Connect with us

Chandigarh

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਪੁੱਜਾ ਸਿੱਖਾਂ ਦਾ ਜਥਾ

Published

on

ਚੰਡੀਗੜ੍ਹ, 21 ਜੂਨ (ਸ਼ਬ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਹੋਇਆ| ਇਮੀਗ੍ਰੇਸ਼ਨ ਅਤੇ ਕਸਟਮ ਦੀ ਕਾਗਜ਼ੀ ਕਾਰਵਾਈ ਤੋਂ ਬਾਅਦ ਜਥਾ ਜੈਕਾਰਿਆਂ ਨਾਲ ਪਾਕਿਸਤਾਨ ਵਿੱਚ ਦਾਖ਼ਲ ਹੋਇਆ| ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਕਰ ਰਹੇ ਹਨ| ਜਥਾ ਸ਼ੇਰ-ਏ-ਪੰਜਾਬ ਦੇ ਬਰਸੀ ਸਮਾਗਮਾਂ ਵਿਚ ਸ਼ਿਰਕਤ ਕਰਨ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਬਾਅਦ 30 ਜੂਨ ਨੂੰ ਦੇਸ਼ ਪਰਤੇਗਾ|

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਜੇ. ਈ. ਕਾਬੂ

Published

on

By

 

ਚੰਡੀਗੜ੍ਹ 1 ਫਰਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਕਲਾਂ ਦੇ ਵਸਨੀਕ ਗੁਰਦਾਸ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਘਰੇਲੂ ਸਪਲਾਈ ਲਈ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 7000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤ ਤੇ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ. ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Chandigarh

ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ: ਮੁੰਡੀਆ

Published

on

By

 

2174 ਕਰੋੜ ਰੁਪਏ ਦੀ ਲਾਗਤ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਪ੍ਰਗਤੀ ਅਧੀਨ

ਚੰਡੀਗੜ੍ਹ, 1 ਫਰਵਰੀ (ਸ.ਬ.) ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਕਿਹਾ ਹੈ ਕਿ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੰਤਰੀ ਨੇ ਦੱਸਿਆ ਕਿ ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ ਵਿਭਾਗ ਵੱਲੋਂ 2174 ਕਰੋੜ ਰੁਪਏ ਦੀ ਲਾਗਤ ਨਾਲ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਚਲਾਏ ਹੋਏ ਹਨ ਜਿਨ੍ਹਾਂ ਉੱਪਰ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਤੋਂ ਪੜਾਅ ਵਾਰ ਮੁਕੰਮਲ ਹੋਣੇ ਸ਼ੁਰੂ ਹੋ ਜਾਣਗੇ ਅਤੇ ਸਾਲ ਦੇ ਅਖੀਰ ਤੱਕ ਸਾਰੇ ਪ੍ਰਾਜੈਕਟ ਮੁਕੰਮਲ ਹੋ ਜਾਣਗੇ।

ਉਹਨਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ 1706 ਪਿੰਡ ਕਵਰ ਹੋਣਗੇ ਅਤੇ ਇਸ ਨਾਲ ਲਗਭਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਉਹ ਖੇਤਰ ਚੁਣੇ ਗਏ ਹਨ ਜਿੱਥੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾੜੀ ਹੈ।

Continue Reading

Chandigarh

ਪੰਜਾਬ ਨੂੰ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਬੈਸਟ ਸਟੇਟ ਅਤੇ ਬੈਸਟ ਡਿਸਟ੍ਰਿਕਟ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ

Published

on

By

 

ਚੰਡੀਗੜ੍ਹ, 31 ਜਨਵਰੀ (ਸ.ਬ.) ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਵੱਕਾਰੀ ਬੈਸਟ ਸਟੇਟ ਅਤੇ ਬੈਸਟ ਡਿਸਟ੍ਰਿਕਟ ਪੁਰਸਕਾਰ ਹਾਸਲ ਕੀਤਾ ਹੈ। 4 ਫਰਵਰੀ ਨੂੰ ਇੰਡੀਆ ਹੈਬੀਟੈਟ ਸੈਂਟਰ, ਨਵੀਂ ਦਿੱਲੀ ਵਿਖੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ. ਐਸ. ਈ.) ਵੱਲੋਂ ਕਰਵਾਏ ਜਾਣ ਵਾਲੇ ਗਰੀਨ ਸਕੂਲ ਅਵਾਰਡ ਸਮਾਰੋਹ ਦੌਰਾਨ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਇਹ ਪੁਰਕਾਰ ਮਿਲਣ ਦਾ ਸਿਹਰਾ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ. ਐਸ. ਸੀ. ਐਸ. ਟੀ.) ਅਤੇ ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਜਾਂਣਾ ਹੈ। ਬੁਲਾਰੇ ਨੇ ਕਿਹਾ ਕਿ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਗ੍ਰੀਨ ਸਕੂਲ ਪ੍ਰੋਗਰਾਮ ਇੱਕ ਦੇਸ਼ ਵਿਆਪੀ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਸਕੂਲਾਂ ਨੂੰ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਦੇ ਮਾਡਲ ਬਣਾਉਣਾ ਹੈ।

ਇਸ ਵਿੱਚ ਵਿਆਪਕ ਵਾਤਾਵਰਣ ਆਡਿਟ ਰਾਹੀਂ ਸਕੂਲਾਂ ਵੱਲੋਂ ਛੇ ਮੁੱਖ ਖੇਤਰਾਂ ਵਿੱਚ ਸਰੋਤਾਂ ਦੀ ਢੁਕਵੀਂ ਵਰਤੋਂ ਦਾ ਮੁਲਾਂਕਣ ਕੀਤਾ ਜਾਂਦਾ ਹੈ, ਜਿਨ੍ਹਾਂ ਵਿੱਚ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਸ਼ਾਮਲ ਹਨ।

Continue Reading

Latest News

Trending