Mohali
ਮੁਹਾਲੀ ਦੇ ਕੂੜੇ ਦੇ ਮਸਲੇ ਲਈ ਜਿੰਮੇਵਾਰ ਗਮਾਡਾ ਅਤੇ ਨਗਰ ਨਿਗਮ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕਰਨ ਮੁੱਖ ਮੰਤਰੀ : ਪਰਵਿੰਦਰ ਸੋਹਾਣਾ
ਕੂੜੇ ਕਾਰਨ ਬਿਮਾਰੀਆਂ ਫੈਲੀਆਂ ਤਾਂ ਜ਼ਿਲ੍ਹਾ ਪ੍ਰਸ਼ਾਸਨ ਹੋਵੇਗਾ ਜ਼ਿੰਮੇਵਾਰ
ਐਸ ਏ ਐਸ ਨਗਰ, 21 ਜੂਨ (ਸ.ਬ.) ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਮੁਹਾਲੀ ਵਿੱਚ ਕੂੜੇ ਦੇ ਪ੍ਰਬੰਧ ਵਿੱਚ ਫੈਲੀ ਬਦਹਾਲੀ ਅਤੇ ਲਾਪਰਵਾਹੀ ਕਾਰਨ ਪੈਦਾ ਹੋਏ ਕੂੜੇ ਦੇ ਮਸਲੇ ਲਈ ਜਿੰਮੇਵਾਰ ਗਮਾਡਾ ਅਤੇ ਨਗਰ ਨਿਗਮ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਮਸਲੇ ਨੂੰ ਲੈ ਕੇ ਮੁਹਾਲੀ ਨਗਰ ਨਿਗਮ ਅਤੇ ਗਮਾਡਾ ਦੋਹਾਂ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਤੋਂ ਕਿਹਾ ਹੈ ਕਿ ਇਹਨਾਂ ਦੋਹਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਹਾਲੀ ਨਗਰ ਨਿਗਮ ਦੀ ਸੱਤਾ ਤੇ ਕਾਬਜ਼ ਨੁਮਾਇੰਦਿਆਂ ਦੀ ਲਾਪਰਵਾਹੀ ਦਾ ਖਮਿਆਜਾ ਸ਼ਹਿਰ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸ਼ਹਿਰ ਵਸਣ ਦੇ ਨਾਲ ਹੀ ਡੰਪਿੰਗ ਗਰਾਊਂਡ ਦੀ ਪਲਾਨਿੰਗ ਹੋਣੀ ਵੀ ਜਰੂਰੀ ਹੁੰਦੀ ਹੈ, ਜੋ ਕਿ ਬੁਨਿਆਦੀ ਢਾਂਚੇ ਦਾ ਮਹੱਤਵਪੂਰਨ ਹਿੱਸਾ ਹੈ। ਪਰ ਗਮਾਡਾ ਦਾ ਮਕਸਦ ਮੁਹਾਲੀ ਦੀ ਮਹਿੰਗੀ ਪ੍ਰਾਪਰਟੀ ਨੂੰ ਵੇਚ ਕੇ ਸਰਕਾਰ ਦਾ ਘਰ ਭਰਨ ਤੱਕ ਰਹਿ ਗਿਆ ਹੈ। ਉਹਨਾਂ ਕਿਹਾ ਕਿ ਇਸ ਵੇਲੇ ਹਾਲਾਤ ਇਹ ਹਨ ਕਿ ਸ਼ਹਿਰ ਵਿੱਚ ਥਾਂ ਥਾਂ ਕੂੜੇ ਦੇ ਢੇਰ ਲੱਗੇ ਹਨ ਅਤੇ ਬਰਸਾਤ ਪੈਣ ਨਾਲ ਇਸ ਕੂੜੇ ਦੇ ਸੜਨ ਨਾਲ ਮੁਹਾਲੀ ਵਿੱਚ ਬਿਮਾਰੀਆਂ ਫੈਲ ਸਕਦੀਆਂ ਹਨ। ਉਹਨਾਂ ਕਿਹਾ ਕਿ ਅਜਿਹਾ ਹੋਣ ਦੀ ਸੂਰਤ ਵਿੱਚ ਸਾਰੀ ਜਿੰਮੇਵਾਰੀ ਨਗਰ ਨਿਗਮ ਅਤੇ ਗਮਾਡਾ ਦੇ ਅਧਿਕਾਰੀਆਂ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ।
ਮੁਹਾਲੀ ਨਗਰ ਨਿਗਮ ਦੀ ਸੱਤਾ ਤੇ ਕਾਬਜ਼ ਕਾਂਗਰਸ ਪਾਰਟੀ ਦੇ ਨੁਮਾਇੰਦਆਂ ਅਤੇ ਪੰਜਾਬ ਦੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਦੇ ਮੁਹਾਲੀ ਨਗਰ ਨਿਗਮ ਦੇ ਕੌਂਸਲਰਾਂ ਦੀ ਨਿਖੇਧੀ ਕਰਦਿਆਂ ਉਹਨਾਂ ਕਿਹਾ ਕਿ ਮੁਹਾਲੀ ਵਾਸੀਆਂ ਨੇ ਇਹਨਾਂ ਨੁਮਾਇੰਦਿਆਂ ਨੂੰ ਸ਼ਹਿਰ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਚੁਣਿਆ ਪਰ ਇਹਨਾਂ ਨੁਮਾਇੰਦਿਆਂ ਨੇ ਅੱਜ ਸ਼ਹਿਰ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਬੀਤੇ ਕੱਲ ਕਾਰਜਕਾਰੀ ਮੇਅਰ ਅਮਰੀਕ ਸਿੰਘ ਸੋਮਲ ਦੀ ਅਗਵਾਈ ਹੇਠ ਕੋਈ ਮੀਟਿੰਗ ਵਿੱਚ ਸਾਰਾ ਕਸੂਰ ਸ਼ਹਿਰ ਵਾਸੀਆਂ ਦਾ ਕੱਢ ਦਿੱਤਾ ਗਿਆ ਹੈ ਅਤੇ ਕੂੜੇ ਦੀ ਸੈਗਰੀਗੇਸ਼ਨ ਨਾ ਕਰਨ ਤੇ ਉਹਨਾਂ ਉੱਤੇ ਜੁਰਮਾਨਾ ਲਗਾਉਣ ਦੀ ਗੱਲ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਸ਼ਹਿਰ ਦੇ ਬਹੁਤ ਗਿਣਤੀ ਵਸਨੀਕਾਂ ਨੂੰ ਨਗਰ ਨਿਗਮ ਨੇ ਕੂੜੇ ਦੇ ਸੈਗਰੀਗੇਸ਼ਨ ਬਾਰੇ ਕੋਈ ਜਾਣਕਾਰੀ ਹੀ ਨਹੀਂ ਦਿੱਤੀ ਹੋਈ ਤਾਂ ਹੁਣ ਅਚਾਨਕ ਉਹਨਾਂ ਉੱਤੇ ਜ਼ੁਰਮਾਨਾ ਲਗਾਉਣ ਦੀ ਗੱਲ ਕਰਨਾ ਲੋਕਾਂ ਨਾਲ ਧੱਕਾ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਮੁਹਾਲੀ ਵਿੱਚ 100 ਫੀਸਦੀ ਸੈਗਰੀਗੇਸ਼ਨ ਸ਼ੁਰੂ ਨਹੀਂ ਹੁੰਦੀ ਉਦੋਂ ਤੱਕ ਇਸ ਕੂੜੇ ਦਾ ਬਦਲਵਾਂ ਪ੍ਰਬੰਧ ਕੀਤਾ ਜਾਵੇ। ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਦੀ ਨਿਖੇਧੀ ਕਰਦਿਆਂ ਕਿਹਾ ਪੰਜਾਬ ਵਿੱਚ ਸੱਤਾ ਭੋਗ ਰਹੀ ਆਮ ਆਦਮੀ ਪਾਰਟੀ ਵਲੋਂ ਮੁਹਾਲੀ ਦੀ ਇਸ ਵੱਡੀ ਸਮੱਸਿਆ ਦੇ ਹੱਲ ਲਈ ਕੁਝ ਨਹੀਂ ਕੀਤਾ ਗਿਆ, ਜਦੋਂ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖੁਦ ਗਮਾਡਾ ਦੇ ਚੇਅਰਮੈਨ ਹਨ।
ਉਹਨਾਂ ਕਿਹਾ ਕਿ ਗਮਾਡਾ ਨੇ ਧੜਾ ਧੜ ਨਵੇਂ ਸੈਕਟਰ ਖੁਦ ਵੀ ਵਸਾਏ ਹਨ ਅਤੇ ਕੋਲੋਨਾਈਜ਼ਰਾਂ ਰਾਹੀਂ ਵੀ ਵਸਾਏ ਗਏ ਹਨ ਜਿਨ੍ਹਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਲੋਕ ਰਹਿ ਰਹੇ ਹਨ ਪਰ ਇਹਨਾਂ ਦਾ ਕੂੜਾ ਵੀ ਮੁਹਾਲੀ ਦੇ ਡੰਪਿੰਗ ਗਰਾਊਂਡ ਵਿੱਚ ਹੀ ਸੁੱਟਿਆ ਜਾਂਦਾ ਹੈ ਜਿਸ ਕਾਰਨ ਇਹ ਸਮੱਸਿਆ ਵਿੱਚ ਹੋਰ ਵੀ ਵਾਧਾ ਹੋਇਆ ਹੈ। ਉਹਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਫੌਰੀ ਤੌਰ ਤੇ ਇਸ ਮਾਮਲੇ ਵਿੱਚ ਨਿੱਜੀ ਦਿਲਚਸਪੀ ਦਿਖਾਉਂਦੇ ਹੋਏ ਗਮਾਡਾ ਅਧਿਕਾਰੀਆਂ ਨੂੰ ਫੌਰੀ ਤੌਰ ਤੇ ਮੁਹਾਲੀ ਵਿੱਚ ਨਵੀਂ ਟੈਕਨੋਲੋਜੀ ਨਾਲ ਲੈਸ ਡੰਪਿੰਗ ਗਰਾਊਂਡ ਬਣਾਉਣ ਦੀਆਂ ਸਖਤ ਹਦਾਇਤਾਂ ਕਰਨ ਅਤੇ ਮੁਹਾਲੀ ਨਗਰ ਨਿਗਮ ਦੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਜਿਨ੍ਹਾਂ ਕਰਕੇ ਇਹ ਮਸਲਾ ਇੰਨਾ ਵੱਡਾ ਬਣ ਗਿਆ ਹੈ।
ਉਹਨਾਂ ਡਿਪਟੀ ਕਮਿਸ਼ਨਰ ਮੁਹਾਲੀ ਆਸ਼ਕਾ ਜੈਨ ਤੋਂ ਵੀ ਮੰਗ ਕੀਤੀ ਕਿ ਇਸ ਮਸਲੇ ਉੱਤੇ ਫੌਰੀ ਤੌਰ ਤੇ ਕਾਰਵਾਈ ਕਰਨ ਅਤੇ ਇਹਨਾਂ ਦੋਹਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਸ ਮਸਲੇ ਦਾ ਹੱਲ ਕੱਢਿਆ ਜਾਵੇ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial1 month ago
ਟ੍ਰੈਫਿਕ ਸਮੱਸਿਆ ਦੇ ਹਲ ਲਈ ਸ਼ਹਿਰ ਦੀਆਂ ਮੁੱਖ ਸੜਕਾਂ ਕਿਨਾਰੇ ਗੱਡੀਆਂ ਖੜ੍ਹਾਉਣ ਦੀ ਕਾਰਵਾਈ ਤੇ ਸਖਤੀ ਨਾਲ ਰੋਕ ਲੱਗੇ
