੱਕਾਰੀ ਬੈਸਟ ਸਟੇਟ ਅਤੇ ਬੈਸਟ ਡਿਸਟ੍ਰਿਕਟ ਪੁਰਸਕਾਰ ਹਾਸਲ ਕੀਤਾ ਹੈ। 4 ਫਰਵਰੀ ਨੂੰ ਇੰਡੀਆ ਹੈਬੀਟੈਟ ਸੈਂਟਰ, ਨਵੀਂ ਦਿੱਲੀ ਵਿਖੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ. ਐਸ. ਈ.) ਵੱਲੋਂ ਕਰਵਾਏ ਜਾਣ ਵਾਲੇ ਗਰੀਨ ਸਕੂਲ ਅਵਾਰਡ ਸਮਾਰੋਹ ਦੌਰਾਨ ਦਿੱਤਾ ਜਾਵੇਗਾ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਇਹ ਪੁਰਕਾਰ ਮਿਲਣ ਦਾ ਸਿਹਰਾ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ. ਐਸ. ਸੀ. ਐਸ. ਟੀ.) ਅਤੇ ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਜਾਂਣਾ ਹੈ। ਬੁਲਾਰੇ ਨੇ ਕਿਹਾ ਕਿ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਗ੍ਰੀਨ ਸਕੂਲ ਪ੍ਰੋਗਰਾਮ ਇੱਕ ਦੇਸ਼ ਵਿਆਪੀ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਸਕੂਲਾਂ ਨੂੰ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਦੇ ਮਾਡਲ ਬਣਾਉਣਾ ਹੈ।
ਇਸ ਵਿੱਚ ਵਿਆਪਕ ਵਾਤਾਵਰਣ ਆਡਿਟ ਰਾਹੀਂ ਸਕੂਲਾਂ ਵੱਲੋਂ ਛੇ ਮੁੱਖ ਖੇਤਰਾਂ ਵਿੱਚ ਸਰੋਤਾਂ ਦੀ ਢੁਕਵੀਂ ਵਰਤੋਂ ਦਾ ਮੁਲਾਂਕਣ ਕੀਤਾ ਜਾਂਦਾ ਹੈ, ਜਿਨ੍ਹਾਂ ਵਿੱਚ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਸ਼ਾਮਲ ਹਨ।
-
National1 month ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International2 months ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
International2 months ago
15 ਸਾਲਾ ਵਿਦਿਆਰਥਣ ਵੱਲੋਂ ਸਕੂਲ ਵਿੱਚ ਗੋਲੀਬਾਰੀ, ਅਧਿਆਪਕ ਤੇ ਇੱਕ ਵਿਦਿਆਰਥੀ ਦੀ ਮੌਤ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International3 weeks ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International2 months ago
19 ਸਾਲ ਦੀ ਭਾਰੀ-ਅਮਰੀਕੀ ਕੈਟਲਿਨ ਨੇ ਜਿੱਤਿਆ ਮਿਸ ਇੰਡੀਆ ਯੂਐਸਏ 2024 ਦਾ ਤਾਜ