Mohali
ਮਸ਼ਹੂਰ ਗਾਇਕ ਤੇ ਗੀਤਕਾਰ ਸੂਫ਼ੀ ਬਲਬੀਰ ਦੀ 10 ਗੀਤਾਂ ਦੀ ਐਲਬਮ ‘ਸੂਫ਼ੀ ਬਲਬੀਰ ਲਾਈਵ ਇਨ ਸਟੂਡੀਓ’ ਰਿਲੀਜ਼
ਐਸ ਏ ਐਸ ਨਗਰ, 21 ਜੂਨ (ਸ਼ਬ ਸੁਰੀਲੀ ਗਾਇਕੀ ਤੇ ਸੁਚੱਜੀ ਸ਼ਾਇਰੀ ਦੇ ਦਮ ਤੇ ਆਪਣੀ ਵੱਖਰੀ ਪਹਿਚਾਣ ਰੱਖਣ ਵਾਲੇ ਸੂਫ਼ੀ ਬਲਬੀਰ ਦੀ ਨਵੀਂ ਦਸ ਗੀਤਾਂ ਦੀ ਐਲਬਮ ਉਸੂਫ਼ੀ ਬਲਬੀਰ ਲਾਈਵ ਇਨ ਸਟੂਡੀਓ ਰਿਲੀਜ਼ ਹੋ ਗਈ ਹੈ|
ਨਵੀਂ ਐਲਬਮ ਦੇ ਜ਼ਿਆਦਾ ਗੀਤ ਸੂਫ਼ੀ ਬਲਬੀਰ ਦੇ ਲਿਖੇ ਹਨ ਅਤੇ ਇਕ ਗੀਤ ਕਲਾਮ ਬਾਬਾ ਬੁੱਲ੍ਹੇ ਸ਼ਾਹ ਦਾ ਤੇ ਦੋ ਲੋਕ ਗੀਤ ਸ਼ਾਮਿਲ ਕੀਤੇ ਗਏ ਹਨ|
ਐਲਬਮ ਦਾ ਸੰਗੀਤ ਮਿਊਜ਼ਿਕ ਆਰਮੀ, ਜੱਸੀ ਬ੍ਰਦਰ, ਜੀ ਸੋਨੂੰ ਮਿਊਜ਼ੀਕਲ ਤੇ ਲਾਲ ਕਮਾਲ ਵੱਲੋਂ ਤਿਆਰ ਕੀਤਾ ਗਿਆ ਹੈ| ਪੇਸ਼ਕਸ਼ ਸੂਫ਼ੀ ਸਟੂਡੀਓ ਤੇ ਪੰਜਾਬੀ ਰਿੱਚ ਮਿਊਜ਼ਿਕ ਦੀ ਹੈ|
ਸੂਫ਼ੀ ਬਲਬੀਰ ਨੇ ਦੱਸਿਆ ਕੇ ਇਸ ਐਲਬਮ ਦੇ ਗੀਤਾਂ ਵਿੱਚੋਂ ਹਰ ਹਫ਼ਤੇ ਇਕ ਵੀਡੀਓ ਰਿਲੀਜ਼ ਹੋਇਆ ਕਰੇਗੀ| ਉਹਨਾਂ ਦੱਸਿਆ ਕਿ ਗੀਤ ‘ਬੇਦਰਦ’ ਦਾ ਵੀਡੀਓ ਰਿਲੀਜ਼ ਹੋ ਚੁੱਕਾ ਹੈ ਤੇ ਅਗਲਾ ਵੀਡੀਓ ‘ਦਿਲਲਗੀ’ ਦਾ ਰਿਲੀਜ ਕੀਤਾ ਜਾਵੇਗਾ|
Mohali
ਮੁਹਾਲੀ ਪੁਲੀਸ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲਾ ਜੋੜਾ ਕਾਬੂ
ਸੋਹਾਣਾ ਥਾਣੇ ਵਿੱਚ ਦਰਜ ਹਨ 5 ਕਰੋੜ ਦੀ ਠੱਗੀ ਦੇ ਕੁਲ 25 ਮਾਮਲੇ
ਐਸ ਏ ਐਸ ਨਗਰ, 30 ਜਨਵਰੀ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲੇ ਜੋੜੇ ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬਲ ਨੇ ਦੱਸਿਆ ਕਿ ਮੁੱਖ ਅਫਸਰ ਥਾਣਾ ਸੋਹਾਣਾ ਦੀ ਟੀਮ ਵੱਲੋਂ ਇੱਕ ਨੈਸ਼ਨਲ ਪੱਧਰ ਦੇ ਠੱਗ ਜੋੜੇ ਸੰਜੇ ਸਿੰਘ ਅਤੇ ਉਸਦੀ ਪਤਨੀ ਅਰਪਨਾ ਸਗੋਤਰਾ ਵਾਸੀ ਐਮਾਰ ਮੁਹਾਲੀ ਹਿਲਸ ਬਨੂੜ ਰੋਡ ਸੈਕਟਰ 106 ਮੁਹਾਲੀ (ਜਿਹਨਾਂ ਦੇ ਖਿਲਾਫ ਥਾਣਾ ਸੁਹਾਣਾ ਵਿੱਚ 25 ਮੁਕਦਮੇ ਦਰਜ ਹਨ) ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਥਾਣਾ ਸੁਹਾਣਾ ਦੇ 25 ਮੁਕਦਮਿਆਂ ਵਿੱਚ ਗ੍ਰਿਫਤਾਰ ਕੀਤਾ ਹੈ।
ਉਹਨਾਂ ਦੱਸਿਆ ਕਿ ਇਹ ਠੱਗ ਜੋੜਾ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪਰਿਵਾਰ ਸਮੇਤ ਵੀਜ਼ਾ ਅਤੇ ਵਿਜਟਰ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਦਾ ਸੀ। ਉਹਨਾਂ ਦੱਸਿਆ ਕਿ ਇਸ ਜੋੜੇ ਵਲੋਂ ਲੋਕਾਂ ਨਾਲ 5 ਕਰੋੜ ਰੁਪਏ ਦੇ ਕਰੀਬ ਠੱਗੀ ਮਾਰੀ ਗਈ ਹੈ। ਪੁਲੀਸ ਵਲੋਂ ਜੋੜੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Mohali
ਏ. ਡੀ. ਸੀ. ਵੱਲੋਂ ਪੋਪਲਸ ਆਈਲੈਟਸ ਅਕੈਡਮੀ ਦਾ ਲਾਇਸੰਸ ਰੱਦ
ਐਸ ਏ ਐਸ ਨਗਰ, 30 ਜਨਵਰੀ (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪੋਪਲਸ ਆਈਲੈਟਸ ਅਕੈਡਮੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਇਹ ਕਾਰਵਾਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੋਪਲਸ ਆਈਲੈਟਸ ਅਕੈਡਮੀ ਐਸ. ਸੀ. ਐਫ. ਨੰ: 12, ਤੀਜੀ ਮੰਜਿਲ, ਫੇਜ-5, ਮੁਹਾਲੀ ਦੇ ਮਾਲਕ ਸ੍ਰੀਮਤੀ ਪੋਪਲ ਕੌਰ ਅਰੋੜਾ (ਪ੍ਰੋਪਰਾਈਟਰ) ਵਾਸੀ ਸੰਨੀ ਿ ੲੰਨਕਲੇਵ, ਸੈਕਟਰ 125, ਖਰੜ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸਦੀ ਮਿਆਦ 25-10-2021 ਨੂੰ ਖਤਮ ਹੋ ਚੁੱਕੀ ਹੈ।
ਉਹਨਾਂ ਦੱਸਿਆ ਕਿ ਲਾਇਸੰਸੀ ਵੱਲੋਂ ਨਵੀਨੀਕਰਨ ਅਰਜ਼ੀ ਦੇ ਜੁਆਬ ਵਿੱਚ ਮੰਗੇ ਗਏ (ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ) ਜਵਾਬ/ਸਪਸ਼ਟੀਕਰਨ/ਦਸਤਾਵੇਜ਼ ਪੇਸ਼ ਨਾ ਕਰਨ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 48/ਐਮ.ਸੀ-2 ਮਿਤੀ 26-10-2016 ਨੂੰ ਤੁਰੰਤ ਪ੍ਰਭਾਵ ਤੋਂ ਰੱਦ, ਕੈਂਸਲ ਕਰ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਐਕਟ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ /ਡਾਇਰੈਕਟਰ/ ਪਾਰਟਨਰ/ ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਵੀ ਕਰਨਗੇ।
Mohali
ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਸਤਿਕਾਰ ਵਿੱਚ ਸ਼ਰਧਾਂਜਲੀ ਸਮਾਗਮ
ਐਸ ਏ ਐਸ ਨਗਰ, 30 ਜਨਵਰੀ (ਸ.ਬ.) ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਫੇਜ਼ 1 ਬੈਰੀਅਰ ਮੁਹਾਲੀ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।
ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਮਠਾੜੂ ਦੀ ਅਗਵਾਈ ਹੇਠ ਸਮੂਹ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਮਨੋਹਰ ਕੀਰਤਨ ਕਰਕੇ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇ ਫੁੱਲ ਭੇਟ ਕੀਤੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਸz. ਸੁਰਜੀਤ ਸਿੰਘ ਮਠਾੜੂ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਤੇ ਸਾਰੀ ਸਿੱਖ ਕੌਮ ਨੂੰ ਮਾਣ ਹੈ ਜੋ ਪਹਿਲੇ ਸਿੱਖ ਪ੍ਰਧਾਨ ਮੰਤਰੀ ਸਨ ਅਤੇ ਆਪਣੀ ਇਮਾਨਦਾਰੀ ਅਤੇ ਦਿਆਨਤਦਾਰੀ ਵਜੋਂ ਦੁਨੀਆਂ ਵਿੱਚ ਜਾਣੇ ਜਾਂਦੇ ਹਨ। ਉਹਨਾਂ ਕਿਹਾ ਕਿ ਉੱਚ ਕੋਟੀ ਦੇ ਅਰਥ ਸ਼ਾਸਤਰੀ ਅਤੇ ਵਿਦਵਾਨ ਡਾਕਟਰ ਮਨਮੋਹਨ ਸਿੰਘ ਨੂੰ ਲੰਮੇ ਸਮੇਂ ਤੱਕ ਯਾਦ ਕੀਤਾ ਜਾਵੇਗਾ।
ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸਰਦਾਰ ਜੋਗਿੰਦਰ ਸਿੰਘ ਸੋਧੀ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਦਾ ਜੀਵਨ ਸਿੱਖ ਧਰਮ ਦੇ ਸਿਧਾਂਤਾਂ ਉੱਪਰ ਅਧਾਰਿਤ ਸੀ। ਉਹ ਹਮੇਸ਼ਾ ਸਾਦਗੀ ਇਮਾਨਦਾਰੀ ਅਤੇ ਸੇਵਾ ਦੇ ਸਿਧਾਂਤਾਂ ਤੋਂ ਪ੍ਰੇਰਿਤ ਰਹਿੰਦੇ ਸਨ ਗੁਰਦੁਆਰੇ ਜਾਂਦੇ ਸਨ ਸਰਬੱਤ ਦੇ ਭਲੇ ਦੀ ਅਰਦਾਸ ਵੀ ਕਰਦੇ ਸਨ। ਗੁਰਦੁਆਰਾ ਤਾਲਮੇਲ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਕਿਹਾ ਡਾਕਟਰ ਸਾਹਿਬ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਕਿਰਤ ਕਰੋ ਨਾਮ ਜਪੋ ਵੰਡ ਛਕੋ ਵਿੱਚ ਵਿਸ਼ਵਾਸ ਰੱਖਣ ਵਾਲੇ ਸਿੱਖ ਪ੍ਰਧਾਨ ਮੰਤਰੀ ਸਨ, ਜੋ ਕਿਸੇ ਲੋੜਵੰਦ ਦੀ ਮਦਦ ਕਰਨ ਨੂੰ ਪਰਉਪਕਾਰ ਸਮਝਦੇ ਸਨ। ਸz. ਕਰਮ ਸਿੰਘ ਬੱਬਰਾ (ਸਾਬਕਾ ਪ੍ਰਧਾਨ ਰਾਮਗੜੀਆ ਸਭਾ) ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵੱਲੋਂ ਬਣਾਇਆ ਗਿਆ ਸੂਚਨਾ ਅਧਿਕਾਰ ਐਕਟ ਆਰ ਟੀ ਆਈ ਜੋ ਪੰਚਾਇਤ ਨੂੰ ਲੈ ਕੇ ਸਾਂਸਦ ਤੱਕ ਲਾਗੂ ਹੋਇਆ ਇੱਕ ਮੀਲ ਪੱਥਰ ਮੰਨਿਆ ਜਾਂਦਾ ਹੈ।
ਇਸ ਮੌਕੇ ਮੀਤ ਪ੍ਰਧਾਨ ਸੁਰਜੀਤ ਸਿੰਘ ਅਤੇ ਜਨਰਲ ਸਕੱਤਰ ਰਘਵੀਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼ ਚਾਰ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਪਦਮਦੀਪ ਸਿੰਘ, ਫੇਜ਼ 6 ਦੇ ਪ੍ਰਧਾਨ ਜਸਪਾਲ ਸਿੰਘ, ਫੇਜ਼ 1 ਦੇ ਪ੍ਰਧਾਨ ਹਰਦੀਪ ਸਿੰਘ ਅਤੇ ਹੋਰ ਪਤਵੰਤੇ ਹਾਜਿਰ ਸਨ।
-
National1 month ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
15 ਸਾਲਾ ਵਿਦਿਆਰਥਣ ਵੱਲੋਂ ਸਕੂਲ ਵਿੱਚ ਗੋਲੀਬਾਰੀ, ਅਧਿਆਪਕ ਤੇ ਇੱਕ ਵਿਦਿਆਰਥੀ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International2 months ago
ਰਨਵੇ ਦੀ ਬਜਾਏ ਸੜਕ ਤੇ ਉਤਰਿਆ ਜਹਾਜ਼, ਲੈਂਡਿੰਗ ਦੌਰਾਨ ਹੋਏ ਦੋ ਟੋਟੇ
-
International1 month ago
19 ਸਾਲ ਦੀ ਭਾਰੀ-ਅਮਰੀਕੀ ਕੈਟਲਿਨ ਨੇ ਜਿੱਤਿਆ ਮਿਸ ਇੰਡੀਆ ਯੂਐਸਏ 2024 ਦਾ ਤਾਜ